ਕਣਕ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਆੜਤੀਆਂ ਨਾਲ ਕੀਤੀ ਮੀਟਿੰਗ

ਪਠਾਨਕੋਟ(ਦ ਸਟੈਲਰ ਨਿਊਜ਼)। ਕਣਕ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਪਠਾਨਕੋਟ ਦੇ ਆੜਤੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਮਾਰਕੀਟ ਕਮੇਟੀ ਦੇ ਚੇਅਰਮੈਨ ਲਖਵੀਰ ਸਿੰਘ ਲੱਕੀ, ਸੁਖਵਿੰਦਰ ਸਿੰਘ ਡੀ.ਐਫ.ਐਸ.ਸੀ., ਡਾ. ਹਰਤਰਨਪਾਲ ਸਿੰਘ ਮੁੱਖ ਖੇਤੀ ਬਾੜੀ ਅਫਸ਼ਰ ਪਠਾਨਕੋਟ ਅਤੇ ਹੋਰ ਸਬੰਧਤ ਵਿਭਾਗੀ ਅਧਿਕਾਰੀ ਹਾਜ਼ਰ ਸਨ।

Advertisements

ਕਰੋਨਾ ਵਾਈਰਸ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਕਣਕ ਖਰੀਦ ਲਈ ਸੁਰੂ ਕੀਤਾ ਕੂਪਨ ਸਿਸਟਮ

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਅਧਿਕਾਰੀਆਂ ਅਤੇ ਆੜਤੀਆਂ ਨੂੰ ਕਿਹਾ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਮੰਡੀਆਂ ਵਿਚ ਸਫ਼ਾਈ ਅਤੇ ਸੋਸ਼ਲ ਡਿਸਟੈਂਸਿੰਗ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ। ਉਹਨਾਂ ਕਿਹਾ ਕਿ ਕਣਕ ਦੀ ਖ਼ਰੀਦ ਮੌਕੇ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਨਿਯਮਾਂ ਦਾ ਪੂਰਾ ਧਿਆਨ ਰੱਖਿਆ ਜਾਵੇ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਅਗਰ ਪੁਰਾਣਾ ਸਿਸਟਮ ਰੱਖਿਆ ਜਾਵੇ ਤਾਂ ਸੋਸਲ ਡਿਸਟੈਂਸ ਖਤਮ ਹੋ ਜਾਂਦਾ ਹੈ ਇਸ ਲਈ ਹੁਣ ਕੂਪਨ ਸਿਸਟਮ ਦੇ ਅਨੁਸਾਰ ਆਢਤੀਆਂ ਨੂੰ ਕੂਪਨ ਦਿੱਤੇ ਜਾਣਗੇ ਕਿ ਕਿਸਾਨ ਆਪਣੀ ਵਾਰੀ ਨਾਲ ਹੀ ਮੰਡੀ ਵਿੱਚ ਕਣਕ ਦੀ ਫਸਲ ਲੈ ਕੇ ਆਊਂਣਗੇ। ਇਸ ਤੋਂ ਇਲਾਵਾ ਆਢਤੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਮੰਡੀ ਵਿੱਚ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਸਾਰੇ ਸੁਰੱਖਿਆ ਦਾ ਪ੍ਰਬੰਧ ਕੀਤਾ ਜਾਵੇ।

ਉਹਨਾਂ ਦੱਸਿਆ ਕਿ ਕਣਕ ਇਸ ਵਾਰ ਕਣਕ ਦੀ ਸਰਕਾਰੀ ਖ਼ਰੀਦ ਲਈ ਵੱਧ ਤੋਂ ਵੱਧ ਨਮੀ ਦੀ ਮਾਤਰਾ 12 ਫ਼ੀਸਦੀ ਹੈ। ਉਹਨਾਂ ਕਿਹਾ ਕਿ ਕਣਕ ਦੀ ਖ਼ਰੀਦ ਲਈ ਸਮੂਹ ਮੰਡੀਆਂ ਵਿਚ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ। ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕੀ ਫ਼ਸਲ ਹੀ ਲਿਆਉਣ ਤਾਂ ਜੋ ਉਹਨਾਂ ਨੂੰ ਕਣਕ ਵੇਚਣ ਵਿਚ ਕਿਸੇ ਤਰਾਂ ਦੀ ਦਿੱਕਤ ਨਾ ਆਵੇ, ਉਹਨਾਂ ਕਿਸਾਨਾਂ ਨੂੰ ਵੀ ਕਣਕ ਦੀ ਖ਼ਰੀਦ ਮੌਕੇ ਮੰਡੀਆਂ ਵਿਚ ਸੋਸ਼ਲ ਡਿਸਟੈਂਸਿੰਗ ਦਾ ਖ਼ਿਆਲ ਰੱਖਣ ਦੀ ਅਪੀਲ ਵੀ ਕੀਤੀ।

LEAVE A REPLY

Please enter your comment!
Please enter your name here