ਹੁਣ ਘਰ ਬੈਠੇ ਹੀ ਮਿਲੇਗੀ ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਸਬੰਧੀ ਪੈਨਸ਼ਨ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਦੇ ਮੱਦੇਨਜ਼ਰ ਹੁਣ ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਲਾਭਪਾਤਰੀਆਂ ਨੂੰ ਘਰ ਬੈਠੇ ਹੀ ਪੈਨਸ਼ਨ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਉਹਨਾ ਕਿਹਾ ਕਿ ਪੈਨਸ਼ਨ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਬੈਂਕਾਂ ਵਲੋਂ ਬੀ.ਡੀ.ਪੀ.ਓਜ ਅਤੇ ਸਬੰਧਤ ਪਿੰਡਾਂ ਦੇ ਸਰਪੰਚਾਂ ਦੇ ਸਹਿਯੋਗ ਨਾਲ ਇਹ ਸਹੂਲਤ ਮੁਹੱਈਆ ਕਰਵਾਈ ਜਾਣੀ ਹੈ।

Advertisements

ਅਪਨੀਤ ਰਿਆਤ ਨੇ ਦੱਸਿਆ ਕਿ ਕਰਫਿਊ ਦੌਰਾਨ ਲਾਭਪਾਤਰੀਆਂ ਨੂੰ ਰਾਹਤ ਦੇਣ ਲਈ ਪੰਜਾਬ ਸਰਕਾਰ ਵਲੋਂ ਇਹ ਸਹੂਲਤ ਘਰਾਂ ਵਿੱਚ ਹੀ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਇਸ ਸਹੂਲਤ ਨਾਲ ਜ਼ਿਲੇ ਦੇ ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ 1 ਲੱਖ 33 ਹਜ਼ਾਰ 978 ਲਾਭਪਾਤਰੀਆਂ ਨੂੰ ਫਾਇਦਾ ਪਹੁੰਚੇਗਾ। ਉਹਨਾਂ ਦੱਸਿਆ ਕਿ ਸਬੰਧਤ ਬੈਂਕਾਂ ਵਲੋਂ ਇਸ ਸਬੰਧੀ ਆਪਣੇ ਕਰਮਚਾਰੀ ਨਿਯੁਕਤ ਕਰ ਦਿੱਤੇ ਗਏ ਹਨ। ਉਹਨਾਂ ਸਬੰਧਤ ਬੈਂਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੈਨਸ਼ਨਾਂ ਦੀ ਵੰਡ ਦੌਰਾਨ ਸਮਾਜਿਕ ਦੂਰੀ ਬਰਕਰਾਰ ਰੱਖਣੀ ਯਕੀਨੀ ਬਣਾਈ ਜਾਵੇ।

LEAVE A REPLY

Please enter your comment!
Please enter your name here