ਕੋਵਿਡ-19: ਜਿਲੇ ਵਿੱਚ 2 ਦੀ ਰਿਪੋਰਟ ਆਈ ਪਾਜੀਟਿਵ, ਗਿਣਤੀ ਹੋਈ 24

ਪਠਾਨਕੋਟ (ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਵਿੱਚ ਹੁਣ ਤੱਕ ਕਰੋਨਾ ਪਾਜੀਟਿਵ ਲੋਕਾਂ ਦੀ ਸੰਖਿਆ 24 ਹੈ ਅਤੇ ਲੋਕਾਂ ਨੂੰ ਆਈਸੋਲੇਟ ਕੀਤਾ ਗਿਆ ਹੈ ਅਤੇ ਇਲਾਜ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਇਹਨਾਂ ਦੇ ਸੰਪਰਕ ਵਿੱਚ ਆਏ ਲੋਕ ਜਿਹਨਾਂ ਨੂੰ ਚਿੰਤਪੂਰਨੀ ਮੈਡੀਕਲ ਕਾਲਜ ਜਿਸ ਨੂੰ ਆਈਸੋਲੇਟ ਹਸਪਤਾਲ ਵਿੱਚ ਤਬਦੀਲ ਕੀਤਾ ਗਿਆ ਹੈ ਉੱਥੇ ਲੋਕਾਂ ਨੂੰ ਏਕਾਂਤਵਾਸ ਵਿੱਚ ਰੱਖਿਆ ਗਿਆ ਹੈ। ਇਹ ਪ੍ਰਗਟਾਵਾ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਦਿਨ ਬੀਤੀ ਰਾਤ ਚਾਰ ਲੋਕਾਂ ਦੀ ਮੈਡੀਕਲ ਰਿਪੋਰਟ ਆਈ ਸੀ, ਜਿਸ ਵਿੱਚ ਦੋ ਲੋਕ ਜਿਹਨਾਂ ਵਿੱਚੋਂ ਜੈ ਪਾਲ (31) ਸਪੁੱਤਰ ਰਾਮੇਸ਼ ਮਾਮੂਨ ਕੈਂਟ ਪਠਾਨਕੋਟ ਅਤੇ ਸੰਗੀਤਾ (40) ਕਿਲਾ ਮੁਹੱਲਾ ਸੁਜਾਨਪੁਰ ਨਿਵਾਸੀ ਸ਼ਾਮਿਲ ਹੈ। ਇਨਾਂ ਦੋਨਾਂ ਲੋਕਾਂ ਦੀ ਕਰੋਨਾ ਰਿਪੋਰਟ ਪਾਜੀਟਿਵ ਹੈ ਜਦਕਿ 2 ਮਰੀਜਾਂ ਦੀ ਮੈਡੀਕਲ ਰਿਪੋਰਟ ਕਰੋਨਾ ਨੈਗੇਟਿਵ ਆਈ ਹੈ।  ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ ਜਿਲਾ ਪਠਾਨਕੋਟ ਵਿੱਚ ਹੁਣ ਤੱਕ 205 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾਂ ਨੈਗੇਟਿਵ ਹੈ ਅਤੇ 24 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਹੈ। ਉਹਨਾਂ ਕਿਹਾ ਕਿ ਸਾਡਾ ਫਰਜ ਬਣਦਾ ਹੈ ਕਿ ਅਸੀਂ ਕਰਫਿਓ ਦੀ ਪਾਲਣਾ ਕਰੀਏ ਅਤੇ ਘਰਾਂ ਅੰਦਰ ਰਹੀਏ ਤਾਂ ਜੋ ਇਸ ਬੀਮਾਰੀ ਨੂੰ ਹਰਾਇਆ ਜਾ ਸਕੇ। ਉਹਨਾਂ ਦੱਸਿਆ ਕਿ ਜਿਲਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਵੱਖ-ਵੱਖ ਖੇਤਰਾਂ ਵਿੱਚ ਸਰਵੇ ਕਰਵਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਉਹਨਾਂ ਨੇ ਮਰੀਜਾਂ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ।

LEAVE A REPLY

Please enter your comment!
Please enter your name here