ਐਸ.ਡੀ.ਐਮ ਨੇ ਟੀਮ ਨਾਲ ਕੀਤਾ ਹਸਪਤਾਲ ਦਾ ਦੋਰਾ, 100 ਆਈਸੋਲੇਟ ਬੈਡ ਦਾ ਪ੍ਰਬੰਧ

ਪਠਾਨਕੋਟ(ਦ ਸਟੈਲਰ ਨਿਊਜ਼)। ਜਿਲਾ ਪ੍ਰਸਾਸਨ ਵੱਲੋਂ ਕਰੋਨਾ ਵਾਈਰਸ ਦੇ ਚਲਦਿਆਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਜਿਸ ਦੇ ਚਲਦਿਆਂ ਜਿਲਾ ਪਠਾਨਕੋਟ ਵਿੱਚ ਚਿੰਤਪੂਰਨੀ ਮੈਡੀਕਲ ਕਾਲਜ ਪਠਾਨਕੋਟ ਨੂੰ ਕਰੋਨਾ ਆਈਸੋਲੇਟ ਹਸਪਤਾਲ ਪਠਾਨਕੋਟ ਵਜੋਂ ਤਿਆਰ ਕੀਤਾ ਗਿਆ ਹੈ।

Advertisements

ਇਹ ਜਾਣਕਾਰੀ ਅੱਜ ਅਰਸਦੀਪ ਸਿੰਘ ਐਸ.ਡੀ.ਐਮ. ਪਠਾਨਕੋਟ ਨੇ ਬਣਾਏ ਗਏ ਕਰੋਨਾ ਆਈਸੋਲੇਟ ਹਸਪਤਾਲ (ਚਿੰਤਪੂਰਨੀ ਮੈਡੀਕਲ ਕਾਲਜ ਪਠਾਨਕੋਟ) ਦੇ ਪ੍ਰਬੰਧਾਂ ਦਾ ਦੋਰਾ ਕਰਨ ਮਗਰੋਂ ਦਿੱਤੀ। ਇਸ ਮੋਕੇ ਤੇ ਉਹਨਾਂ ਨਾਲ ਸਰਵਸ੍ਰੀ ਰਜਿੰਦਰ ਸਿੰਘ ਮਨਹਾਸ ਡੀ.ਐਸ.ਪੀ. ਪਠਾਨਕੋਟ, ਡਾ. ਸੁਨੀਤਾ, ਡਾ. ਐਨ.ਕੇ.ਸਿੰਘ, ਮਨਮੋਹਣ ਸਰੰਗਲ ਐਕਸੀਅਨ ਲੋਕ ਨਿਰਮਾਣ ਵਿਭਾਗ ਪਠਾਨਕੋਟ ਆਦਿ ਹਾਜ਼ਰ ਸਨ।

ਜਾਣਕਾਰੀ ਦਿੰਦਿਆਂ ਅਰਸਦੀਪ ਸਿੰਘ ਐਸ.ਡੀ.ਐਮ. ਪਠਾਨਕੋਟ ਨੇ ਦੱਸਿਆ ਕਿ ਅੱਜ ਕਰੋਨਾ ਵਾਈਰਸ ਦਾ ਕਹਿਰ ਪੂਰੀ ਦੁਨੀਆਂ ਤੇ ਬਣਿਆ ਹੋਇਆ ਹੈ ਅਤੇ ਪੰਜਾਬ ਅੰਦਰ ਵੀ ਇਸ ਬੀਮਾਰੀ ਦੇ ਹਮਲੇ ਤੋਂ ਪਹਿਲਾ ਹੀ ਪੂਰੇ ਪੰਜਾਬ ਅੰਦਰ ਕਰੋਨਾ ਵਾਈਰਸ ਦੇ ਵਿਸਥਾਰ ਨੂੰ ਰੋਕਣ ਦੇ ਲਈ ਉਪਰਾਲੇ ਸੁਰੂ ਕਰ ਦਿੱਤੇ ਗਏ ਸੀ। ਜਿਸ ਦੇ ਚਲਦਿਆਂ ਜਿਲਾ ਪ੍ਰਸਾਸਨ ਵੱਲੋਂ ਪਹਿਲਾ ਤੋਂ ਹੀ ਅਗੇਤੇ ਪ੍ਰਬੰਧਾਂ ਵਿੱਚ ਚਿੰਤਪੂਰਨੀ ਮੈਡੀਕਲ ਕਾਲਜ ਪਠਾਨਕੋਟ ਨੂੰ ਕਰੋਨਾ ਆਈਸੋਲੇਟ ਹਸਪਤਾਲ ਪਠਾਨਕੋਟ ਵਜੋਂ ਤਿਆਰ ਕਰਨ ਲਈ ਕਾਰਜ ਸੁਰੂ ਕਰ ਦਿੱਤੇ ਸਨ।

ਉਹਨਾਂ ਦੱਸਿਆ ਕਿ ਇਸ ਹਸਪਤਾਲ ਨੂੰ ਪੂਰੀ ਤਰਾਂ ਨਾਲ ਤਿਆਰ ਕਰ ਲਿਆ ਗਿਆ ਹੈ ਅਤੇ ਕਿਸੇ ਵੀ ਅਪਾਤਕਾਲੀਨ ਸਥਿਤੀ ਵਿੱਚ ਇੱਥੇ ਕਰੀਬ 100 ਬੈਡ ਦਾ ਆਈਸੋਲੇਟ ਹਸਪਤਾਲ ਦਾ ਪ੍ਰਬੰਧ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਸਾਡੇ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀਂ ਪੂਰੀ ਤਰਾਂ ਨਾਲ ਕਰਫਿਓ ਦੀ ਪਾਲਣਾ ਕਰੀਏ ਅਤੇ ਆਪਣੇ ਘਰਾਂ ਅੰਦਰ ਬੰਦ ਰਹੀਏ ਤਾਂ ਜੋ ਅਸੀਂ ਕਰੋਨਾ ਦੇ ਵਿਸਥਾਰ ਤੇ ਕਾਬੂ ਪਾ ਸਕੀਏ।

LEAVE A REPLY

Please enter your comment!
Please enter your name here