ਕੋਈ ਜ਼ਰੂਰੀ ਵਸਤਾਂ ਦੇ ਵੱਧ ਭਾਅ ਵਸੂਲ ਕਰੇ ਤਾਂ 0172-2684000 ‘ਤੇ ਦਰਜ ਕਰਵਾਓ ਸ਼ਿਕਾਇਤ

ਪਠਾਨਕੋਟ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਜਿਲਿ•ਆਂ ਵਿੱਚ ਵੱਧ ਕੀਮਤ ਵਸੂਲ ਕੇ ਜ਼ਰੂਰੀ ਵਸਤਾਂ ਵੇਚਣ ਵਾਲੇ  ਵਿਕਰੇਤਾਵਾਂ ਉਤੇ ਛਾਪਾ ਮਾਰਨ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਕੋਵਿਡ 19 ਕਾਰਨ ਬਣੇ ਹੋਏ ਹਾਲਾਤਾਂ ਵਿੱਚ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਸੂਬੇ ਵਿੱਚ ਜਰੂਰੀ ਵਸਤਾਂ ਦੀ ਵਿਕਰੀ ਐਮ.ਆਰ.ਪੀ.ਜਾਂ ਉਸ ਤੋਂ ਘੱਟ ਉਤੇ ਹੀ ਹੋਵੇ।

Advertisements

ਉਕਤ ਸਬਦਾਂ ਦਾ ਪ੍ਰਗਟਾਵਾ ਕਰਦੇ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜਿਲ•ਾ ਖੁਰਾਕ ਤੇ ਸਪਲਾਈ ਕੰਟਰੋਲਰ ਨੂੰ ਇਸ ਬਾਬਤ ਟੀਮਾਂ ਬਨਾਉਣ ਦੇ ਨਿਰੇਦਸ਼ ਦਿੱਤੇ ਗਏ ਹਨ। ਉਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਦੁਕਾਨਦਾਰ ਵੱਧ ਮੁੱਲ ਵਸੂਲਦਾ ਹੈ ਤਾਂ ਇਕ ਖਪਤਕਾਰ ਵਜੋਂ ਉਹ ਆਪਣੀ ਸ਼ਿਕਾਇਤ 0172-2684000 ਤੇ ਆਪਣੀ ਸ਼ਿਕਾਇਤ ਉਤੇ ਦਰਜ ਕਰਵਾ ਸਕਦੇ ਹਨ।

ਇਸੇ ਦੌਰਾਨ ਜਿਲ•ਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਸੁੱਖਵਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਵੀ ਜ਼ਰੂਰੀ ਵਸਤਾਂ ਜਿਵੇਂ ਕਿ ਦਵਾਈਆਂ ਅਤੇ ਹੋਰ ਖਾਣ-ਪੀਣ ਦੀਆਂ ਚੀਜਾਂ ਦੇ ਭਾਅ ਐਮ.ਆਰ. ਪੀ. ਅਨੁਸਾਰ ਜਾਂ ਉਸ ਤੋਂ ਘੱਟ ਤੇ ਵੇਚਣ ਸਬੰਧੀ ਸਰਕਾਰ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕਰਵਾਉਣ ਲਈ ਜਿਲ•ੇ ਭਰ ਵਿਚ ਛਾਪੇ ਮਾਰੀ ਕਰਨ ਦਾ ਹੁਕਮ ਦਿੱਤਾ ਹੈ। ਉਨਾਂ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਸਪੱਸ਼ਟ ਕੀਤਾ ਕਿ ਉਹ ਇਸ ਸੰਕਟ ਦੇ ਸਮੇਂ ਵਿਚ ਲੋਕਾਂ ਦੀ ਮਜ਼ਬੂਰੀ ਦਾ ਫਾਇਦਾ ਨਾ ਚੁੱਕਣ। ਜੇਕਰ ਜਿਲ•ੇ ਭਰ ਵਿਚ ਕੋਈ ਦੁਕਾਨਦਾਰ ਵੱਧ ਵਸੂਲੀ ਕਰਦਾ ਫੜਿਆ ਗਿਆ ਤਾਂ ਉਸਨੂੰ ਜੁਰਮਾਨੇ ਦੇ ਨਾਲ-ਨਾਲ ਸਖਤ ਸਜ਼ਾ ਵੀ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਹਰੇਕ ਦੁਕਾਨਦਾਰ ਵੱਲੋਂ ਵੇਚੀਆਂ ਜਾ ਰਹੀਆਂ ਵਸਤੂਆਂ ਦੀ ਰੇਟ ਲਿਸਟ ਪੰਜਾਬੀ ਭਾਸਾ ਵਿੱਚ ਜੋ ਪੂਰੀ ਤਰ•ਾਂ ਨਾਲ ਪੜਨਯੋਗ ਹੋਵੇ ਲਗਾਉਂਣੀ ਹੋਵੇਗੀ। ਉਨ•ਾਂ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਨਿਯਮਾਂ ਅਧੀਨ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here