ਬੈਂਕਾਂ ਦੇ ਬਾਹਰ ਸੋਸ਼ਲ ਡਿਸਟੈਂਸਿੰਗ ਦਾ ਰੱਖਿਆ ਜਾ ਰਿਹਾ ਹੈ ਪੂਰਾ ਧਿਆਨ

ਪਠਾਨਕੋਟ (ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਵਿੱਚ ਕਰੋਨਾ ਵਾਈਰਸ ਦੇ ਵਿਸਥਾਰ ਨੂੰ ਰੋਕਣ ਦੇ ਲਈ ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਕਰਫਿਊ ਲਗਾਇਆ ਗਿਆ ਹੈ ਅਤੇ ਇਸ ਕਰਫਿਓ ਦੋਰਾਨ ਲੋਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਘਰਾਂ ਅੰਦਰ ਹੀ ਰਹੋਂ ਤੱਦ ਹੀ ਸਾਰਿਆਂ ਦੀ ਸਿਹਤ ਤੰਦਰੁਸਤ ਰਹਿ ਸਕਦੀ ਹੈ। ਇਹ ਪ੍ਰਗਟਾਵਾ ਸ੍ਰੀ ਸੁਨੀਲ ਦੱਤ ਮੇਨੇਜਰ ਲੀਡ ਬੈਂਕ, ਪੰਜਾਬ ਨੇਸਨਲ ਬੈਂਕ ਪਠਾਨਕੋਟ ਨੇ ਕੀਤਾ।

Advertisements

ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਜਿਲਾ ਪਠਾਨਕੋਟ ਵਿੱਚ ਚਲ ਰਹੀਆਂ ਵੱਖ-ਵੱਖ ਬੈਂਕਾਂ ਦੀਆਂ ਬ੍ਰਾਂਚਾਂ ਨੂੰ ਇਹ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਬੈਂਕ ਵਿੱਚ ਆਉਂਣ ਵਾਲੇ ਲੋਕਾਂ ਦੀਆਂ ਸੁਵਿਧਾਵਾਂ ਅਤੇ ਸਾਵਧਾਨੀਆਂ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ। ਉਹਨਾਂ ਦੱਸਿਆ ਕਿ ਇਸ ਸਮੇਂ ਵੀ ਜਿਲਾ ਪਠਾਨਕੋਟ ਵਿੱਚ ਜਿੰਨੇ ਵੀ ਬੈਂਕ ਹਨ ਉਹਨਾਂ ਬੈਂਕਾਂ ਦੇ ਬਾਹਰ ਜਮੀਨ ਤੇ ਰੰਗਦਾਰ ਗੋਲੇ ਲਗਾਏ ਗਏ ਹਨ ਤਾਂ ਜੋ ਲੋਕ ਇਨਾਂ ਗੋਲਿਆਂ ਅੰਦਰ ਖੜੇ ਹੋ ਕੇ ਸੋਸਲ ਡਿਸਟ੍ਰੈਂਸ ਬਰਕਰਾਰ ਰੱਖਿਆ ਜਾ ਸਕੇ। ਉਹਨਾਂ ਕਿਹਾ ਕਿ ਇਹ ਵੀ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ ਕਿ ਕਿਸੇ ਵੀ ਬੈਂਕ ਉਪਭੋਗਤਾ ਨੂੰ ਜਿਆਦਾ ਇੰਤਜਾਰ ਨਾ ਕਰਨਾ ਪਵੇ। ਉਹਨਾਂ ਲੋਕਾਂ ਅੱਗੇ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਵਾਈਰਸ ਤੇ ਮਾੜੇ ਪ੍ਰਭਾਵਾਂ ਤੋਂ ਬਚਾਅ ਲਈ ਬੈਂਕ ਵਿੱਚ ਆਉਂਦੇ ਸਮੇਂ ਮਾਸਕ ਜਰੂਰ ਪਾਉਂਣ ਅਤੇ ਸੋਸਲ ਡਿਸਟੈਂਸ ਦਾ ਧਿਆਨ ਰੱਖਿਆ ਜਾਵੇ।

LEAVE A REPLY

Please enter your comment!
Please enter your name here