ਡਿਪਟੀ ਕਮਿਸ਼ਨਰ ਨੇ ਕੋਵਿਡ-19 ਸੰਬੰਧੀ ਸਿਹਤ ਵਿਭਾਗ ਨਾਲ ਕੀਤੀ ਵਿਸ਼ੇਸ ਮੀਟਿੰਗ

ਪਠਾਨਕੋਟ (ਦ ਸਟੈਲਰ ਨਿਊਜ਼)। ਕੋਵਿਡ-19 (ਕਰੋਨਾ ਵਾਇਰਸ) ਦੀ ਮੋਜੂਦਾ ਸਥਿਤੀ ਅਤੇ ਭਵਿੱਖ ਲਈ ਕੀਤੀਆਂ ਤਿਆਰੀਆਂ ਅਤੇ ਚਲ ਰਹੀਆਂ ਗਤੀਵਿਧੀਆਂ ਸਬੰਧੀ ਕੀਤੀ ਗਈ ਤਿਆਰੀਆਂ ਤੇ ਚਰਚਾ ਕਰਨ ਲਈ ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਇੱਕ ਵਿਸ਼ੇਸ ਮੀਟਿੰਗ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਆਪਣੇ ਦਫਤਰ ਵਿਖੇ ਆਯੋਜਿਤ ਕੀਤੀ ਗਈ।
ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅਭਿਜੀਤ ਕਪਲਿਸ ਵਧੀਕ ਡਿਪਟੀ ਕਮਿਸ਼ਨਰ (ਜ), ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ, ਅਰਸਦੀਪ ਸਿੰਘ ਐਸ.ਡੀ.ਐਮ. ਪਠਾਨਕੋਟ, ਸਿਵਲ ਸਰਜਨ ਡਾ. ਵਿਨੋਦ ਸਰੀਨ, ਡਾ. ਭੁਪਿੰਦਰ ਸਿੰਘ ਐਸ.ਐਮ. ਓ. ਪਠਾਨਕੋਟ, ਅਰਵਿੰਦ ਪ੍ਰਕਾਸ ਵਰਮਾ ਤਹਿਸੀਲਦਾਰ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਹੋਰ ਵਿਭਾਗੀ ਅਧਿਕਾਰੀਆਂ ਤੋਂ ਇਲਾਵਾ ਸਿਹਤ ਸੈਂਟਰਾਂ ਦੇ ਸਾਰੇ ਐਸ.ਐਮ.ਓੁਜ ਵੀ ਹਾਜ਼ਰ ਸਨ। ਮੀਟਿੰਗ ਦੋਰਾਨ ਸੰਬੋਧਤ ਕਰਦਿਆਂ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਭਾਵੇ ਕਿ ਸਿਹਤ ਵਿਭਾਗ ਵੱਲੋਂ ਜਿਲਾ ਪਠਾਨਕੋਟ ਦੇ ਹਰੇਕ ਪਿੰਡ ਵਿੱਚ ਪਹੁੰਚ ਕੇ ਘਰ-ਘਰ ਸਰਵੇ ਕੀਤਾ ਹੈ ਪਰ ਇਸ ਤੋਂ ਬਾਅਦ ਵੀ ਸਾਡੀ ਜਿਮੇਦਾਰੀ ਬਣਦੀ ਹੈ ਕਿ ਅਗਰ ਕਿਸੇ ਪਿੰਡ ਵਿੱਚ ਕਿਸੇ ਵੀ ਵਿਅਕਤੀ ਵਿੱਚ ਕਰੋਨਾ ਵਾਈਰਸ ਦੇ ਲੱਛਣ ਵੇਖਣ ਨੂੰ ਮਿਲਣ ਤਾਂ ਤੁਰੰਤ ਉਸ ਵਿਅਕਤੀ ਦੇ ਕਰੋਨਾ ਟੈਸਟ ਕਰਵਾਏ ਜਾਣ।

Advertisements

ਉਹਨਾਂ ਕਿਹਾ ਕਿ ਜਿਲਾ ਪਠਾਨਕੋਟ ਪ੍ਰਸਾਸਨ ਵੱਲੋਂ ਕਰੋਨਾ ਵਾਈਰਸ ਨਾਲ ਨਿਪਟਣ ਲਈ ਸਾਰੇ ਪ੍ਰਬੰਧ ਮੁਕੰਮਲ ਹਨ ਕੋਵਿਡ ਕੇਅਰ ਸੈਂਟਰ, ਕੋਵਿਡ ਹੈਲਥ ਸੈਂਟਰ ਅਤੇ ਕੋਵਿਡ ਹਸਪਤਾਲ ਆਦਿ ਵਿੱਚ ਸਾਰੇ ਪ੍ਰਬੰਧ ਮੁਕੰਮਲ ਹਨ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਿਲਾ ਪਠਾਨਕੋਟ ਵਿੱਚ ਮਿਲੇ ਕਰੋਨਾ ਵਾਈਰਸ ਦੇ ਪਾਜੀਟਿਵ ਮਰੀਜ ਅਤੇ ਉਹਨਾਂ ਨਾਲ ਸਬੰਧਤ 336 ਲੋਕਾਂ ਨੂੰ ਕੋਰਿਨਟਾਈਨ ਕੀਤਾ ਗਿਆ ਹੈ ਜਿਨਾਂ ਵਿੱਚੋਂ 261 ਲੋਕਾਂ ਨੂੰ ਘਰਾਂ ਅੰਦਰ ਕੋਰਿਨਟਾਈਨ ਕੀਤਾ ਗਿਆ ਹੈ, 52 ਲੋਕਾਂ ਨੂੰ ਚਿੰਤਪੂਰਨੀ ਮੈਡੀਕਲ ਕਾਲਜ ਜਿੱਥੇ ਕਰੋਨਾ ਆਈਸੋਲੇਟ ਹਸਪਤਾਲ ਬਣਾਇਆ ਹੈ ਵਿਖੇ ਕੋਰਿਨਟਾਈਨ ਕੀਤਾ ਗਿਆ ਹੈ ਅਤੇ 23 ਲੋਕ ਜੋ ਕਰੋਨਾ ਪਾਜੀਟਿਵ ਹਨ ਅਤੇ ਇਨਾਂ ਲੋਕਾਂ ਨੂੰ ਸਿਵਲ ਹਸਪਤਾਲ ਵਿਖੇ ਬਣਾਏ ਸਪੈਸਲ ਆਈਸੋਲੇਟ ਵਾਰਡ ਵਿੱਚ ਕੋਰਿਨਟਾਈਨ ਕੀਤਾ ਗਿਆ ਹੈ। ਉਹਨਾਂ ਜਿਲਾ ਪਠਾਨਕੋਟ ਦੇ ਸਾਰੇ ਐਸ.ਐਮ.ਓੁਜ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪਣੇ ਖੇਤਰਾਂ ਅੰਦਰ ਇਹ ਯਕੀਨੀ ਬਣਾਉਂਣ ਕਿ ਕਿਸੇ ਵੀ ਤਰਾਂ ਦਾ ਸੱਕੀ ਮਰੀਜ ਜਿਸ ਵਿੱਚ ਕਰੋਨਾਂ ਪਾਜੀਟਿਵ ਦੇ ਲੱਛਣ ਪਾਏ ਜਾਂਦੇ ਹਨ ਉਹਨਾਂ ਦਾ ਸਮੇਂ ਰਹਿੰਦਿਆਂ ਹੀ ਇਲਾਜ ਸੁਰੂ ਕੀਤਾ ਜਾਵੇ ਅਤੇ ਉਸ ਦੇ ਟੈਸਟ ਕਰਵਾ ਕੇ ਵੱਖ ਤੋਂ ਕੋਰਿਨਟਾਈਨ ਵੀ ਕੀਤਾ ਜਾਵੇ। ਉਹਨਾਂ ਲੋਕਾਂ ਅੱਗੇ ਵੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਅਸੀਂ ਜਲਦੀ ਤੰਦਰੁਸਤ ਹੋਣਾ ਹੈ ਅਤੇ ਇਸ ਕਰੋਨਾ ਬੀਮਾਰੀ ਨੂੰ ਜੜ ਤੋਂ ਖਤਮ ਕਰਨਾ ਹੈ ਤਾਂ ਸਾਨੂੰ ਕਰਫਿਓ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਆਪਣੇ ਘਰਾਂ ਅੰਦਰ ਬੰਦ ਰਹਿਣਾ ਹੈ ਤਾਂ ਜੋ ਲੋਕਾਂ ਨਾਲ ਮੇਲ ਜੋਲ ਨਾ ਹੋਵੇ ਅਤੇ ਇਸ ਕਰੋਨਾ ਵਾਈਰਸ ਦੇ ਵਿਸਥਾਰ ਨੂੰ ਰੋਕਿਆ ਜਾ ਸਕੇ।

LEAVE A REPLY

Please enter your comment!
Please enter your name here