ਡਾਕ ਵਿਭਾਗ ਵਲੋਂ ਪਿੰਡਾਂ ਵਿੱਚ ਡੋਰ-ਟੂ-ਡੋਰ ਪੈਨਸ਼ਨ ਵੰਡਣ ਦਾ ਕੰਮ ਸ਼ੁਰੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਿੱਥੇ ਬੈਂਕਾਂ ਵਲੋਂ ਡੋਰ-ਟੂ-ਡੋਰ ਪੈਨਸ਼ਨ ਵੰਡੀ ਜਾ ਰਹੀ ਹੈ, ਉਥੇ ਡਾਕ ਵਿਭਾਗ ਵਲੋਂ ਵੀ ਪਿੰਡਾਂ ਵਿੱਚ ਘਰ-ਘਰ ਪੈਨਸ਼ਨ ਵੰਡਣੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਜ਼ਿਲੇ ਦੇ ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਲਾਭਪਾਤਰੀਆਂ ਨੂੰ ਸੁਚਾਰੂ ਢੰਗ ਨਾਲ ਘਰ-ਘਰ ਹੀ ਪੈਨਸ਼ਨ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।

Advertisements

-ਲਾਭਪਾਤਰੀਆਂ ਨੂੰ ਸੁਚਾਰੂ ਢੰਗ ਨਾਲ ਘਰ-ਘਰ ਮੁਹੱਈਆ ਕਰਵਾਈ ਜਾ ਰਹੀ ਹੈ ਪੈਨਸ਼ਨ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡਾਂ ਵਿੱਚ ਡਾਕ ਵਿਭਾਗ ਦੇ 404 ਕਰਮਚਾਰੀਆਂ ਵਲੋਂ ਸਰਪੰਚਾਂ ਦੇ ਸਹਿਯੋਗ ਨਾਲ ਘਰ-ਘਰ ਪੈਨਸ਼ਨ ਵੰਡਣੀ ਸ਼ੁਰੂ ਕਰ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਇਨਾਂ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਪੈਨਸ਼ਨ ਵੰਡਣ ਦੌਰਾਨ ਸਮਾਜਿਕ ਦੂਰੀ ਬਰਕਰਾਰ ਰੱਖੀ ਜਾਵੇ। ਉਹਨਾਂ ਅਪੀਲ ਕਰਦਿਆਂ ਕਿਹਾ ਕਿ ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਲਾਭਪਾਤਰੀ ਸਰਕਾਰ ਵਲੋਂ ਦਿੱਤੀ ਜਾ ਰਹੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ।

 

ਉਹਨਾਂ ਕਿਹਾ ਕਿ ਆਪ ਨੂੰ ਸੁਰੱਖਿਅਤ ਰੱਖਣ ਲਈ ਹੀ ਕਰਫਿਊ ਲਗਾਇਆ ਗਿਆ ਹੈ, ਇਸ ਲਈ ਘਰਾਂ ਵਿੱਚੋਂ ਬਾਹਰ ਨਾ ਨਿਕਲੋ। ਉਹਨਾਂ ਕਿਹਾ ਕਿ ਸਰਕਾਰ ਦੇ ਨਿਰਦੇਸ਼ਾਂ ‘ਤੇ ਲਾਭਪਾਤਰੀਆਂ ਨੂੰ ਘਰਾਂ ਵਿੱਚ ਹੀ ਪੈਨਸ਼ਨ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸੋਸ਼ਲ ਡਿਸਟੈਂਸ ਬਹੁਤ ਜ਼ਰੂਰੀ ਹੈ, ਇਸ ਲਈ ਇਸ ਸਬੰਧ ਵਿੱਚ ਕਿਸੇ ਤਰਾਂ ਦੀ ਲਾਪ੍ਰਵਾਹੀ ਨਾ ਵਰਤੀ ਜਾਵੇ।

ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲੇ ਵਿੱਚ ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ 1,33,978 ਲਾਭਪਾਤਰੀ ਹਨ, ਜਿਨ ਵਿੱਚ ਬੁਢਾਪਾ ਪੈਨਸ਼ਨ ਦੇ 77,868, ਵਿਧਵਾ 30,498, ਆਸ਼ਰਿਤ ਬੱਚੇ 11,957 ਅਤੇ ਦਿਵਆਂਗ 13,655 ਲਾਭਪਾਤਰੀ ਹਨ। ਉਹਨਾਂ ਦੱਸਿਆ ਕਿ ਇਨਾਂ ਵਿਚੋਂ ਦਿਹਾਤੀ ਖੇਤਰ ਵਿੱਚ ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ 1,12,150 ਲਾਭਪਾਤਰੀ ਹਨ।

LEAVE A REPLY

Please enter your comment!
Please enter your name here