ਕਰੋਨਾ ਵਾਈਰਸ ਨਾਲ ਪੀੜਤਾਂ ਦੀ ਸੰਖਿਆ ਹੋਈ 6, ਪ੍ਰਸ਼ਾਸਨ ਨੇ ਵਧਾਈ ਸਤਰਕਤਾ

ਪਠਾਨਕੋਟ (ਦ ਸਟੈਲਰ ਨਿਊਜ਼)। ਸੁਜਾਨਪੁਰ ਵਿਖੇ ਕਰੋਨਾ ਵਾਈਰਸ ਨਾਲ 75 ਸਾਲ ਦੀ ਬਜੂਰਗ ਮਹਿਲਾ ਦੀ ਕਰੋਨਾ ਵਾਈਰਸ ਨਾਲ ਮੋਤ ਹੋ ਗਈ ਸੀ। ਅੱਜ ਸਵੇਰੇ ਰਾਜ ਰਾਣੀ ਦੇ ਪਰਿਵਾਰ ਦੇ ਮੈਂਬਰਾਂ ਦੀ ਕਰੋਨਾ ਰਿਪੋਰਟ ਆਈ ਹੈ ਜਿਸ ਵਿੱਚ ਮਹਿਲਾ ਦਾ ਪਤੀ ਪ੍ਰੇਮ ਪਾਲ ਪੋਜਟਿਵ ਆਇਆ ਸੀ ਅਤੇ ਇਸ ਪਰਿਵਾਰ ਦੇ ਕਰੀਬ 5-6 ਮੈਂਬਰਾਂ ਦੇ ਟੈਸਟ ਰੀਸੈਂਪਲਿੰਗ ਲਈ ਭੇਜੇ ਗਏ ਸਨ। ਬਾਅਦ ਦੁਪਿਹਰ ਰਿਪੋਰਟ ਆਉਂਣ ਤੇ ਰਾਜ ਰਾਣੀ ਦੇ ਪਰਿਵਾਰ ਦੇ 5 ਮੈਂਬਰ ਹੋਰ ਕਰੋਨਾ ਵਾਈਰਸ ਨਾਲ ਪਾਜੀਟਿਵ ਪਾਏ ਗਏ ਹਨ।

Advertisements

ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਬਾਅਦ ਦੁਪਿਹਰ ਆਈ ਰਿਪੋਰਟ ਦੇ ਅਨੁਸਾਰ ਰਾਜ ਰਾਣੀ ਦੇ ਪਰਿਵਾਰ ਦੇ ਮੈਂਬਰ ਰਿਸ਼ਵ (23), ਜੋਤੀ (34), ਪਰਵੀਨ (53), ਪ੍ਰੋਮਿਲਾ ਸ਼ਰਮਾ (50) ਅਤੇ ਸੁਰੇਸ਼ (54) ਕਰੋਨਾ ਵਾਈਰਸ ਪਾਜੀਟਿਵ ਪਾਏ ਗਏ ਹਨ। ਉਹਨਾਂ ਕਿਹਾ ਕਿ ਲੋਕਾਂ ਨੂੰ ਅਪੀਲ ਹੈ ਕਿ ਘਰਾਂ ਵਿੱਚ ਰਹੋ ਤੱਦ ਹੀ ਅਸੀਂ ਇਸ ਬੀਮਾਰੀ ਤੇ ਜਿੱਤ ਪ੍ਰਾਪਤ ਕਰ ਸਕਦੇ ਹਾਂ।

LEAVE A REPLY

Please enter your comment!
Please enter your name here