ਵਿਪਦਾ ਦੀ ਘੜੀ ਵਿੱਚ ਜ਼ਰੂਰਤਮੰਦਾਂ ਦੀ ਮਦਦ ਕਰਨਾ ਹੀ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ: ਖਹਿਰਾ

ਪਠਾਨਕੋਟ(ਦ ਸਟੈਲਰ ਨਿਊਜ਼)। ਭਾਰਤੀ ਸੰਵਿਧਾਨ ਦੇ ਜਨਮਦਾਤਾ ਡਾ. ਬੀ.ਆਰ. ਅੰਬੇਦਕਰ ਜੀ ਦੇ 129ਵੇਂ ਜਨਮ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਅਤੇ ਹੋਰ ਅਧਿਕਾਰੀਆਂ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਡਾ.ਬੀ.ਆਰ. ਅੰਬੇਦਕਰ ਜੀ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਬਾ ਸਾਹਿਬ ਬਹੁਤ ਹੀ ਮਹਾਨ ਸ਼ਖ਼ਸੀਅਤ ਸਨ ਅਤੇ ਉਹਨਾਂ ਨੇ ਸੰਵਿਧਾਨ ਦੀ ਰਚਨਾ ਕਰ ਕੇ ਦੇਸ਼ ਦੀ ਤਰੱਕੀ ਵਿਚ ਇੱਕ ਵੱਡਾ ਯੋਗਦਾਨ ਦਿੱਤਾ ਹੈ।

Advertisements

ਇਸ ਕਾਰਨ ਸਮਾਜ ਦੇ ਕਈ ਵਰਗਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਿਆ ਹੈ।ਉਹਨਾਂ ਕਿਹਾ ਕਿ ਰਾਸ਼ਟਰ ਬਾਬਾ ਸਾਹਿਬ ਦੇ ਯੋਗਦਾਨ ਨੂੰ ਕਦੇ ਵੀ ਨਹੀਂ ਭੁੱਲ ਸਕਦਾ, ਇਸ ਲਈ ਅੱਜ ਦੇ ਸਮੇਂ ਵਿਚ ਗ਼ਰੀਬਾਂ, ਜ਼ਰੂਰਤਮੰਦਾਂ ਦੀ ਮਦਦ ਕਰਕੇ ਹੀ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਦੇ ਨਾਲ ਹੀ ਉਹਨਾਂ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਆਪਣੇ ਘਰਾਂ ਵਿੱਚ ਰਹਿਣ ਅਤੇ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਸਾਵਧਾਨੀਆਂ ਦੀ ਪਾਲਨਾ ਕਰਨ ਦੀ ਵੀ ਅਪੀਲ ਕੀਤੀ। ਇਸ ਮੌਕੇ ਤੇ ਜਿਲਾ ਭਲਾਈ ਅਫਸ਼ਰ ਸੁਖਵਿੰਦਰ ਸਿੰਘ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here