ਹੁਣ ਕਰਫਿਊ ਦਾ ਉਲੰਘਣ ਪਵੇਗਾ ਹੋਰ ਮਹਿੰਗਾ, ਲਾਜਵੰਤੀ ਸਟੇਡੀਅਮ ਨੂੰ ਬਣਾਇਆ ਆਰਜ਼ੀ ਜੇਲ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਦੀ ਉਲੰਘਣਾ ਕਰਨ ‘ਤੇ ਜ਼ਿਲਾ ਪ੍ਰਸ਼ਾਸ਼ਨ ਵਲੋਂ ਜਿਥੇ ਵੱਡੇ ਪੱਧਰ ‘ਤੇ ਕਾਰਵਾਈ ਆਰੰਭੀ ਜਾ ਰਹੀ ਹੈ, ਉਥੇ ਇਸੇ ਕਾਰਵਾਈ ਤਹਿਤ ਲਾਜਵੰਤੀ ਸਟੇਡੀਅਮ ਹੁਸ਼ਿਆਰਪੁਰ ਨੂੰ ਆਰਜ਼ੀ ਜੇਲ ਬਣਾ ਦਿੱਤਾ ਗਿਆ ਹੈ। ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਲਾਜਵੰਤੀ ਸਟੇਡੀਅਮ ਨੂੰ ਆਰਜ਼ੀ ਜੇਲ ਵਜੋਂ ਨੋਟੀਫਾਈ ਕਰ ਦਿੱਤਾ ਗਿਆ ਹੈ, ਇਸ ਲਈ ਜੇਕਰ ਕਰਫਿਊ ਦੀ ਉਲੰਘਣਾ ਸਾਹਮਣੇ ਆਉਂਦੀ ਹੈ, ਤਾਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Advertisements

-ਕਰਫਿਊ ਦੀ ਸਖਤੀ ਨਾਲ ਪਾਲਣਾ ਕਰਵਾਈ ਜਾਵੇਗੀ: ਜ਼ਿਲਾ ਮੈਜਿਸਟਰੇਟ

ਅਪਨੀਤ ਰਿਆਤ ਨੇ ਕਿਹਾ ਕਿ ਕਰਫਿਊ ਦੌਰਾਨ ਜ਼ਿਲ•ਾ ਵਾਸੀਆਂ ਨੂੰ ਜ਼ਰੂਰੀ ਵਸਤਾਂ ਅਤੇ ਦਵਾਈਆਂ ਹੋਮ ਡਿਲੀਵਰੀ ਰਾਹੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਜਿਥੇ ਘਰਾਂ ਵਿੱਚ ਫ਼ਲ ਅਤੇ ਸਬਜ਼ੀਆਂ ਰੇਹੜੀਆਂ ਰਾਹੀਂ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ, ਉਥੇ ਨਿਰੰਤਰ ਦੁੱਧ ਵੀ ਸਪਲਾਈ ਵੀ ਯਕੀਨੀ ਬਣਾਈ ਗਈ ਹੈ। ਉਹਨਾਂ ਕਿਹਾ ਕਿ ਜਮੈਟੋ ਦੀਆਂ ਸੇਵਾਵਾਂ ਵੀ ਸ਼ੁਰੂ ਕਰਵਾਈਆਂ ਗਈਆਂ ਹਨ ਅਤੇ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਲੋੜਵੰਦਾਂ ਨੂੰ ਫੂਡ ਪੈਕੇਟ ਅਤੇ ਰਾਸ਼ਨ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਇਸ ਦੇ ਬਾਵਜੂਦ ਜੇਕਰ ਕਿਸੇ ਵਿਅਕਤੀ ਨੇ ਕਰਫਿਊ ਦੀ ਉਲੰਘਣਾ ਕੀਤੀ, ਤਾਂ ਉਸ ਨੂੰ ਕਾਨੂੰਨੀ ਕਾਰਵਾਈ ਸਮੇਤ ਆਰਜ਼ੀ ਜੇਲ ਭੇਜਿਆ ਜਾਵੇਗਾ। ਉਹਨਾਂ ਕਿਹਾ ਕਿ ਜ਼ਿਲਾ ਵਾਸੀਆਂ ਨੂੰ ਸੁਰੱਖਿਅਤ ਰੱਖਣ ਲਈ ਹੀ ਕਰਫਿਊ ਲਗਾਇਆ ਗਿਆ ਹੈ, ਇਸ ਲਈ ਆਪਣੇ ਘਰਾਂ ਵਿੱਚ ਹੀ ਰਹੋ। ਜੇਕਰ ਕੋਈ ਘਰਾਂ ਤੋਂ ਬਾਹਰ ਨਿਕਲ ਕੇ ਕਰਫਿਊ ਦੀ ਉਲੰਘਣਾ ਕਰਦਾ ਹੈ, ਤਾਂ ਸਖਤ ਕਾਰਵਾਈ ਕਰਨ ਤੋਂ ਢਿੱਲ ਨਹੀਂ ਵਰਤੀ ਜਾਵੇਗੀ।

LEAVE A REPLY

Please enter your comment!
Please enter your name here