ਘਰਾਂ ’ਚ ਹੀ ਵਿਸਾਖੀ ਦਿਹਾੜਾ ਮਨਾ ਕੇ ਕੀਤੀ ਜਾਵੇ ਸਰਕਾਰ ਦੇ ਨਿਰਦੇਸ਼ਾਂ ਦੀ  ਪਾਲਣਾ

ਪਠਾਨਕੋਟ(ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਘਰ ਵਿਚ ਹੀ ਰਹਿ ਕੇ ਮਨਾਇਆ ਜਾਵੇ। ਉਹਨਾਂ ਕਿਹਾ ਕਿ ਇਹ ਫ਼ੈਸਲਾ ਕੌਮਾਂਤਰੀ ਪੱਧਰ ‘ਤੇ ਆਪਣੇ ਪੈਰ ਪਸਾਰ ਚੁੱਕੀ ਕਰੋਨਾ ਵਾਇਰਸ ਦੀ ਬਿਮਾਰੀ ਨੂੰ ਨੱਥ ਪਾਉਣ ਲਈ ਆਪਸੀ ਦੂਰੀ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਕੀਤਾ ਗਿਆ ਹੈ।

Advertisements

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ 14 ਅਪ੍ਰੈਲ 2020 ਨੂੰ ਜ਼ਿਲੇ ਵਿੱਚ ਸਥਿਤ ਕਿਸੇ ਸਥਾਨ ਤੇ ਭਾਰੀ ਇਕੱਠ ਨਾ ਕੀਤਾ ਜਾਵੇ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੀ ਕੋਵਿਡ-19 ਦੇ ਮੱਦੇਨਜ਼ਰ ਕਿਸੇ ਤਰਾਂ ਦੇ ਇਕੱਠ ਨਾ ਕਰਨ ‘ਤੇ ਰੋਕ ਲਗਾਈ ਗਈ ਹੈ। ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਇਸ ਤਿਉਹਾਰ ਆਪੋ-ਆਪਣੇ ਘਰਾਂ ਵਿਚ ਰਹਿ ਕੇ ਹੀ ਸ਼ਰਧਾ ਭਾਵਨਾ ਨਾਲ ਮਨਾਉਣ।

ਉਹਨਾਂ ਇਹ ਵੀ ਕਿਹਾ ਕਿ ਮੌਜੂਦਾ ਸਮੇਂ ਸਰਕਾਰ ਵਲੋਂ ਜੋ ਵੀ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ ਉਹ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖ ਕੇ ਹੀ ਦਿੱਤੀਆਂ ਗਈਆਂ ਹਨ। ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਮਹਾਂਮਾਰੀ ਖਿਲਾਫ਼ ਵਿੱਢੀ ਗਈ ਜੰਗ ਨੂੰ ਜਿੱਤਣ ਵਿਚ ਆਪਣਾ ਸਹਿਯੋਗ ਦੇਣ।    

LEAVE A REPLY

Please enter your comment!
Please enter your name here