ਜਿਲਾ ਪ੍ਰਸ਼ਾਸਨ ਨੇ ਖਵਾਇਆ ਕਰੀਬ 3 ਹਜਾਰ ਲੋਕਾਂ ਨੂੰ ਤਿਆਰ ਖਾਣਾ

ਪਠਾਨਕੋਟ (ਦ ਸਟੈਲਰ ਨਿਊਜ਼)। ਕਰਫਿਊ ਕਾਰਨ ਘਰਾਂ ਵਿਚ ਘਿਰੇ ਉਹ ਲੋਕ ਜਿੰਨਾ ਕੋਲ ਖਾਣ ਲਈ ਰੋਟੀ ਨਹੀਂ ਹੈ, ਦੀ ਮਦਦ ਲਈ ਜਿਲਾ ਪ੍ਰਸ਼ਾਸਨ ਵੱਲੋਂ ਦਿੱਤੇ ਸੰਪਰਕ ਨੰਬਰਾਂ ਤੇ ਸੂਚਨਾਂ ਮਿਲਣ ਤੋਂ ਬਾਅਦ ਜਿਲਾ ਪ੍ਰਸ਼ਾਸਨ ਵੱਲੋਂ ਅੱਜ ਵੱਖ ਵੱਖ ਸਥਾਨਾ ਤੇ ਕਰੀਬ 3 ਹਜ਼ਾਰ ਲੋਕਾਂ ਨੂੰ ਤਿਆਰ ਭੋਜਨ ਵੰਡਿਆ ਗਿਆ। ਇਸ ਤੋਂ ਇਲਾਵਾ ਜਿਸ ਵਿਅਕਤੀ ਕੋਲ ਖਾਣ ਲਈ ਰਾਸ਼ਨ ਨਹੀਂ ਹੈ ਸਹਾਇਤਾਂ ਨੰਬਰਾਂ ਤੇ  ਫੋਨ ਕਾਲ ਆਉਣ ਉਤੇ ਉਸ ਵਿਅਕਤੀ ਦੇ ਘਰ ਰਾਸ਼ਨ ਪਹੁੰਚ ਰਿਹਾ ਹੈ।

Advertisements

ਲੋੜਵੰਦ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਤਿਆਰ ਭੋਜਨ ਅਤੇ ਸੁੱਕਾ ਰਾਸ਼ਨ

ਜਿਕਰਯੋਗ ਹੈ ਕਿ ਉਪਰੋਕਤ ਸਾਰਾ ਕਾਰਜ ਅਭਿਜੀਤ ਕਪਲਿਸ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਦੀ ਨਿਗਰਾਨੀ ਵਿੱਚ ਕੀਤਾ ਜਾ ਰਿਹਾ ਹੈ ਅਤੇ ਐਨ.ਸੀ.ਸੀ. ਦੇ ਵਿਦਿਆਰਥੀਆਂ ਵੱਲੋਂ ਭੋਜਨ ਨੂੰ ਲੋਕਾਂ ਤੱਕ ਪਹੁੰਚਾਉਂਣ ਲਈ ਵਿਸ਼ੇਸ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ  ਅਭਿਜੀਤ ਕਪਲਿਸ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ  ਨੇ ਦੱਸਿਆ ਕਿ ਜਿਹਨਾਂ ਲੋਕਾਂ ਨੂੰ ਸੁੱਕਾ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ ਉਸ ਵਿੱਚ ਆਟਾ, ਦਾਲ, ਖੰਡ, ਚਾਹ ਪੱਤੀ, ਤੇਲ ਆਦਿ ਘਰੇਲੂ ਵਰਤੋਂ ਦਾ ਸਮਾਨ ਸ਼ਾਮਿਲ ਹੈ। ਉਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਰੈਡ ਕਰਾਸ ਰਾਹੀਂ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਕੀਤੀ ਜਾ ਸਕਦੀ ਹੈ।

ਜਰੂਰਤਮੰਦ ਲੋਕਾਂ ਦੀ ਮਦਦ ਕਰਨ ਲਈ ਐਨ.ਜੀ.ਓਜ ਵੀ ਕਰ ਰਹੀਆਂ ਹਨ ਸਹਿਯੋਗ

ਉਹਨਾਂ ਦੱਸਿਆ ਕਿ ਪ੍ਰਸਾਸ਼ਨ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕੋਈ ਵੀ ਲੋੜਵੰਦ ਵਿਅਕਤੀ ਇਸ ਬਿਪਤਾ ਦੀ ਘੜੀ ਵਿੱਚ ਭੁੱਖਾ ਨਾ ਰਹੇ। ਉਹਨਾਂ ਜਿਲੇ ਵਿੱਚ ਕੰਮ ਕਰ ਰਹੀਆਂ ਸਮਾਜਸੇਵੀ ਸੰਸਥਾਵਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹਨਾਂ ਸੰਸਥਾਵਾਂ ਵੱਲੋਂ ਵੀ ਲੋੜਵੰਦਾਂ ਨੂੰ ਰਾਸ਼ਨ ਦਿੱਤਾ ਜਾ ਰਿਹਾ ਹੈ। ਉਹਨਾਂ ਲੋਕਾਂ ਨੂੰ ਘਰਾਂ ਵਿੱਚ ਹੀ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਤੁਸੀਂ ਲੋੜ ਪੈਣ ਤੇ ਕੰਟਰੋਲ ਰੂਮ ਤੇ ਸੰਪਰਕ ਸਥਾਪਤ ਕਰ ਸਕਦੇ ਹੋ ਅਤੇ ਉਸੇ ਸਮੇਂ ਹੀ ਪ੍ਰਸ਼ਾਸਨ ਵੱਲੋਂ ਮਦਦ ਮੁਹੱਈਆ ਕਰਵਾਈ ਜਾਵੇਗੀ।

LEAVE A REPLY

Please enter your comment!
Please enter your name here