ਟੀ.ਐਸ ਸ਼ੇਰਗਿੱਲ ਨੇ ਅਧਿਕਾਰੀਆਂ ਨਾਲ ਮੀਟਿੰਗ ਕਰ ਕਰਫਿਊ ਦੋਰਾਨ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪਠਾਨਕੋਟ (ਦ ਸਟੈਲਰ ਨਿਊਜ਼)। ਪਰਮ ਵਿਸ਼ਿਸਟ ਸੇਵਾ ਮੈਡਲ ਲੈਫੀ. ਜਨਰਲ (ਸੇਵਾ ਮੁਕਤ) ਟੀ.ਐਸ ਸ਼ੇਰਗਿੱਲ ਸੀਨੀਅਰ ਵਾਈਸ ਚੇਅਰਮੈਨ ‘ਗਾਰਡੀਅਨ ਆਫ ਗਵਰਨੈੱਸ’ ਅਤੇ ਸੀਨੀਅਰ ਐਡਵਾਈਜ਼ਰ ਮੁੱਖਮੰਤਰੀ ਪੰਜਾਬ ਵਲੋਂ ਜਿਲਾ ਪ੍ਰਸ਼ਾਸਨ ਵਲੋਂ ਕਰੋਨਾ ਵਾਇਰਸ ਦੇ ਬਚਾਅ ਲਈ ਲਗਾਏ ਕਰਫਿਊ ਦੋਰਾਨ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਮੀਟਿੰਗ ਕੀਤੀ ਗਈ।

Advertisements

ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅਰਸਦੀਪ ਸਿੰਘ ਐਸ.ਡੀ.ਐਮ. ਪਠਾਨਕੋਟ, ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ, ਬ੍ਰਿਗੇਡਿਅਰ ਪਰਲਹਾਦ ਸਿੰਘ, ਕਰਨਲ ਆਰ.ਕੇ. ਸਲਾਰੀਆ, ਕਰਨਲ ਭਵਨ ਕੁਮਾਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੋਰਾਨ ਟੀ.ਐਸ. ਸੇਰਗਿੱਲ ਸੀਨੀਅਰ ਅਡਵਾਈਜਰ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਜਿਲਾ ਪਠਾਨਕੋਟ ਵਿੱਚ ਕਰੋਨਾ ਵਾਈਰਸ ਦੇ ਵਿਸਥਾਰ ਨੂੰ ਰੋਕਣ ਲਈ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਜੀ.ਓ.ਜੀ. ਵੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ।  

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰੋਨਾ ਵਾਇਰਸ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਕੀਤੇ ਹਨ ਅਤੇ ਇਸ ਸੰਕਟ ਦੇ ਸਮੇਂ ਜਿਲਾ ਪ੍ਰਸ਼ਾਸ਼ਨ ਤੇ ‘ਗਾਰਡੀਅਨ ਆਫ ਗਵਰਨੈੱਸ ‘ਦੇ ਵਲੰਟੀਅਰ ਆਪਸੀ ਤਾਲਮੇਲ ਨਾਲ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਨਾ ਆਉਣ ਦੇਣ ਲਈ ਕੋਈ ਕਸਰ ਨਾ ਛੱਡਣ। ਉਹਨਾਂ ਕਿਹਾ ਕਿ ਕਰਫਿਊ ਦੋਰਾਨ ਮਜ਼ਦੂਰਾਂ ਅਤੇ ਫੈਕਟਰੀਆਂ ਵਿਚ ਕੰਮ ਕਰਨ ਵਾਲੇ ਮਜੂਦਰਾਂ ਨੂੰ ਰਾਸ਼ਨ, ਦਵਾਈਆਂ ਅਤੇ ਹੋਰ ਲੋੜੀਦੀਆਂ ਵਸਤਾਂ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ। ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਅਗਲੇ ਦਿਨਾਂ ਵਿਚ ਕਣਕ ਦੀ ਵਾਢੀ ਦਾ ਸ਼ੀਜਨ ਆਉਣ ਵਾਲਾ ਹੈ। ਇਸ ਲਈ ਜਿਲੇ ਦੀਆਂ ਮੰਡੀਆਂ ਵਿਚ ਕਿਸਾਨਾਂ ਅਤੇ ਮਜਦੂਰਾਂ ਆਦਿ ਦੀ ਸਹੂਲਤ ਲਈ ਲੋੜੀਦੇ ਪ੍ਰਬੰਧ ਕੀਤੇ ਜਾਣ ਤਾਂ ਜੋ ਉਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।

LEAVE A REPLY

Please enter your comment!
Please enter your name here