ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਖੇਤੀਬਾੜੀ ਨਾਲ ਸਬੰਧਤ ਧੰਦਿਆਂ, ਬੀਜਾਂ, ਖਾਦਾਂ ਅਤੇ ਕੀਟਨਾਸ਼ਕ ਜ਼ਹਿਰਾਂ ਦੇ ਪ੍ਰਬੰਧ ਤੋਂ ਇਲਾਵਾ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਟੀਮ ਗਠਿਤ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਹ ਟੀਮ ਖੇਤੀ ਜਿਣਸਾਂ ਦੇ ਮੰਡੀਕਰਨ ਸਬੰਧੀ ਵੀ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰੇਗੀ।

Advertisements

ਅਪਨੀਤ ਰਿਆਤ ਦੇ ਨੇ ਦੱਸਿਆ ਕਿ ਖੇਤੀ ਜਿਣਸਾਂ ਦੇ ਮੰਡੀਕਰਨ ਬਾਰੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਦੀਪਕ ਪੁਰੀ ਨਾਲ ਮੋਬਾਇਲ ਨੰਬਰ 87259-53339 ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਖਾਦ, ਬੀਜ ਅਤੇ ਕੀੜੇਮਾਰ ਜ਼ਹਿਰਾਂ ਦੀ ਉਪਲਬੱਧਤਾ ਸਬੰਧੀ ਖੇਤੀਬਾੜੀ ਵਿਕਾਸ ਅਫ਼ਸਰ ਡਾ. ਹਰਮਨਦੀਪ ਸਿੰਘ ਨਾਲ ਮੋਬਾਇਲ ਨੰਬਰ 88720-26516, ਖੇਤੀਬਾੜੀ ਬਾਰੇ ਤਕਨੀਕੀ ਜਾਣਕਾਰੀ ਲਈ ਖੇਤੀਬਾੜੀ ਵਿਕਾਸ ਅਫ਼ਸਰ ਡਾ. ਕਿਰਨਜੀਤ ਸਿੰਘ ਨਾਲ ਮੋਬਾਇਲ ਨੰਬਰ 98776-28112 ਅਤੇ ਖੇਤੀ ਮਸ਼ੀਨਰੀ ਸਬੰਧੀ ਸਹਾਇਕ ਖੇਤੀਬਾੜੀ ਇੰਜੀਨੀਅਰ ਅਰੁਣ ਸ਼ਰਮਾ ਨਾਲ ਮੋਬਾਇਲ ਨੰਬਰ 94173-21633 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਮੁੱਖ ਖੇਤੀਬਾੜੀ ਅਫ਼ਸਰ ਵਿਨੇ ਕੁਮਾਰ ਨੇ ਦੱਸਿਆ ਕਿ ਕਿਸਾਨ ਆਪਣੀਆਂ ਮੁਸ਼ਕਲਾਂ ਉਕਤ ਮਾਹਿਰਾਂ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਜਾਣੂ ਕਰਵਾ ਸਕਦੇ ਹਨ।

LEAVE A REPLY

Please enter your comment!
Please enter your name here