ਅੱਜ ਨਹੀਂ ਸਾਹਮਣੇ ਆਇਆ ਕੋਈ ਪੋਜ਼ੀਟਿਵ ਕੇਸ: ਸਿਵਲ ਸਰਜਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਕੋਈ ਨਵਾਂ ਮਰੀਜ਼ ਪੋਜ਼ੀਟਿਵ ਨਹੀਂ ਪਾਇਆ ਗਿਆ। ਉਨਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਹੁਣ ਤੱਕ 144 ਸੈਂਪਲ ਲਏ ਗਏ ਹਨ, ਜਿਨਾਂ ਵਿਚੋਂ 72 ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 67 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਹਨਾਂ ਕਿਹਾ ਕਿ 5 ਵਿਅਕਤੀਆਂ ਦੇ ਸੈਂਪਲ ਹੀ ਪੋਜ਼ੀਟਿਵ ਆਏ ਹਨ ਅਤੇ ਪਿੰਡ ਮੋਰਾਂਵਾਲੀ ਦੇ ਇੱਕੋ ਪਰਿਵਾਰ ਦੇ ਇਨਾਂ 5 ਮੈਂਬਰਾਂ ਦੇ ਸੰਪਰਕ ਵਿੱਚ ਆਏ ਬਾਕੀ ਵਿਅਕਤੀਆਂ ਦੀ ਵੀ ਸ਼ਨਾਖਤ ਕਰਕੇ ਸਕਰੀਨਿੰਗ ਕੀਤੀ ਜਾ ਰਹੀ ਹੈ।

Advertisements

ਡਾ. ਜਸਵੀਰ ਸਿੰਘ ਨੇ ਅਪੀਲ ਕਰਦਿਆਂ ਕਿਹਾ ਕਿ ਜ਼ਿਲਾ ਵਾਸੀਆਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਕਿਉਂਕਿ 80 ਫੀਸਦੀ ਤੱਕ ਪੋਜ਼ੀਟਿਵ ਕੇਸ ਇਕਾਂਤਵਾਸ ਵਿੱਚ ਰਹਿ ਕੇ ਹੀ ਠੀਕ ਹੋ ਰਹੇ ਹਨ। ਉਹਨਾਂ ਕਿਹਾ ਕਿ ਖਾਂਸੀ, ਜ਼ੁਕਾਮ ਅਤੇ ਬੁਖਾਰ ਆਦਿ ਲੱਛਣ ਵਾਲੇ ਵਿਅਕਤੀ ਤੁਰੰਤ ਆਪਣੇ ਨੇੜਲੇ ਸਿਹਤ ਕੇਂਦਰ ਸੰਪਰਕ ਕਰਨ। ਉਹਨਾਂ ਕਿਹਾ ਕਿ ਜਾਗਰੂਕਤਾ ਅਤੇ ਸਾਵਧਾਨੀਆਂ ਵਰਤਕੇ ਇਸ ਵਾਇਰਸ ਤੋਂ ਬਚਿਆ ਜਾ ਸਕਦਾ ਹੈ, ਇਸ ਲਈ ਹੱਥਾਂ ਦੀ ਸਫਾਈ ਅਤੇ ਪੌਸ਼ਟਿਕ ਖੁਰਾਕ ਯਕੀਨੀ ਬਣਾਈ ਜਾਵੇ।

LEAVE A REPLY

Please enter your comment!
Please enter your name here