ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ‘ਚ ਦੋ ਹੋਰ ਸ਼ੱਕੀ ਮਰੀਜ਼, ਸੈਂਪਲ ਜਾਂਚ ਲਈ ਭੇਜੇ

logo latest

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਅੱਜ ਦੋ ਹੋਰ ਸ਼ੱਕੀ ਮਰੀਜ਼ ਲਿਆਂਦੇ ਗਏ ਹਨ ਅਤੇ ਇਨਾਂ ਦੇ ਸੈਂਪਲ ਜਾਂਚ ਲਈ ਭੇਜ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਇਹ ਮਰੀਜ਼ ਚੱਕੋਵਾਲ ਬਲਾਕ ਨਾਲ ਸਬੰਧਤ ਹਨ ਅਤੇ ਇਨਾਂ ਦੀ ਉਮਰ 85 ਅਤੇ 95 ਸਾਲ ਹੈ।

Advertisements

ਉਹਨਾਂ ਦੱਸਿਆ ਕਿ ਇਹ ਦੋਨੋਂ ਮਰੀਜ਼ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਏ ਸਮਾਗਮਾਂ ਵਿੱਚ ਸ਼ਾਮਲ ਸਨ। ਉਹਨਾਂ ਦੱਸਿਆ ਕਿ ਮੌਜੂਦਾ ਤੌਰ ‘ਤੇ ਉਕਤ ਸਮੇਤ 6 ਵਿਅਕਤੀ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਹਨ, ਜਿਨਾਂ ਵਿੱਚ ਬੀਤੇ ਦਿਨੀਂ ਸਾਹਮਣੇ ਆਇਆ ਇਕ ਪੋਜ਼ੀਟਿਵ ਮਰੀਜ਼ ਵੀ ਸ਼ਾਮਲ ਹੈ।

ਉਹਨਾਂ ਦੱਸਿਆ ਕਿ ਅਹਿਤਿਆਤ ਵਜੋਂ ਸਿਹਤ ਵਿਭਾਗ ਦੀਆਂ ਟੀਮਾ ਵਲੋਂ ਅੱਜ ਪਿੰਡ ਮੋਰਾਂਵਾਲੀ ਵਿਖੇ ਜਾ ਕੇ 29 ਹੋਰ ਸੈਂਪਲ ਲਏ ਗਏ ਹਨ, ਜਿਨਾਂ ਨੂੰ ਜਾਂਚ ਲਈ ਚੰਡੀਗੜ ਲੈਬ ਵਿੱਚ ਭੇਜਿਆ ਜਾਵੇਗਾ।

ਉਹਨਾਂ ਪਿੰਡ ਮੋਰਾਂਵਾਲੀ ਅਤੇ ਨੇੜਲੇ ਹੋਰ ਪਿੰਡਾਂ ਦਾ ਦੌਰਾ ਕਰਦਿਆਂ ਕਿਹਾ ਕਿ ਐਸ.ਐਮ.ਓ. ਗੜਸ਼ੰਕਰ ਡਾ. ਟੇਕ ਰਾਜ ਭਾਟੀਆ ਦੀ ਅਗਵਾਈ ਵਿੱਚ ਲਗਾਤਾਰ ਇਨਾਂ ਪਿੰਡਾਂ ਵਿੱਚ ਜਾਗਰੂਕਤਾ ਫੈਲਾਈ ਜਾ ਰਹੀ ਹੈ ਅਤੇ ਹੋਮ ਕੁਆਰਨਟਾਈਨ ਕੀਤੇ ਵਿਅਕਤੀਆਂ ਨਾਲ ਸੰਪਰਕ ਸਾਧਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here