ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਬਾਇਓਮੈਟ੍ਰਿਕ ਤਸਦੀਕ ਦੀ ਪ੍ਰਕਿਰਆ ਤੋਂ ਛੋਟ

fingerprint

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨੋਵਲ ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਮੱਦੇਨਜਰ, ਪੰਜਾਬ ਸਰਕਾਰ ਨੇ ਸਰਬੱਤ ਸਿਹਤ ਬੀਮਾ ਯੋਜਨਾ (ਐਸ.ਐਸ.ਬੀ.ਵਾਈ) ਅਧੀਨ ਆਉਂਦੇ ਸੂਚੀਬੱਧ ਹਸਪਤਾਲਾਂ ‘ਚ ਇਲਾਜ ਕਰਵਾਉਣ ਤੋਂ ਪਹਿਲਾਂ ਮਰੀਜ਼ਾਂ ਦੀ ਬਾਇਓਮੈਟ੍ਰਿਕ ਤਸਦੀਕ ਦੀ ਪ੍ਰਕਿਰਆ ਤੋਂ ਛੋਟ ਦੇਣ ਦੇ ਨਿਰਦੇਸ਼ ਦਿੱਤੇ ਹਨ।

Advertisements

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਹਰਬੰਸ ਲਾਲ ਸੀਨੀਅਰ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਨਿਰਦੇਸ਼ਾਂ ਅਨੁਸਾਰ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਯੋਗ ਮਰੀਜਾਂ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦਿਆਂ ਮਰੀਜ਼ਾਂ ਦੇ ਹਸਪਤਾਲ ਵਿਚ ਦਾਖਲ ਜਾਂ ਡਿਸਚਾਰਜ ਹੋਣ ਸਮੇਂ ਉਸਦੀ ਬਾਇਓਮੈਟ੍ਰਿਕ ਤਸਦੀਕ ਕਰਨ ਦੀ ਪ੍ਰਕਿਰਆ ਤੋਂ ਆਰਜ਼ੀ ਤੌਰ *ਤੇ ਛੋਟ ਦਿੱਤੀ ਗਈ ਹੈ।

ਇਸ ਯੋਜਨਾ ਅਧੀਨ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਹੁਣ ਸਿਰਫ ਈ-ਕਾਰਡ ਨੰਬਰ ਦੇ ਆਧਾਰ ‘ਤੇ ਕੀਤੀ ਜਾਏਗੀ। ਸਾਰੇ ਸੂਚੀਬੱਧ ਹਸਪਤਾਲਾਂ ਨੂੰ ਇਸ ਫੈਸਲੇ ਬਾਰੇ ਜਾਣੂ ਕਰਵਾ ਦਿਤਾ ਗਿਆ ਹੈ। ਡਾ. ਹਰਬੰਸ ਲਾਲ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਫੈਲਾਅ ਦੇ ਮੱਦੇਨਜਰ ਸਰਕਾਰੀ ਹਸਪਤਾਲਾਂ ‘ਚ ਕੰਮ ਦੇ ਭਾਰੀ ਬੋਝ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਜਣੇਪੇ ਨਾਲ ਸੰਬੰਧਤ ਨਿਰਧਾਰਤ ਹੈਲਥ ਪੈਕੇਜਾਂ ਅਧੀਨ ਕੀਤੇ ਜਾਂਦੇ ਇਲਾਜ, ਜੋ ਕਿ ਪਹਿਲਾਂ ਸਰਕਾਰੀ ਹਸਪਤਾਲਾਂ ‘ਚ ਹੀ ਕੀਤਾ ਜਾਂਦਾ ਹੈ, ਨੂੰ ਰਾਖਵੇਂਕਰਨ ਦੇ ਦਾਇਰੇ ਤੋਂ ਬਾਹਰ (ਡੀ-ਰਿਜ਼ਰਵ) ਕੀਤਾ ਗਿਆ ਹੈ। 

ਇਸ ਡੀ-ਰਿਜ਼ਰਵ ਟਰੀਟਮੈਂਟ ‘ਚ ਸਾਧਾਰਣ ਡਲਿਵਰੀ, ਸੀਜੇਰੀਅਨ ਡਲਿਵਰੀ ਅਤੇ ਉੱਚ ਜੋਖਮ ਡਲਿਵਰੀ ਆਦਿ ਸ਼ਾਮਲ ਹਨ। ਉਹਨਾਂ ਕਿਹਾ ਕਿ ਗਰਭਵਤੀ ਔਰਤਾਂ ਦੀ ਸੁਰੱਖਿਆ ਲਈ ਇਲਾਜ਼ ਦੀ ਇਹ ਸੁਵਿਧਾ ਹੁਣ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਸੂਚੀਬੱਧ ਪ੍ਰਾਈਵੇਟ ਹਸਪਤਾਲ ਤੋਂ ਲਈ ਜਾ ਸਕਦੀ ਹੈ, ਜਿਸ ਲਈ ਸਰਕਾਰੀ ਹਸਪਤਾਲ ਤੋਂ ਕੋਈ ਰੈਫਰਲ ਪ੍ਰਾਪਤ ਕਰਨ ਦੀ ਲੋੜ ਨਹੀਂ।ਉਹਨਾਂ ਕਿਹਾ ਕਿ ਲਾਭਪਾਤਰੀ ਉਕਤ ਇਲਾਜ ਲਈ ਕਿਸੇ ਵੀ ਸੂਚੀਬੱਧ ਪ੍ਰਾਈੇਵੇਟ ਹਸਪਤਾਲ *ਚ ਜਾ ਸਕਦੇ ਹਨ। ਇਹ ਫੈਸਲੇ ਪੰਜਾਬ ਸਰਕਾਰ ਵਲੋਂ ਲੋਕ ਹਿੱਤ *ਚ ਲਏ ਹਨ ਅਤੇ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here