ਦੂਜੇ ਪੜਾਅ ਤਹਿਤ 1325 ਪਿੰਡਾਂ ‘ਚ ਕਰਵਾਈ ਜਾ ਚੁੱਕੀ ਹੈ ਰੋਗਾਣੂ ਮੁਕਤ ਸਪਰੇਅ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਦੂਜੇ ਪੜਾਅ ਤਹਿਤ ਅੱਜ 1325 ਪਿੰਡਾਂ ਵਿੱਚ ਰੋਗਾਣੂ ਮੁਕਤ ਸਪਰੇਅ ਕਰਵਾਈ ਜਾ ਚੁੱਕੀ ਹੈ ਅਤੇ ਇਹ ਸਪਰੇਅ ਇਸੇ ਤਰਾਂ ਜਾਰੀ ਰਹੇਗੀ। ਉਹਨਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ ਜ਼ਿਲੇ ਦੇ ਸਾਰੇ 1429 ਪਿੰਡਾਂ ਵਿੱਚ ਰੋਗਾਣੂ ਮੁਕਤ ਸਪਰੇਅ (ਸੋਡੀਅਮ ਹਾਈਪੋਕੋਲੋਰਾਈਟ) ਕਰਵਾਈ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਪਿੰਡਾਂ ਤੋਂ ਇਲਾਵਾ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਵਾਰਡ ਵਾਈਜ਼ ਸਪਰੇਅ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜ਼ਿਲੇ ਦੀਆਂ ਸਾਰੀਆਂ ਨਗਰ ਕੌਂਸਲਾਂ ਵਿੱਚ ਵੀ ਸਬੰਧਤ ਕਾਰਜਸਾਧਕ ਅਫ਼ਸਰਾਂ ਦੀ ਅਗਵਾਈ ਵਿੱਚ ਸਪਰੇਅ ਕੀਤੀ ਜਾ ਰਹੀ ਹੈ।

Advertisements

-ਪਹਿਲੇ ਪੜਾਅ ਤਹਿਤ ਜ਼ਿਲੇ ਦੇ 1429 ਪਿੰਡ ਕੀਤੇ ਗਏ ਹਨ ਕਵਰ: ਡਿਪਟੀ ਕਮਿਸ਼ਨਰ

ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲੇ ਵਿੱਚ ਕਰਫਿਊ ਲਗਾਇਆ ਗਿਆ ਹੈ, ਇਸ ਲਈ ਹਰੇਕ ਵਿਅਕਤੀ ਨੂੰ ਇਸ ਦੀ ਪਾਲਣਾ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜਿਥੇ ਕਰਿਆਨੇ ਦੀਆਂ ਜ਼ਰੂਰੀ ਵਸਤਾਂ ਹੋਮ ਡਿਲੀਵਰੀ ਰਾਹੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਥੇ ਦਵਾਈਆਂ ਵੀ ਹੋਮ ਡਿਲੀਵਰੀ ਰਾਹੀਂ ਘਰਾਂ ਵਿੱਚ ਹੀ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ।

ਉਹਨਾਂ ਕਿਹਾ ਕਿ ਇਸੇ ਤਰਾਂ ਰੇਹੜੀਆਂ ਰਾਹੀਂ ਫ਼ਲ ਅਤੇ ਸਬਜ਼ੀਆਂ ਵੀ ਡੋਰ-ਟੂ-ਡੋਰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਜ਼ਿਲਾ ਵਾਸੀਆਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਬਹੁਤ ਜ਼ਰੂਰੀ ਹਨ, ਇਸ ਲਈ ਆਪਣੇ ਅਤੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਹੁਤ ਜ਼ਰੂਰੀ ਹੈ। ਉਹਨਾਂ ਅਪੀਲ ਕੀਤੀ ਕਿ ਆਪ ਨੂੰ ਸੁਰੱਖਿਅਤ ਰੱਖਣ ਲਈ ਹੀ ਕਰਫਿਊ ਲਗਾਇਆ ਗਿਆ ਹੈ, ਇਸ ਲਈ ਕਰਫਿਊ ਦੀ ਪਾਲਣਾ ਯਕੀਨੀ ਬਣਾਈ ਜਾਵੇ।

LEAVE A REPLY

Please enter your comment!
Please enter your name here