ਭਾਈ ਘਨੱਈਆ ਰਾਮ ਡੇਰਾ ਪਠਲਾਵਾ ‘ਚ ਸ਼ਾਮਿਲ ਹੋ ਕੇ ਪਰਤੇ ਸ਼ਰਧਾਲੂ ਜ਼ਿਲ•ਾ ਪ੍ਰਸਾਸ਼ਨ ਨੂੰ ਸੂਚਿਤ ਕਰਨ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਭਾਈ ਘਨੱਈਆ ਰਾਮ ਡੇਰਾ ਪਠਲਾਵਾ (ਨਵਾਂਸ਼ਹਿਰ) ਵਿਖੇ ਸ਼ਾਮਲ ਹੋ ਕੇ ਆਏ ਜ਼ਿਲ•ਾ ਹੁਸ਼ਿਆਰਪੁਰ ਦੇ ਸ਼ਰਧਾਲੂਆਂ ਨੂੰ ਵਲੰਟੀਅਰ ਪੱਧਰ ‘ਤੇ ਜ਼ਿਲ•ਾ ਪ੍ਰਸਾਸ਼ਨ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ ਹੈ। ਅਪੀਲ ਕਰਦਿਆਂ ਉਨ•ਾਂ ਕਿਹਾ ਕਿ ਪਿਛਲੇ 28 ਦਿਨਾਂ ਦੌਰਾਨ ਇਸ ਧਾਰਮਿਕ ਅਸਥਾਨ ਦੀ ਯਾਤਰਾ ਕਰਨ ਵਾਲੇ ਸ਼ਰਧਾਲੂ ਅਹਿਤਿਆਤ ਵਜੋਂ ਪ੍ਰਸਾਸ਼ਨ ਵਲੋਂ ਸਥਾਪਿਤ ਕੀਤੇ ਗਏ ਕੰਟਰੋਲ ਰੂਮ ਦੇ ਨੰਬਰਾਂ 01882-220412, 98148-53692 ‘ਤੇ ਤੁਰੰਤ ਜਾਣਕਾਰੀ ਦੇਣ।

Advertisements

ਉਹਨਾਂ ਨੇ ਕਿਹਾ ਕਿ ਅਜਿਹੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਦੀ ਵੀ ਨਿੱਜੀ ਜ਼ਿੰਮੇਵਾਰੀ ਬਣਦੀ ਹੈ ਕਿ ਇਸ ਸਬੰਧੀ ਸਿਹਤ ਵਿਭਾਗ ਨਾਲ ਜਾਣਕਾਰੀ ਸਾਂਝੀ ਕਰਨ। ਉਨ•ਾਂ ਕਿਹਾ ਕਿ ਡਾਕਟਰਾਂ ਦੀ ਸਲਾਹ ਨਾਲ ਇਕਾਂਤਵਾਸ ਵਿੱਚ ਰਹਿ ਕੇ ਵੀ ਤੰਦਰੁਸਤ ਹੋਇਆ ਜਾ ਸਕਦਾ ਹੈ ਅਤੇ ਇਸ ਔਖੀ ਘੜੀ ਵਿੱਚ ਮਾਨਵਤਾ ਦੀ ਭਲਾਈ ਲਈ ਆਪਸੀ ਸਹਿਯੋਗ ਬਹੁਤ ਜ਼ਰੂਰੀ ਹੈ। ਉਨ•ਾਂ ਦੱਸਿਆ ਕਿ ਜ਼ਿਲ•ਾ ਪ੍ਰਸਾਸ਼ਨ ਵਲੋਂ ਕਮਰਾ ਨੰਬਰ-204, ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ 24 ਘੰਟੇ ਕੰਮ ਕਰਨ ਲਈ ਕੰਟਰੋਲ ਰੂਮ ਸਥਾਪਿਤ ਕਰ ਦਿੱਤਾ ਗਿਆ ਹੈ ਅਤੇ ਇਸ ਕੰਟਰੋਲ ਰੂਮ ਲਈ ਨੋਡਲ ਅਫ਼ਸਰ ਜ਼ਿਲ•ਾ ਮਾਲ ਅਫ਼ਸਰ ਸ਼੍ਰੀ ਅਮਨ ਪਾਲ ਸਿੰਘ ਨੂੰ ਲਗਾਇਆ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਵਾਇਰਸ ਦੁਨੀਆਂ ਭਰ ਵਿੱਚ ਮਹਾਂਮਾਰੀ ਦੇ ਪੱਧਰ ‘ਤੇ ਫੈਲ ਰਿਹਾ ਹੈ ਅਤੇ ਅਜਿਹੇ ਵੇਲੇ ਸਭ ਦਾ ਨੈਤਿਕ ਫਰਜ਼ ਬਣਦਾ ਹੈ ਕਿ ਮਨੁੱਖਤਾ ਦੇ ਭਲੇ ਲਈ ਖੁਦ ਆਪਣੇ, ਪਰਿਵਾਰਕ ਮੈਂਬਰਾਂ ਅਤੇ ਆਲੇ-ਦੁਆਲੇ ਵੱਸਦੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਤਰਜ਼ੀਹ ਦਿੱਤੀ ਜਾਵੇ। ਉਨ•ਾਂ ਕਿਹਾ ਕਿ ਜੋ ਸ਼ਰਧਾਲੂ ਡੇਰਾ ਬਾਬਾ ਨਿਰਮਲ ਬੰਗਾ ਕੁਟੀਆ ਪਠਲਾਵਾ ਵਿਖੇ ਜਾ ਕੇ ਆਏ ਹਨ ਜਾਂ ਲੰਗਰ ਤੇ ਕੀਰਤਨ ਵਿੱਚ ਸ਼ਾਮਿਲ ਹੋਏ ਹਨ, ਉਹ ਵੀ ਉਕਤ ਕੰਟਰੋਲ ਰੂਮ ਦੇ ਨੰਬਰਾਂ ‘ਤੇ ਸੂਚਿਤ ਕਰਨ, ਤਾਂ ਜੋ ਲੀੜੀਂਦਾ ਮੈਡੀਕਲ ਚੈਕਅੱਪ ਕਰਵਾਕੇ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ•ਾਂ ਜ਼ਿਲ•ਾ ਹੁਸ਼ਿਆਰਪੁਰ ਦੇ ਵਿਦੇਸ਼ੋਂ ਪਰਤੇ ਸਮੂਹ ਵਿਅਕਤੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਇਕਾਂਤਵਾਸ ਵਿੱਚ ਰਹਿਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਦੇਸ਼ ਤੋਂ ਪਰਤੇ ਅਤੇ ਉਕਤ ਧਾਰਮਿਕ ਅਸਥਾਨਾਂ/ਸਮਾਗਮਾਂ ਵਿੱਚ ਸ਼ਿਰਕਤ ਕਰਕੇ ਆਏ ਜ਼ਿਲ•ਾ ਹੁਸ਼ਿਆਰਪੁਰ ਦੇ ਸ਼ਰਧਾਲੂਆਂ ਨੂੰ ਵਲੰਟੀਅਰ ਪੱਧਰ ‘ਤੇ ਅੱਗੇ ਆਉਣ ਦੀ ਲੋੜ ਹੈ, ਤਾਂ ਜੋ ਉਨ•ਾਂ ਨੂੰ ਇਕਾਂਤਵਾਸ ਵਿੱਚ ਡਾਕਟਰਾਂ ਦੀ ਨਿਗਰਾਨੀ ਵਿੱਚ ਰੱਖਿਆ ਜਾਵੇ। ਉਨ•ਾਂ ਕਿਹਾ ਕਿ ਅਜਿਹੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਦੀ ਵੀ ਨਿੱਜੀ ਜ਼ਿੰਮੇਵਾਰੀ ਬਣਦੀ ਹੈ ਕਿ ਇਸ ਸਬੰਧੀ ਸਿਹਤ ਵਿਭਾਗ ਨਾਲ ਜਾਣਕਾਰੀ ਸਾਂਝੀ ਕੀਤੀ ਜਾਵੇ, ਤਾਂ ਜੋ ਅਜਿਹੇ ਵਿਅਕਤੀਆਂ ਨੂੰ ‘ਹੋਮ ਕੁਆਰਨਟਾਈਨ’ ਰੱਖਿਆ ਜਾਵੇ। ਉਨ•ਾਂ ਕਿਹਾ ਕਿ ਡਾਕਟਰਾਂ ਦੀ ਸਲਾਹ ਨਾਲ ਆਪਣੇ ਘਰ ਰਹਿ ਕੇ ਵੀ ਤੰਦਰੁਸਤ ਹੋਇਆ ਜਾ ਸਕਦਾ ਹੈ, ਇਸ ਲਈ ਆਪਸੀ ਸਹਿਯੋਗ ਬਹੁਤ ਜ਼ਰੂਰੀ ਹੈ।

LEAVE A REPLY

Please enter your comment!
Please enter your name here