ਪ੍ਰਸਾਸ਼ਨ ਵਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ 24 ਘੰਟੇ ਲਈ ਕੰਟਰੋਲ ਰੂਮ ਸਥਾਪਿਤ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲਾ ਪ੍ਰਸਾਸ਼ਨ ਵਲੋਂ ਕਮਰਾ ਨੰਬਰ-204, ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ 24 ਘੰਟੇ ਕੰਮ ਕਰਨ ਲਈ ਕੰਟਰੋਲ ਰੂਮ ਸਥਾਪਿਤ ਕਰ ਦਿੱਤਾ ਗਿਆ ਹੈ ਅਤੇ ਇਸ ਕੰਟਰੋਲ ਰੂਮ ਲਈ ਨੋਡਲ ਅਫ਼ਸਰ ਜ਼ਿਲਾ ਮਾਲ ਅਫ਼ਸਰ ਅਮਨ ਪਾਲ ਸਿੰਘ ਨੂੰ ਲਗਾਇਆ ਗਿਆ ਹੈ। ਉਹਨਾਂ ਕਿਹਾ ਕਿ ਜ਼ਿਲਾ ਮਾਲ ਅਫ਼ਸਰ ਦੇ ਮੋਬਾਇਲ ਨੰਬਰ 98148-53692 ਅਤੇ 01882-220412 ‘ਤੇ ਉਹਨਾਂ ਵਿਅਕਤੀਆਂ ਦੀ ਜਾਣਕਾਰੀ ਦਿੱਤੀ ਜਾ ਸਕਦੀ ਹੈ, ਜੋ ਵਿਦੇਸ਼ੋਂ ਪਰਤੇ ਹਨ ਅਤੇ ਹੋਲਾ ਮੁਹੱਲਾ ਸਮਾਗਮਾਂ ਵਿੱਚ ਸ਼ਾਮਿਲ ਹੋ ਕੇ ਆਏ ਹਨ।

Advertisements

-ਵਿਦੇਸ਼ੋਂ ਪਰਤੇ ਵਿਅਕਤੀਆਂ ਅਤੇ ਹੋਲਾ-ਮੁਹੱਲਾ ਸਮਾਗਮਾਂ ‘ਚ ਸ਼ਾਮਿਲ ਹੋ ਕੇ ਆਏ ਵਿਅਕਤੀਆਂ ਦੀ ਮੋਬਾਇਲ ਨੰਬਰ 98148-53692 ਅਤੇ 01882-220412 ‘ਤੇ ਦਿੱਤੀ ਜਾ ਸਕਦੀ ਹੈ ਜਾਣਕਾਰੀ

ਅਪਨੀਤ ਰਿਆਤ ਨੇ ਕਿਹਾ ਕਿ ਵਿਦੇਸ਼ ਤੋਂ ਪਰਤੇ ਅਤੇ ਹੋਲਾ-ਮੁਹੱਲਾ ਸਮਾਗਮਾਂ ਵਿੱਚ ਸ਼ਿਰਕਤ ਕਰਕੇ ਆਏ ਜ਼ਿਲਾ ਹੁਸ਼ਿਆਰਪੁਰ ਦੇ ਸ਼ਰਧਾਲੂਆਂ ਨੂੰ ਵੀ ਵਲੰਟੀਅਰ ਪੱਧਰ ‘ਤੇ ਅੱਗੇ ਆਉਣ ਦੀ ਲੋੜ ਹੈ, ਤਾਂ ਜੋ ਉਹਨਾਂ ਨੂੰ ਘਰਾਂ ਵਿੱਚ ਡਾਕਟਰਾਂ ਦੀ ਨਿਗਰਾਨੀ ਵਿੱਚ ਰੱਖਿਆ ਜਾਵੇ। ਉਹਨਾਂ ਕਿਹਾ ਕਿ ਅਜਿਹੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਦੀ ਵੀ ਨਿੱਜੀ ਜ਼ਿੰਮੇਵਾਰੀ ਬਣਦੀ ਹੈ ਕਿ ਇਸ ਸਬੰਧੀ ਸਿਹਤ ਵਿਭਾਗ ਨਾਲ ਜਾਣਕਾਰੀ ਸਾਂਝੀ ਕੀਤੀ ਜਾਵੇ, ਤਾਂ ਜੋ ਅਜਿਹੇ ਵਿਅਕਤੀਆਂ ਨੂੰ ‘ਹੋਮ ਕੁਆਰਨਟਾਈਨ’ ਰੱਖਿਆ ਜਾਵੇ।

-‘ਹੋਮ ਕੁਆਰਨਟਾਈਨ’ ਦੀ ਉਲੰਘਣਾ ਕਰਨ ‘ਤੇ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ : ਡਿਪਟੀ ਕਮਿਸ਼ਨਰ

ਉਹਨਾਂ ਕਿਹਾ ਕਿ ਡਾਕਟਰਾਂ ਦੀ ਸਲਾਹ ਨਾਲ ਆਪਣੇ ਘਰ ਰਹਿ ਕੇ ਵੀ ਤੰਦਰੁਸਤ ਹੋਇਆ ਜਾ ਸਕਦਾ ਹੈ, ਇਸ ਲਈ ਆਪਸੀ ਸਹਿਯੋਗ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਜੇਕਰ ਵਿਦੇਸ਼ ਤੋਂ ਪਿਛਲੇ 28 ਦਿਨਾਂ ‘ਚ ਆਏ ਕਿਸੇ ਵੀ ਵਿਅਕਤੀ ਅੰਦਰ ਤੇਜ਼ ਖਾਂਸੀ, ਬੁਖਾਰ ਜਾਂ ਸਾਹ ਲੈਣ ਵਿੱਚ ਤਕਲੀਫ਼ ਦੇ ਲੱਛਣ ਆ ਰਹੇ ਹਨ, ਤਾਂ ਉਹ ਵੀ ਤੁਰੰਤ ਇਸ ਕੰਟਰੋਲ ਰੂਮ ‘ਚ ਸੰਪਰਕ ਕਰੇ।

ਡਿਪਟੀ ਕਮਿਸ਼ਨਰ ਨੇ ਆਮ ਜਨਤਾ ਨੂੰ ਵੀ ਵਿਦੇਸ਼ੋਂ ਅਤੇ ਹੋਲਾ ਮੁਹੱਲਾ ਸਮਾਗਮਾਂ ਤੋਂ ਪਰਤਣ ਵਾਲਿਆਂ ਤੋਂ 14 ਦਿਨਾਂ ਲਈ ਦੂਰੀ ਬਣਾਕੇ ਰੱਖਣ ਲਈ ਆਖਿਆ ਹੈ। ਉਹਨਾਂ ਕਿਹਾ ਕਿ ਕੋਰੋਨਾ ਵਾਇਰਸ ਦੁਨੀਆਂ ਭਰ ਵਿੱਚ ਮਹਾਂਮਾਰੀ ਦੇ ਪੱਧਰ ‘ਤੇ ਫੈਲ ਰਿਹਾ ਹੈ ਅਤੇ ਅਜਿਹੇ ਵੇਲੇ ਸਭ ਦਾ ਨੈਤਿਕ ਫਰਜ਼ ਬਣਦਾ ਹੈ ਕਿ ਮਨੁੱਖਤਾ ਦੇ ਭਲੇ ਲਈ ਖੁਦ ਆਪਣੇ, ਪਰਿਵਾਰਕ ਮੈਂਬਰਾਂ ਅਤੇ ਆਲੇ-ਦੁਆਲੇ ਵੱਸਦੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਤਰਜ਼ੀਹ ਦਿੱਤੀ ਜਾਵੇ।

LEAVE A REPLY

Please enter your comment!
Please enter your name here