ਜ਼ਿਲਾ ਮੈਜਿਸਟ੍ਰੇਟ ਨੇ ਸਰਕਾਰੀ/ਪ੍ਰਾਈਵੇਟ ਸਿਹਤ ਸੰਸਥਾਵਾਂ ਖੋਲਣ ਦਾ ਜਾਰੀ ਕੀਤਾ ਹੁਕਮ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਅੱਜ ਹੁਕਮ ਜਾਰੀ ਕਰਦਿਆਂ ਜ਼ਿਲਾ ਹੁਸ਼ਿਆਰਪੁਰ (ਸ਼ਹਿਰੀ/ਪੇਂਡੂ) ਵਿੱਚ ਪੈਂਦੀਆਂ ਸਮੂਹ ਸਰਕਾਰੀ/ਪ੍ਰਾਈਵੇਟ ਸਿਹਤ ਸੰਸਥਾਵਾਂ ਵਿੱਚ ਓ.ਪੀ.ਡੀ. ਦੀ ਸੁਵਿਧਾ ਦੇਣ, ਡਾਇਗਨੋਸਟਿਕ ਲੈਬ/ਲੈਬਾਰਟਰੀਜ਼, ਨਸ਼ਾ ਛੁਡਾਊ ਕੇਂਦਰ ਅਤੇ ਨਰਸਿੰਗ ਹੋਮਜ਼ ਨੂੰ ਖੋਲਣ ਦੀ ਛੋਟ ਦਿੱਤੀ ਗਈ ਹੈ।

Advertisements

ਹੁਕਮ ਵਿੱਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਇਹ ਸੰਸਥਾਵਾਂ ਓ.ਪੀ.ਡੀ ਦੌਰਾਨ ਆਮ ਬਿਮਾਰੀਆਂ ਤੋਂ ਪ੍ਰਭਾਵਿਤ ਵਿਅਕਤੀਆਂ ਤੋਂ ਇਲਾਵਾ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੇ ਇਲਾਜ ਵਾਸਤੇ ਸਿਹਤ ਵਿਭਾਗ ਨੂੰ ਪੂਰਾ-ਪੂਰਾ ਸਹਿਯੋਗ ਦੇਣਗੀਆਂ। ਇਸ ਸਬੰਧੀ ਬਾਕੀ ਹੁਕਮ ਪਹਿਲਾਂ ਵਾਂਗ ਹੀ ਰਹਿਣਗੇ।

LEAVE A REPLY

Please enter your comment!
Please enter your name here