ਫ਼ਸਲਾਂ, ਸਬਜ਼ੀਆਂ ਅਤੇ ਫ਼ਲਾਂ ਦੇ ਕਾਸ਼ਤਕਾਰ ਕਿਸਾਨਾਂ ਨੂੰ ਵੱਡੀ ਰਾਹਤ,  ਖਰੀਦ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਜਾਰੀ

ਹੁਸ਼ਿਆਰੁਪਰ (ਦ ਸਟੈਲਰ ਨਿਊਜ਼)। ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਕਰੋਨਾ ਵਾਇਰਸ ਕਾਰਨ ਪੰਜਾਬ ਵਿੱਚ ਕਰਫਿਊ ਲੱਗਾ ਹੋਣ ਤੇ ਕਿਸਾਨਾਂ ਦੀ ਪ੍ਰੇਸ਼ਾਨੀ ਦੂਰ ਕਰ ਦਿੱਤੀ ਹੈ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਦੂਰਅੰਦੇਸ਼ੀ ਵਰਤਦਿਆਂ ਫ਼ਸਲਾਂ, ਸਬਜ਼ੀਆਂ ਅਤੇ ਫ਼ਲ ਦੇ ਕਾਸ਼ਤਕਾਰ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਮੰਡੀ ਬੋਰਡ ਦੇ ਤਜ਼ਰਬੇਕਾਰ ਚੇਅਰਮੈਨ ਸਰਦਾਰ ਲਾਲ ਸਿੰਘ ਦੀ ਯੋਗ ਅਗਵਾਈ ਹੇਠ ਮੰਡੀ ਵਿੱਚ ਖਰੀਦ ਪ੍ਰਬੰਧ ਮੁਕੰਮਲ ਕਰ ਲੈਣ ਲਈ ਜ਼ਿਲਾ ਮੰਡੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

Advertisements

ਇਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਸ੍ਰੀ ਬਡਹੇੜੀ ਨੇ ਦੱਸਿਆ ਕਿ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ ਪੰਜਾਬ ਦੇ ਸਾਰੇ ਜ਼ਿਲਿਆਂ ਦੇ ਅਫਸਰਾਂ ਨੂੰ ਸੰਪਰਕ ਕਰਨ ਲਈ ਉਹਨਾਂ ਦੇ ਸੰਪਰਕ ਨੰਬਰ ਜਨਤਕ ਕਰ ਦਿੱਤੇ ਗਏ ਹਨ ਉਹ ਕਿਸਾਨਾਂ ਦੀਆਂ ਲੋੜਾਂ ਮੁਤਾਬਿਕ ਹਰ ਤਰ•ਾਂ ਦੇ ਪ੍ਰਬੰਧ ਕਰਨ ਇਹ ਨਿਸਚਿਤ ਕੀਤਾ ਗਿਆ ਹੈ ਜੇਕਰ ਰਤਾ ਵੀ ਪਰੇਸ਼ਾਨੀ ਆਈ ਜਾਂ ਕੋਈ ਘਾਟ ਆਉਂਦੀ ਹੈ ਤਾਂ ਮੁੱਖ ਮੰਤਰੀ ਪੰਜਾਬ ਜੋ ਖੇਤੀਬਾੜੀ ਵਿਭਾਗ ਦੇ ਮੰਤਰੀ ਵੀ ਖੁਦ ਆਪ ਹਨ ਅਤੇ ਚੇਅਰਮੈਨ ਮੰਡੀ ਬੋਰਡ ਸ੍ਰੀ ਲਾਲ ਸਿੰਘ ਕਾਰਵਾਈ ਕਰਨਗੇ ਤਾਂ ਜੋ ਕਿਸਾਨਾਂ ਦਾ ਕੋਈ ਨੁਕਸਾਨ ਨਾ ਹੋਵੇ।

LEAVE A REPLY

Please enter your comment!
Please enter your name here