ਪਿੰਡ ਪੈਂਸਰਾਂ ਦਾ ਇੱਕ ਪੋਜ਼ੀਟਿਵ ਮਰੀਜ ਆਇਆ ਸਾਹਮਣੇ, ਪਿੰਡ ਸੀਲ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਇਕ ਹੋਰ ਪੋਜ਼ੀਟਿਵ ਮਰੀਜ਼ ਸਾਹਮਣੇ ਆਇਆ ਹੈ, ਜੋ ਪਿੰਡ ਪੈਂਸਰਾਂ ਬਲਾਕ ਪੋਸੀ ਦਾ ਵਸਨੀਕ ਹੈ। ਉਹਨਾਂ ਦੱਸਿਆ ਕਿ 58 ਸਾਲਾ ਹਰਜਿੰਦਰ ਸਿੰਘ ਨੂੰ 29 ਮਾਰਚ ਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ ਅਤੇ 1 ਅਪ੍ਰੈਲ ਨੂੰ ਇਸ ਦੀ ਹਾਲਤ ਠੀਕ ਨਾ ਹੋਣ ਕਰਕੇ ਮੈਡੀਕਲ ਕਾਲਜ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਸੀ।

Advertisements

ਉਹਨਾਂ ਦੱਸਿਆ ਕਿ ਅੱਜ ਇਸ ਦੇ ਸੈਂਪਲ ਦੀ ਰਿਪੋਰਟ ਪੋਜ਼ੀਟਿਵ ਆਈ ਹੈ, ਜਿਸ ਦੌਰਾਨ ਪਿੰਡ ਪੈਂਸਰਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਇਸ ਵਿਅਕਤੀ ਦੇ ਸੰਪਰਕ ਵਿੱਚ ਆਏ ਲੋਕਾਂ ਦੇ ਸੈਂਪਲ ਲਏ ਜਾ ਰਹੇ ਹਨ ਅਤੇ ਪਿੰਡ ਵਿੱਚੋਂ 41 ਸੈਂਪਲ ਲਏ ਜਾ ਚੁੱਕੇ ਹਨ। ਉਹਨਾਂ ਦੱਸਿਆ ਕਿ ਉਕਤ ਵਿਅਕਤੀ 13 ਮਾਰਚ ਨੂੰ ਆਪਣੀ ਭੈਣ, ਜੀਜਾ ਅਤੇ ਦੋ ਭਾਣਜੀਆਂ ਨੂੰ ਦਿੱਲੀ ਏਅਰਪੋਰਟ ਤੋਂ ਲੈ ਕੇ ਆਇਆ ਸੀ, ਜੋ ਇੰਗਲੈਂਡ ਤੋਂ ਪਰਤੇ ਸਨ। ਉਨ•ਾਂ ਦੱਸਿਆ ਕਿ ਇਸ ਦੇ ਉਕਤ ਰਿਸ਼ਤੇਦਾਰ ਬਿਲਕੁੱਲ ਠੀਕ ਹਨ ਅਤੇ ਉਹਨਾਂ ਅੰਦਰ ਇਸ ਬੀਮਾਰੀ ਦੇ ਕੋਈ ਲੱਛਣ ਨਹੀਂ ਹਨ, ਪਰ ਅਹਿਤਿਆਤ ਵਜੋਂ ਉਹਨਾਂ ਦੇ ਸੈਂਪਲ ਲਏ ਗਏ ਹਨ। ਉਹਨਾਂ ਅਪੀਲ ਕਰਦਿਆਂ ਕਿਹਾ ਕਿ ਜ਼ਿਲਾ ਵਾਸੀ ਘਰ ਵਿੱਚ ਹੀ ਰਹਿਣ, ਤਾਂ ਜੋ ਕੋਰੋਨਾ ਵਾਇਰਸ ਦੀ ਲਾਗ ਤੋਂ ਸਮਾਜ ਅਤੇ ਦੇਸ਼ ਨੂੰ ਬਚਾਇਆ ਜਾ ਸਕੇ।

ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਸਬੰਧੀ ਹੁਣ ਤੱਕ 213 ਸੈਂਪਲ ਲਏ ਗਏ ਹਨ, ਜਿਨਾਂ ਵਿਚੋਂ 163 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 44 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਹਨਾਂ ਕਿਹਾ ਕਿ ਪਿੰਡ ਪੈਂਸਰਾਂ ਦੇ ਉਕਤ ਵਿਅਕਤੀ ਤੋਂ ਇਲਾਵਾ 5 ਵਿਅਕਤੀਆਂ ਦੇ ਸੈਂਪਲ ਹੀ ਪੋਜ਼ੀਟਿਵ ਆਏ ਹਨ ਅਤੇ ਪਿੰਡ ਮੋਰਾਂਵਾਲੀ ਦੇ ਇਸ ਪਰਿਵਾਰ ਦੇ ਇਕ ਪੋਜ਼ੀਟਿਵ ਮੈਂਬਰ ਸ੍ਰੀ ਹਰਭਜਨ ਸਿੰਘ ਜਿਸ ਨੂੰ ਮੈਡੀਕਲ ਕਾਲਜ ਅੰਮ੍ਰਿਤਸਰ ਰੈਫਰ ਕੀਤਾ ਸੀ, ਦੀ ਪਿਛਲੇ ਦਿਨੀਂ ਮੌਤ ਹੋ ਗਈ ਹੈ।  

LEAVE A REPLY

Please enter your comment!
Please enter your name here