ਜ਼ਿਲਾ ਮੈਜਿਸਟਰੇਟ ਨੇ ਸਪਿਰਟ ਦੀ ਵਰਤੋਂ ‘ਤੇ ਲਗਾਈ ਪਾਬੰਦੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਸਪਿਰਟ ਦੀ ਵਰਤੋਂ ‘ਤੇ ਪਾਬੰਦੀ ਲਗਾਉਂਦਿਆਂ ਕਿਹਾ ਕਿ ਆਪਣੇ ਘਰਾਂ ਜਾਂ ਜਨਤਕ ਥਾਵਾਂ ‘ਤੇ ਕਦੇ ਵੀ ਬਜ਼ਾਰੋਂ ਸਪਿਰਟ ਖਰੀਦ ਕੇ ਇਸ ਦੀ ਸਪਰੇਅ ਨਾ ਕੀਤੀ ਜਾਵੇ।

Advertisements

ਜਾਰੀ ਕੀਤੇ ਹੁਕਮ ਵਿੱਚ ਉਹਨਾਂ ਕਿਹਾ ਕਿ ਇਹ ਸਪਿਰਟ 167 ਪ੍ਰਤੀਸ਼ਤ ਸਟਰੈਂਥ ਵਾਲੀ ਹੁੰਦੀ ਹੈ ਅਤੇ ਇਹ ਇਕ ਅਤਿ ਬਲਣਸ਼ੀਲ ਪਦਾਰਥ ਹੈ, ਜਿਸ ਨਾਲ ਅੱਗ ਲੱਗਣ ਦੇ ਹਾਦਸੇ ਵਾਪਰ ਸਕਦੇ ਹਨ। ਉਹਨਾਂ ਕਿਹਾ ਕਿ ਆਮ ਜਨਤਾ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੁਸਿਆਰਪੁਰ ਜ਼ਿਲੇ ਵਿੱਚ ਸਪਿਰਟ ਦੀ ਸਪਰੇਅ/ਵਰਤੋਂ ਕਰਨ ‘ਤੇ ਪਾਬੰਦੀ ਲਗਾਈ ਜਾਂਦੀ ਹੈ।

ਉਹਨਾਂ ਕਿਹਾ ਕਿ ਇਸ ਦੀ ਰੋਕਥਾਮ ਲਈ ਸਹਾਇਕ ਕਰ ਤੇ ਆਬਕਾਰੀ ਕਮਿਸ਼ਨ ਨੂੰ ਬਤੌਰ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਂਦਾ ਹੈ ਅਤੇ ਹਦਾਇਤ ਕੀਤੀ ਜਾਂਦੀ ਹੈ ਕਿ ਹੁਕਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਜੇਕਰ ਕੋਈ ਵਿਅਕਤੀ ਜਾਂ ਸਮੂਹ ਵਲੋਂ ਇਨਾਂ ਹੁਕਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ, ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here