ਜਨਤਕ ਸਥਾਨਾਂ ਤੇ ਮਾਸਕ ਨਾ ਪਾਉਣ ਵਾਲਿਆਂ ਤੇ ਕੀਤੀ ਜਾਵੇਗੀ ਕਾਰਵਾਈ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਾਸੀਆਂ ਨੂੰ ਕੋਵਿਡ-19 ਤੋਂ ਬਚਾਉਣ ਲਈ ਜਨਤਕ ਥਾਵਾਂ ਉਤੇ ਮਾਸਕ ਪਾਉਣਾ ਲਾਜ਼ਮੀ ਕਰਾਰ ਦਿੱਤਾ ਗਿਆ ਹੈ, ਤਾਂ ਕਿ ਕਰੋਨਾ ਵਾਈਰਸ ਦਾ ਵਿਸਥਾਰ ਨਾ ਹੋ ਸਕੇ। ਇਸ ਨੂੰ ਯਕੀਨੀ ਬਨਾਉਣ ਲਈ ਜਿਲਾ ਪ੍ਰਸ਼ਾਸਨ ਅਤੇ ਪੰਜਾਬ ਪੁਲਿਸ ਹਰ ਥਾਂ ਨਿਗਰਾਨੀ ਰੱਖੇਗੀ ਅਤੇ ਜੋ ਵੀ ਵਿਅਕਤੀ ਮਾਸਕ ਨਹੀਂ ਪਾਵੇਗਾ ਉਸ ਤੇ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ।

Advertisements

ਉਹਨਾਂ ਕਿਹਾ ਕਿ ਇਸ ਖਤਰਨਾਕ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੋਈ ਵੀ ਨਾਗਰਿਕ ਘਰ ਤੋਂ ਬਾਹਰ ਨਿਕਲਣ ਲੱਗਿਆ ਮਾਸਕ ਦੀ ਵਰਤੋਂ ਜ਼ਰੂਰ ਕਰੇ ਅਤੇ ਇਨਾਂ ਹੁਕਮਾਂ ਨੂੰ ਲਾਗੂ ਕਰਨ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਹਨਾਂ ਪੁਲਿਸ ਨੂੰ ਨਿਰਦੇਸ਼ ਦਿੱਤੇ ਕਿ ਜਿਹੜੇ ਵਿਅਕਤੀ ਜਨਤਕ ਸਥਾਨਾਂ ਉਤੇ ਬਿਨਾਂ ਮਾਸਕ ਤੋਂ ਦੇਖਿਆ ਜਾਵੇ, ਉਸ ਦਾ ਮਹਾਮਾਰੀ ਕਾਨੂੰਨ ਦੀ ਧਾਰਾਵਾਂ ਅਨੁਸਾਰ ਚਲਾਨ ਕੱਟਿਆ ਜਾਵੇ। ਉਹਨਾਂ ਜਨਤਕ ਤੌਰ ‘ਤੇ ਮਾਸਕ ਪਹਿਣਨ ਦੇ ਹੁਕਮਾਂ ਦੀ 100 ਫੀਸਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ।

LEAVE A REPLY

Please enter your comment!
Please enter your name here