ਮਾਰਕੀਟ ਕਮੇਟੀ ਦੇ ਵਾਈਸ ਚੇਅਰਮੈਨ ਨੇ ਕੀਤਾ ਕੋਟ ਫਤੂਹੀ ਮੰਡੀ ਦਾ ਦੌਰਾ

ਮਾਹਿਲਪੁਰ (ਦ ਸਟੈਲਰ ਨਿਊਜ਼)। ਕਿਸਾਨਾਂ ਵਲੋਂ ਕਣਕ ਦੀ ਫਸਲ ਮੰਡੀਆਂ ਵਿੱਚ ਲਿਆਉਣੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਸਹੀ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਮਾਰਕੀਟ ਕਮੇਟੀ ਗੜਸ਼ੰਕਰ ਦੇ ਵਾਈਸ ਚੇਅਰਮੈਨ ਵਿਪਨ ਕੁਮਾਰ ਪਚਨੰਗਲ ਵਲੋਂ ਕੋਟ ਫਤੂਹੀ ਮੰਡੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਦਲਵੀਰ ਸਿੰਘ ਲਕਸੀਹਾਂ ਬਲਾਕ ਪ੍ਰਧਾਨ ਕਾਂਗਰਸ ਬਾੜੀਆਂ, ਜਸਪਾਲ ਸਿੰਘ, ਅਮਰਜੀਤ ਕੌਰ ਬਲਾਕ ਪ੍ਰਧਾਨ ਕਾਂਗਰਸ, ਜਸਵੀਰ ਸਿੰਘ ਜੱਸਾ ਭਗਤੂਪੁਰ, ਸ਼ੰਮੀ ਠੁਆਣਾ ਵੀ ਉਹਨਾਂ ਨਾਲ ਹਾਜਰ ਸਨ।

Advertisements

ਇਸ ਮੌਕੇ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਗੜਸ਼ੰਕਰ ਵਿਪਨ ਪਚਨੰਗਲ ਨੇ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਵੀ ਮੁਸ਼ਕਲ ਪੇਸ਼ ਨਹੀ ਆਉਣ ਦਿੱਤੀ ਜਾਵੇਗੀ। ਕੋਰੋਨਾ ਵਾਇਰਸ ਦੇ ਚਲਦੇ ਸ਼ੋਸ਼ਲ ਡਿਸਟੈਂਸਿੰਗ ਦਾ ਖਾਸ ਖਿਆਲ ਰੱਖਿਆ ਜਾਵੇਗਾ ਤੇ ਕੋਰੋਨਾ ਤੋਂ ਬਚਾਅ ਲਈ ਹਰ ਤਰਾਂ ਦੇ ਪ੍ਰਬੰਧ ਕੀਤੇ ਹੋਏ ਹਨ। ਉਹਨਾਂ ਕਿਹਾ ਕਿ ਮਾਰਕੀਟ ਕਮੇਟੀ ਦਾ ਸਟਾਫ ਦਿਨ ਰਾਤ ਇੱਕ ਕਰਕੇ ਕਿਸਾਨਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਅਣਥੱਕ ਮਿਹਨਤ ਕਰ ਰਿਹਾ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਕਿਸਾਨਾਂ ਦਾ ਇੱਕ ਇੱਕ ਦਾਣਾ ਚੁੱਕਣ ਲਈ ਵਚਨਵੱਧ ਹੈ ਤੇ ਕਿਸੇ ਨੂੰ ਵੀ ਕੋਈ ਮੁਸ਼ਕਲ ਪੇਸ਼ ਨਹੀ ਆਉਣ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here