ਹੁਣ ਤੱਕ 10,544 ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ: ਖਹਿਰਾ

ਪਠਾਨਕੋਟ(ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਪਹੁੰਚਣ ਵਾਲਾ ਹਰੇਕ ਵਿਅਕਤੀ ਮਾਸਕ ਪਾਏਗਾ, ਹੱਥਾਂ ਨੂੰ ਵਾਰ-ਵਾਰ ਧੋਏਗਾ ਅਤੇ ਸੋਸਲ ਡਿਸਟੈਂਸ ਬਣਾ ਕੇ ਰੱਖੇਗਾ। ਇਹ ਪ੍ਰਗਟਾਵਾ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਹਨਾਂ ਦੱਸਿਆ ਕਿ ਹੁਣ ਤੱਕ ਜਿਲਾ ਪਠਾਨਕੋਟ ਦੀਆਂ ਵੱਖ-ਵੱਖ ਦਾਨਾ ਮੰਡੀਆਂ ਵਿੱਚ 12072 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ 10544 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕਰ ਲਈ ਗਈ ਹੈ। ਉਹਨਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਜ਼ਿਲੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ ਅਤੇ ਸਾਰੀ ਖ਼ਰੀਦ ਪ੍ਰਕ੍ਰਿਆ ਤਸੱਲੀ ਬਖ਼ਸ਼ ਢੰਗ ਨਾਲ ਜਾਰੀ ਹੈ।

Advertisements

ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਹੁਣ ਤੱਕ ਜਿਲਾ ਪਠਾਨਕੋਨ ਦੀਆਂ ਮੰਡੀਆਂ ਵਿਚ 12072 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ 10544 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਪਨਗ੍ਰੇਨ ਵੱਲੋਂ 3876 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1080 ਮੀਟ੍ਰਿਕ ਟਨ, ਪਨਸਪ ਵੱਲੋਂ 1061 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 1035 ਮੀਟ੍ਰਿਕ ਟਨ, ਐਫ. ਸੀ. ਆਈ ਵੱਲੋਂ 3492 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਹਨਾਂ ਕਿਹਾ ਕਿ ਖਰੀਦ ਏਜੰਸੀਆਂ ਨੂੰ ਮੰਡੀਆਂ ਵਿੱਚ ਪੁੱਜਦੀ ਕਣਕ ਦੀ ਤੁਰੰਤ ਖਰੀਦ ਕਰਕੇ ਚੁਕਾਈ ਵੀ ਨਾਲੋ-ਨਾਲ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਖ਼ਰੀਦ ਕੇਂਦਰਾਂ ਵਿਚ ਕੋਈ ਵੀ ਦਿੱਕਤ ਪੇਸ਼ ਨਾ ਆਵੇ।

LEAVE A REPLY

Please enter your comment!
Please enter your name here