31 ਮਾਰਚ ਨੂੰ ਕਰਫਿਊ ‘ਚ ਕੋਈ ਢਿੱਲ ਨਹੀਂ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ 31 ਮਾਰਚ ਨੂੰ ਕਰਫਿਊ ਦੌਰਾਨ ਕੋਈ ਛੋਟ ਨਹੀਂ ਹੋਵੇਗੀ ਅਤੇ ਪਹਿਲਾਂ ਵਾਂਗ ਕਰਿਆਨੇ ਅਤੇ ਦਵਾਈਆਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਉਹਨਾਂ ਦੱਸਿਆ ਕਿ ਕੇਵਲ ਹੋਮ ਡਿਲੀਵਰੀ ਹੀ ਚਾਲੂ ਰਹੇਗੀ।

Advertisements

ਜ਼ਿਲਾ ਮੈਜਿਸਟਰੇਟ ਨੇ ਦੱਸਿਆ ਕਿ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਕਰਫਿਊ ਲਗਾਇਆ ਗਿਆ ਹੈ, ਇਸ ਲਈ ਇਸ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਹਨਾਂ ਦੱਸਿਆ ਕਿ ਉਲੰਘਣਾ ਕਰਨ ‘ਤੇ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਹਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸ਼ਨ ਵਲੋਂ ਸੁਚਾਰੂ ਢੰਗ ਨਾਲ ਜ਼ਿਲਾ ਵਾਸੀਆਂ ਦੇ ਘਰਾਂ ਵਿੱਚ ਹੀ ਹੋਮ ਡਿਲੀਵਰੀ ਰਾਹੀਂ ਕਰਿਆਨੇ ਦੀਆਂ ਜ਼ਰੂਰੀ ਵਸਤਾਂ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਲੋੜਵੰਦਾਂ ਨੂੰ ਫੂਡ ਪੈਕੇਟ ਅਤੇ ਖਾਣਾ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ, ਤਾਂ ਜੋ ਕੋਈ ਵੀ ਵਿਅਕਤੀ ਭੁੱਖਾ ਨਾ ਸੌਂ ਸਕੇ।

LEAVE A REPLY

Please enter your comment!
Please enter your name here