ਸਰਬੱਤ ਦਾ ਭਲਾ ਸੰਸਥਾ ਨੇ ਸਿਹਤ ਵਿਭਾਗ ਨੂੰ ਦਿੱਤੀਆਂ ਪੀ.ਪੀ.ਟੀ. ਕਿੱਟਾਂ

ਪਠਾਨਕੋਟ (ਦ ਸਟੈਲਰ ਨਿਊਜ਼)। ਦੀਨ ਦੁਖੀਆਂ ਦੀ ਹਮੇਸਾਂ ਸਭ ਤੇ ਅੱਗੇ ਹੋ ਕੇ ਮਦਦ ਕਰਨ ਲਈ ਪੂਰੇ ਵਿਸ਼ਵ ਵਿੱਚ ਰੱਬ ਦੇ ਫਰਿਸ਼ਤੇ ਵਜੋਂ ਜਾਣੇ ਜਾਂਦੇ ਦੁਬਈ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ. ਸਿੰਘ ਓੁਬਰਾਏ ਵੱਲੋਂ ਕੋਵਿਡ-19 (ਕਰੋਨਾ ਵਾਇਰਸ) ਦੀ ਮਹਾਮਾਰੀ ਤੋਂ ਸਮੂੱਚੀ ਮਨੁੱਖਤਾ ਨੂੰ ਬਚਾਉਂਣ ਲਈ ਕੀਤੇ ਜਾ ਰਹੇ ਅਹਿਮ ਉਪਰਾਲਿਆਂ ਤਹਿਤ ਕਰੋਨਾ ਵਾਈਰਸ ਦੀ ਲਪੇਟ ਵਿੱਚ ਆਏ ਮਰੀਜਾਂ ਅਤੇ ਸ਼ੱਕੀ ਮਰੀਜਾਂ ਦੇ ਇਲਾਜ ਅਤੇ ਜਾਂਚ ਕਰ ਰਹੇ ਡਾਕਟਰਾਂ ਅਤੇ ਹੋਰ ਸਟਾਫ ਲਈ ਸਮੂੱਚੇ ਜਿਲੇ ਪ੍ਰਸ਼ਾਸਨ ਨੂੰ ਪੀ.ਪੀ.ਈ. ਕਿੱਟਾਂ, ਐਨ-95 ਮਾਸਕ ਅਤੇ 3 ਪਰਤੀ ਵਾਲੇ ਮਾਸਕ ਦਿੱਤੇ ਗਏ।

Advertisements

ਜਿਸ ਅਧੀਨ ਡਾ.ਐਸ.ਪੀ.ਸਿੰਘ ਉਬਰਾਏ ਵੱਲੋਂ ਦਿੱਤੇ ਉਪਰੋਕਤ ਸਮਾਨ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜਿਲਾ ਪਠਾਨਕੋਟ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਮੈਂਬਰ ਹਰਮਿੰਦਰ ਸਿੰਘ ਵੱਲੋਂ ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ ਨੂੰ ਭੇਂਟ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਡਾ. ਰਾਕੇਸ ਸਰਪਾਲ, ਜਤਿੰਦਰ ਸਰਮਾ ਪੀ.ਏ. ਟੂ ਡੀ.ਸੀ.,  ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਇਸ ਮੋਕੇ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜਿਲਾ ਪਠਾਨਕੋਟ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਰੱਸਟ ਵੱਲੋਂ ਪ੍ਰਦੇਸ਼ ਦੇ ਮੈਡੀਕਲ ਕਾਲਜਾਂ ਨੂੰ ਵੀ ਉਪਰੋਕਤ ਸਮਾਨ ਦਿੱਤਾ ਜਾ ਰਿਹਾ ਹੈ ਤਾਂ ਜੋ ਮਨੁੱਖੀ ਜੀਵਨ ਨੂੰ ਬਚਾਇਆ ਜਾ ਸਕੇ।

LEAVE A REPLY

Please enter your comment!
Please enter your name here