ਓ.ਪੀ.ਡੀ. ਦੌਰਾਨ ਵੀ ਸਮਾਜਿਕ ਦੂਰੀ ਬਣਾਏ ਰਖਣਾ ਜਰੂਰੀ: ਡਾ. ਸਰੀਨ

ਪਠਾਨਕੋਟ(ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਵਿਨੋਦ ਸਰੀਨ ਨੇ ਕੋਰੋਨਾ ਵਾਇਰਸ ਦੇ ਚਲਦਿਆਂ ਆਮ ਲੋਕਾਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ। ਉਹਨਾਂ ਸਮੂਹ ਐਸ.ਐਮ.ਓਜ਼ ਨੂੰ ਹਦਾਇਤ ਕੀਤੀ ਕਿ ਨੋਵਲ ਕੋਰੋਨਾ ਵਾਇਰਸ ਦੇ ਇਸ ਚੁਣੌਤੀ ਪੂਰਨ ਸਮੇਂ ਦੌਰਾਨ ਓ.ਪੀ.ਡੀ. ਵਿਚ ਆਉਣ ਵਾਲੇ ਮਰੀਜ਼ਾਂ ਵਿਚਕਾਰ ਸਮਾਜਿਕ ਦੂਰੀ ਬਣਾਈ ਰੱਖਣਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਹਸਪਤਾਲ ਅਤੇ ਕਲੀਨਕਾਂ ਵਿਚ ਆਉਂਦਾ ਸਟਾਫ ਵੀ ਆਪਸੀ ਦੂਰੀ ਦੇ ਨਾਲ-ਨਾਲ ਮਰੀਜਾਂ ਤੋਂ ਬਰਾਬਰ ਸਰੀਰਕ ਦੂਰੀ ਬਣਾ ਕੇ ਰੱਖੇ, ਤਾਂ ਕਿ ਵਾਇਰਸ ਦਾ ਫੈਲਾਅ ਨਾ ਹੋਵੇ।

Advertisements

ਉਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਥਿਤੀ ਦੌਰਾਨ ਘਰਾਂ ਤੋਂ ਬਾਹਰ ਨਾ ਨਿੱਕਲਣ, ਘਰ ਵਿਚ ਰਹਿ ਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ। ਉਨਾਂ ਨਾਲ ਹੀ ਦੱਸਿਆ ਕਿ ਵਿਭਾਗ ਵੱਲੋਂ ਆਮ ਲੋਕਾਂ ਨੂੰ ਕੋਰੋਨਾ ਵਾਇਰਸ ਅਤੇ ਇਸ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।

ਉਨਾਂ ਕਿਹਾ ਕਿ ਸ਼ੱਕੀ ਮਰੀਜ਼ਾਂ ਨੂੰ 14 ਦਿਨ ਲਈ ਆਈਸੋਲੇਟ ਕਰਕੇ ਰੱਖਿਆ ਜਾਂਦਾ ਹੈ ਤਾਂ ਜੋ ਇਸ ਬਿਮਾਰੀ ਦੀ ਲੜੀ ਨੂੰ ਤੋੜਿਆ ਜਾ ਸਕੇ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਬਾਹਰੋਂ ਆਏ ਵਿਅਕਤੀਆਂ ਦੀ ਸੂਚਨਾ ਦੇਣਾ ਆਪਣਾ ਫਰਜ਼ ਸਮਝਣ ਤਾਂ ਜੋ ਉਨਾਂ ਦਾ ਚੈੱਕਅਪ ਕਰਕੇ ਉਨਾਂ ਦੀ ਅਤੇ ਉਨਾਂ ਦੇ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉਨ•ਾਂ ਇਸ ਸਬੰਧੀ ਲੋਕਾਂ ਨੂੰ ਜ਼ਿਲਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here