ਕਰਫਿਊ ‘ਚ ਕੋਈ ਢਿੱਲ ਨਹੀਂ, ਜ਼ਿਲਾ ਵਾਸੀ ਪਹਿਲਾਂ ਵਾਂਗ ਕਰਨ ਸਹਿਯੋਗ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਹੀ ਕਰਫਿਊ ਲਗਾਇਆ ਗਿਆ ਹੈ, ਇਸ ਲਈ ਕਿਸੇ ਵੀ ਤਰਾਂ ਦੀ ਢਿੱਲ ਨਹੀਂ ਦਿੱਤੀ ਜਾਵੇਗੀ। ਉਹਨਾਂ ਅਪੀਲ ਕਰਦਿਆਂ ਕਿਹਾ ਕਿ ਜਿਸ ਤਰਾਂ ਪਹਿਲਾਂ ਜ਼ਿਲਾ ਵਾਸੀਆਂ ਵਲੋਂ ਸਹਿਯੋਗ ਕੀਤਾ ਗਿਆ ਹੈ, ਉਸੇ ਤਰਾਂ ਹੀ ਹੁਣ ਵੀ ਸਹਿਯੋਗ ਕੀਤਾ ਜਾਵੇ। ਉਹਨਾਂ ਕਿਹਾ ਕਿ ਜ਼ਿਲਾ ਪ੍ਰਸਾਸ਼ਨ ਜ਼ਰੂਰੀ ਵਸਤਾਂ ਘਰਾਂ ਤੱਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਦਿੱਕਤ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਆਪ ਦੀ ਸੁਰੱਖਿਆ ਲਈ ਲਗਾਏ ਗਏ ਕਰਫਿਊ ਦੌਰਾਨ ਆਪਣੇ ਘਰਾਂ ਵਿਚੋਂ ਬਾਹਰ ਨਾ ਨਿਕਲਿਆ ਜਾਵੇ।

Advertisements

ਜ਼ਿਕਰਯੋਗ ਹੈ ਕਿ ਕੋਵਿਡ-19 (ਕੋਰੋਨਾ ਵਾਇਰਸ) ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲਾ ਮੈਜਿਸਟਰੇਟ ਵਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਤਹਿਤ ਜ਼ਿਲਾ ਹੁਸ਼ਿਆਰਪੁਰ ਵਿੱਚ 3 ਮਈ ਤੱਕ ਕਰਫਿਊ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਕਰਫ਼ਿਊ ਦੌਰਾਨ ਘਰਾਂ ਵਿੱਚੋਂ ਬਾਹਰ ਆਉਣ, ਗਲੀ, ਰੋਡ ਜਾਂ ਕਿਸੇ ਜਨਤਕ ਥਾਵਾਂ ਆਦਿ ‘ਤੇ ਆਉਣ ਦੀ ਸਖ਼ਤ ਮਨਾਹੀ ਹੋਵੇਗੀ।

ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਕਰਫਿਊ ਦੌਰਾਨ ਜੋ ਛੋਟਾਂ ਪਹਿਲਾਂ ਦਿੱਤੀਆਂ ਗਈਆਂ ਹਨ, ਉਹ ਅਗਲੇ ਹੁਕਮਾਂ ਤੱਕ ਬਰਕਰਾਰ ਰਹਿਣਗੀਆਂ ਅਤੇ ਜੇਕਰ ਕੋਈ ਵਿਸ਼ੇਸ਼ ਛੋਟ ਦਿੱਤੀ ਜਾਂਦੀ ਹੈ, ਤਾਂ ਸੂਚਿਤ ਕਰ ਦਿੱਤਾ ਜਾਵੇਗਾ। ਉਲੰਘਣਾ ਕਰਨ ‘ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here