ਲੋੜਵੰਦਾਂ ਦੀ ਮਦਦ ਤੇ ਲਾਭਪਾਤਰੀਆਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਡਾਕ ਵਿਭਾਗ ਵੀ ਨਿੱਤਰਿਆ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਾਕ ਵਿਭਾਗ ਦੇ ਸੀਨੀਅਰ ਸੁਪਰਡੈਂਟ ਮੰਦਿਰ ਰਾਣਾ ਨੇ ਦੱਸਿਆ ਕਿ ਡਾਕ ਵਿਭਾਗ ਦੇ ਕਰਮਚਾਰੀਆਂ ਵਲੋਂ ਕੋਵਿਡ-19 ਦੇ ਮੱਦੇਨਜ਼ਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਦੱÎਸਿਆ ਕਿ ਜਿਥੇ ਲੋੜਵੰਦਾਂ ਨੂੰ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ, ਉਥੇ ਡਾਕ ਘਰਾਂ ਨੂੰ ਰੋਗਾਣੂ ਰਹਿਤ ਵੀ ਕੀਤਾ ਜਾ ਰਿਹਾ ਹੈ।

Advertisements

ਉਹਨਾਂ ਕਿਹਾ ਕਿ ਡਾਕ ਵਿਭਾਗ ਜ਼ਿਲਾ ਪ੍ਰਸ਼ਾਸ਼ਨ ਦੇ ਨਿਰਦੇਸ਼ਾਂ ‘ਤੇ ਇਸ ਨਾਜ਼ੁਕ ਦੌਰ ਵਿੱਚ ਹਰ ਤਰਾਂ ਦੀ ਜ਼ਿੰਮੇਵਾਰੀ ਨਿਭਾਅ ਰਿਹਾ ਹੈ। ਉਹਨਾਂ ਕਿਹਾ ਕਿ ਆਧਾਰ ਨਾਲ ਜੁੜੇ ਸਾਰੇ ਬੈਂਕਾਂ ਅਤੇ ਡਾਕ ਘਰਾਂ ਦੇ ਖਾਤਿਆਂ ਵਿੱਚੋਂ ਨਗਦੀ ਕਢਵਾਉਣ ਲਈ, ਸਿੱਧੇ ਲਾਭ ਦਾ ਤਬਾਦਲਾ ਅਤੇ ਪੈਨਸ਼ਨ ਲਾਭਪਾਤਰੀਆਂ ਨੂੰ ਡੋਰ-ਟੂ-ਡੋਰ ਇੰਡੀਆ ਪੋਸਟ ਪੇਮੈਂਟ ਬੈਂਕ ਰਾਹੀਂ ਅਦਾਇਗੀ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here