
ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਬਚਾਅ ਦੇ ਚਲਦਿਆਂ ਸਰਕਾਰ ਵੱਲੋਂ ਖ਼ਾਸ ਅਤੇ ਉਚੇਚੇ ਪ੍ਰਬੰਧ ਕੀਤੇ ਜਾ ਰਹੇ ਹਨ ਜੋਕਿ ਸ਼ਲਾਘਾਯੋਗ ਕਦਮ ਹੈ। ਪਰ ਪਿੰਡਾਂ ਅਤੇ ਕਸਬਿਆਂ ਵਿੱਚ ਕਰਫਿਊ ਲਗਾ ਹੋਣ ਕਰਕੇ ਪਿੰਡਾਂ ਅਤੇ ਕਸਬਿਆਂ ਵਿਚੋਂ ਬਾਹਰ ਜਾਣਾ ਮਨਾਂ ਹੈ। ਇਸ ਮੌਕੇ ਪਿੰਡਾਂ ਅਤੇ ਕਸਬਿਆਂ ਵਿੱਚ ਜੋ ਛੋਟੀ ਬਿਮਾਰੀਆਂ ਵਾਲੇ ਮਰੀਜ਼ ਹਨ ਉਹ ਆਪਣੀ ਸਿਹਤ ਸਹੂਲਤਾਂ ਨੂੰ ਲੈ ਕੇ ਬਹੁਤ ਪ੍ਰਭਾਵਿਤ ਹੋ ਰਹੇ ਹਨ।


ਇਸ ਲਈ ਜ਼ਿਲਾ ਵੈਦ ਮੰਡਲ ਹੁਸ਼ਿਆਰਪੁਰ ਦੇ ਪ੍ਰਧਾਨ ਵੈਦ ਸੋਮ ਪ੍ਰਕਾਸ਼ ਜਲਭੈ ਅਤੇ ਵੈਦ ਸਰਬਜੀਤ ਮਾਨਕੂ ਨੇ ਜ਼ਿਲਾ ਪ੍ਰਸ਼ਾਸਨ ਤੌਂ ਮੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਹੁਸ਼ਿਆਰਪੁਰ ਅਤੇ ਸਿਵਲ ਸਰਜਨ ਡਾ. ਜਸਬੀਰ ਸਿੰਘ ਤੋਂ ਮੰਗ ਕਰਦੇ ਹੋਏ ਕਿਹਾ ਕਿ ਪਿੰਡਾਂ ਅਤੇ ਕਸਬਿਆਂ ਵਿੱਚ ਜੋ ਵੈਦ ਮੁਢਲੀਆਂ ਸਿਹਤ ਸਹੂਲਤਾਂ ਦਿੰਦੇ ਹਨ, ਉਹਨਾਂ ਨੂੰ 2 ਤੋਂ 4 ਘੰਟੇ ਤੱਕ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਵੇ, ਤਾਂ ਕਿ ਵੈਦ ਹਕੀਮ ਪਿੰਡਾਂ ਅਤੇ ਕਸਬਿਆਂ ਵਿੱਚ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਸਿਹਤ ਸਹੂਲਤਾਂ ਦੇ ਸਕਣ ਅਤੇ ਉਹਨਾਂ ਨੂੰ ਕੋਰੋਨਾ ਵਾਇਰਸ ਤੋਂ ਜਾਗਰੂਕ ਕਰਵਾ ਸਕਣ












