ਜ਼ਿਲਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਅਗਲੇ ਹੁਕਮਾਂ ਤੱਕ ਕਰਫ਼ਿਊ ਲਾਗੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਹੁਸ਼ਿਆਰਪੁਰ ਵਿਚ ਕੋਵਿਡ-19 (ਕੋਰੋਨਾ ਵਾਇਰਸ) ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲੇ ਦੀ ਹਦੂਦ ਅੰਦਰ ਅੱਜ ਤੋਂ ਅਗਲੇ ਹੁਕਮਾਂ ਤੱਕ ਕਰਫ਼ਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

Advertisements

ਕਰਫ਼ਿਊ ਦੌਰਾਨ ਲੋਕਾਂ ਦੇ ਘਰ ‘ਚੋਂ ਬਾਹਰ ਆਉਣ, ਗਲੀ, ਰੋਡ ਜਾਂ ਕਿਸੇ ਜਨਤਕ ਥਾਵਾਂ ਆਦਿ ‘ਤੇ ਆਉਣ ਦੀ ਸਖ਼ਤ ਮਨਾਹੀ ਹੋਵੇਗੀ। ਇਹ ਹੁਕਮ ਵਰਦੀਧਾਰੀ ਪੁਲਿਸ ਮੁਲਾਜ਼ਮਾਂ, ਵਰਦੀਧਾਰੀ ਸੈਨਿਕ ਤੇ ਅਰਧ ਸੈਨਿਕ ਬਲਾਂ, ਹੋਮ ਗਾਰਡ ਜਵਾਨਾਂ, ਡਾਕਟਰ, ਐਮਰਜੈਂਸੀ ਸੇਵਾਵਾਂ ਦੇ ਰਹੇ ਸਰਕਾਰੀ ਅਧਿਕਾਰੀ/ਕਰਮਚਾਰੀ, ਜ਼ਿਲਾ ਮੈਜਿਸਟਰੇਟ ਜਾਂ ਵਧੀਕ ਜ਼ਿਲਾ ਮੈਜਿਸਟਰੇਟ ਜਾਂ ਅਧਿਕਾਰਤ ਅਧਿਕਾਰੀਆਂ ਵਲੋਂ ਜਾਰੀ ਪਰਮਿਟ ਧਾਰਕਾਂ ‘ਤੇ ਲਾਗੂ ਨਹੀਂ ਹੋਣਗੇ।

ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਜਨਤਾ ਦੀ ਸੁਰੱਖਿਆ ਲਈ ਕਰਫਿਊ ਲਗਾਇਆ ਗਿਆ ਹੈ, ਇਸ ਲਈ ਉਹ ਆਪਣੇ ਘਰਾਂ ਵਿਚੋਂ ਬਾਹਰ ਨਾ ਨਿਕਲਣ। ਉਹਨਾਂ ਕਿਹਾ ਕਿ ਉਲੰਘਣਾ ਕਰਨ ‘ਤੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here