ਕਰਫਿਊ ਦੌਰਾਨ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਪਹੁੰਚਾਉਣ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਹਨ ਉਪਰਾਲੇ

ਪਠਾਨਕੋਟ (ਦ ਸਟੈਲਰ ਨਿਊਜ਼)। ਕੋਵਿਡ-19 (ਕੋਰੋਨਾ ਵਾਇਰਸ) ਦੇ ਫੈਲਾਵ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਪਹੁੰਚਾਉਣ ਲਈ ਜਿਥੇ ਪੰਜਾਬ ਸਰਕਾਰ ਵਲੋਂ ਯਤਨ ਕੀਤੇ ਜਾ ਰਹੇ ਹਨ ਉੱਥੇ ਜਿਲਾ ਪਠਾਨਕੋਟ ਪ੍ਰਸ਼ਾਸਨ ਵੱਲੋਂ ਵੀ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪਠਾਨਕੋਟ ਵਿੱਚ ਪਹੁੰਚ ਕਰਫਿਓ ਦੋਰਾਨ ਜਿਲਾ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਦਾ ਜਾਇਜਾ ਲੈਣ ਮਗਰੋਂ ਕੀਤਾ।

Advertisements

ਕੈਬਨਿਟ ਮੰਤਰੀ ਵੱਲੋਂ ਕਰਫਿਓ ਦੋਰਾਨ ਜਿਲਾ ਪ੍ਰਸ਼ਾਸਨ ਦੇ ਪ੍ਰਬੰਧਾ ਤੇ ਜਤਾਈ ਤਸੱਲੀ

ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ , ਦੀਪਕ ਹਿਲੋਰੀ ਐਸ.ਐਸ.ਪੀ. ਪਠਾਨਕੋਟ, ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ, ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਵੱਖ ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪਠਾਨਕੋਟ ਵਿੱਚ ਕਰਫਿਓ ਦੋਰਾਨ ਜਿਲਾ ਪ੍ਰਸ਼ਾਸਨ ਅਤੇ ਲੋਕਾਂ ਦਾ ਬਹੁਤ ਹੀ ਜਿਆਦਾ ਸਹਿਯੋਗ ਹੈ ਲੋਕ ਵੀ ਧਰਮ ਤੋਂ ਪਰੇ ਹੱਟ ਕੇ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਮਜਦੂਰਾਂ ਦੇ ਰਹਿਣ ਦੀ ਵਿਵਸਥਾ ਜਿਲੇ ਵਿੱਚ ਹੀ ਕੀਤਾ ਗਿਆ ਹੈ ਅਤੇ ਕਿਸੇ ਵੀ ਤਰਾਂ ਦੀ ਕੋਈ ਕਮੀ ਨਹੀਂ ਆਉਂਣ ਦਿੱਤੀ ਜਾਵੇਗੀ।

ਉਹਨਾਂ ਕਿਹਾ ਕਿ ਉਹਨਾਂ ਦਾ ਪਠਾਨਕੋਟ ਆਉਂਣ ਦਾ ਇੱਕ ਹੀ ਉਦੇਸ ਸੀ ਕਿ ਅਗਰ ਕਿਸੇ ਤਰਾਂ ਦੀ ਕੋਈ ਕਮੀ ਹੈ ਤਾਂ ਪੰਜਾਬ ਸਰਕਾਰ ਤੋਂ ਉਹ ਕਮੀ ਦੂਰ ਕਰਵਾਈ ਜਾਵੇ ਪਰ ਪਠਾਨਕੋਟ ਜਿਲਾ ਪ੍ਰਸਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਹਨ ਇਸ ਲਈ ਪਠਾਨਕੋਟ ਜਿਲਾ ਪ੍ਰਸ਼ਾਸਨ ਤੇ ਪਠਾਨਕੋਟ ਦੀ ਜਨਤਾ ਵਧਾਈ ਦੀ ਪਾਤਰ ਹੈ ਕਿ ਸਾਰੇ ਸਹਿਯੋਗ ਲਈ ਅੱਗੇ ਆਏ ਹਨ।

LEAVE A REPLY

Please enter your comment!
Please enter your name here