ਪੀ.ਐਚ.ਸੀ. ਚੱਕੋਵਾਲ ਵਿਖੇ ਵਿਸ਼ਵ ਮਲੇਰਿਆ ਦਿਵਸ ਮੌਕੇ ਲਗਾਈ ਜਾਗਰੂਕਤਾ ਪ੍ਰਦਰਸ਼ਨੀ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਵਿਸ਼ਵ ਮਲੇਰੀਆ ਦਿਵਸ ਮੌਕੇ ਇੱਕ ਜਾਗਰੂਕਤਾ ਪ੍ਰਦਰਸ਼ਨੀ ਦਾ ਆਯੋਜਨ ਪੀ.ਐਚ.ਸੀ. ਚੱਕੋਵਾਲ ਵਿਖੇ ਡਾ. ਸਤਿੰਦਰਜੀਤ ਸਿਘ ਬਜਾਜ ਸੀਨੀਅਰ ਮੈਡੀਕਲ ਅਫ਼ਸਰ ਦੇ ਨਿਰਦੇਸ਼ਾਂ ਅਨੁਸਾਰ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਡਾ. ਸੁਰਿੰਦਰ ਕੁਮਾਰ ਨੇ ਕਿਹਾ ਕਿ ਇਸ ਸਮੇਂ ਸਾਨੂੰ ਵਿਸ਼ਵ ਭਰ ਵਿਚ ਫੈਲੇ ਕੋਵਿਡ-19 ਤੋਂ ਬਚਾਅ ਦੇ ਨਾਲ-ਨਾਲ ਮੌਸਮ ਵਿਚ ਤਬਦੀਲੀ ਆਉਣ ਨਾਲ ਮੱਛਰਾਂ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਵੀ ਆਪਣਾ ਬਚਾਅ ਕਰਨਾ ਜਰੂਰੀ ਹੈ। ਮੱਛਰਾਂ ਤੋਂ ਹੋਣ ਵਾਲੀਆਂ ਬੀਮਾਰੀਆਂ ਜਿਵੇਂ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਆਦਿ ਸ਼ਾਮਿਲ ਹਨ. ਇਹਨਾਂ ਤੋਂ ਬਚਾਅ ਲਈ ਜਾਗਰੂਕਤਾ ਹੋਣੀ ਜਰੂਰੀ ਹੈ। ਲੋਕ ਇਸਦੇ ਫੈਲਣ ਦੇ ਕਾਰਣਾ, ਇਸ ਤੋਂ ਬਚਾਅ ਸਬੰਧੀ ਸਾਵਧਾਨੀਆਂ ਅਤੇ ਇਸਦੇ ਲੱਛਣਾਂ ਬਾਰੇ ਪੂਰੀ ਤਰਾਂ ਜਾਗਰੂਕ ਹੋਣ

Advertisements

ਜੇਕਰ ਕਿਸੇ ਨੂੰ ਠੰਡ ਅਤੇ ਕਾਂਬੇ ਨਾਲ ਬੁਖਾਰ ਹੋਵੇ, ਤੇਜ਼ ਬੁਖਾਰ ਅਤੇ ਸਿਰ ਦਰਦ ਹੋਵੇ, ਥਕਾਵਟ ਤੇ ਕਮਜ਼ੋਰੀ ਹੋਣਾ ਅਤੇ ਸਰੀਰ ਨੂੰ ਪਸੀਨਾ ਆਵੇ ਤਾਂ ਇਹ ਮਲੇਰੀਏ ਦਾ ਬੁਖਾਰ ਹੋ ਸਕਦਾ ਹੈ। ਇਸ ਲਈ ਜੇਕਰ ਇਹ ਲੱਛਣ ਹੋਣ ਦੀ ਕੋਈ ਸ਼ਿਕਾਇਤ ਕਰਦਾ ਹੈ ਤਾਂ ਉਸ ਵਿਅਕਤੀ ਨੂੰ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਜਾਂ ਸਿਹਤ ਕੇਂਦਰ ਜਾ ਕੇ ਆਪਣੇ ਖੂਨ ਦੀ ਜਾਂਚ ਕਰਵਾਉਣ ਲਈ ਪ੍ਰਰਿਤ ਕੀਤਾ ਜਾਵੇ ਅਤੇ ਡਾਕਟਰ ਦੀ ਸਲਾਹ ਤੋਂ ਬਿਨਾ ਕੋਈ ਵੀ ਦਵਾਈ ਨਾ ਲੈਣ ਲਈ ਜਾਗਰੂਕ ਕੀਤਾ ਜਾਵੇ।

ਬੀ.ਈ.ਈ. ਰਮਨਦੀਪ ਕੌਰ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਮਲੇਰੀਏ ਦਾ ਮੱਛਰ ਨਾਲੀਆਂ, ਛੱਪੜਾਂ ਦੇ ਪਾਣੀ, ਟੋਇਆਂ ਆਦਿ ਵਿੱਚ ਪੈਦਾ ਹੁੰਦਾ ਹੈ, ਜਿੱਥੇ ਖਾਣੀ ਖੜਾ ਰਹੇ। ਮੱਛਰਾਂ ਤੋਂ ਬਚਾਅ ਲਈ ਜਰੂਰੀ ਹੈ ਕਿ ਆਪਣੇ ਆਲੇ ਦੁਆਲੇ ਦੀ ਸਾਫ਼ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਕਿਤੇ ਵੀ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਮੱਛਰਾਂ ਤੋਂ ਬਚਣ ਲਈ ਕੱਪੜ ਅਜਿਹੇ ਪਹਿਨਣੇ ਚਾਹੀਦੇ ਹਨ ਕਿ ਸਰੀਰ ਪੂਰੀ ਤਰਾਂ ਢੱਕਿਆ ਰਹੇ। ਰਾਤ ਨੂੰ ਸੌਣ ਸਮੇਂ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦੀ ਵਰਤੋਂ ਕੀਤੀ ਜਾਵੇ। ਇਸ ਮੌਕੇ ਡਾ. ਸੁਰਿੰਦਰ ਕੁਮਾਰ, ਡਾ. ਜਤਿੰਦਰ ਸਿੰਘ, ਬੀ.ਈ.ਈ. ਰਮਨਦੀਪ ਕੌਰ, ਹੈਲਥ ਇੰਸਪੈਕਟਰ ਮਨਜੀਤ ਸਿੰਘ ਅਤੇ ਐਲ.ਐਚ.ਵੀ. ਕ੍ਰਿਸ਼ਨਾ ਰਾਣੀ, ਡਾ. ਅਮਿਤ ਕੁਮਾਰ, ਦਿਲਬਾਗ ਸਿੰਘ ਤੋਂ ਇਲਾਵਾ ਇਲਾਕਾ ਨਿਵਾਸੀ ਸ਼ਾਮਿਲ ਹੋਏ।

LEAVE A REPLY

Please enter your comment!
Please enter your name here