ਪੇਂਡੂ ਖੇਤਰਾਂ ‘ਚ ਸਰਕਾਰੀ ਉਸਾਰੀ ਨੂੰ ਬਿਨਾਂ ਪ੍ਰਵਾਨਗੀ ਆਗਿਆ: ਰਿਆਤ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਪੈਂਦੇ ਪੇਂਡੂ ਖੇਤਰਾਂ ਵਿੱਚ ਹਰ ਕਿਸਮ ਦੀ ਸਰਕਾਰੀ ਉਸਾਰੀ ਨੂੰ ਬਿਨਾਂ ਕਿਸੇ ਪ੍ਰਵਾਨਗੀ ਆਗਿਆ ਹੋਵੇਗੀ। ਉਹਨਾਂ ਕਿਹਾ ਕਿ ਜ਼ਿਲਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਪੈਂਦੇ ਸ਼ਹਿਰੀ ਖੇਤਰ ਵਿੱਚ ਪਹਿਲਾਂ ਤੋਂ ਹੀ ਚੱਲ ਰਹੇ ਸਰਕਾਰੀ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਆਗਿਆ ਹੋਵੇਗੀ, ਬਸ਼ਰਤੇ ਕਿ ਪ੍ਰੋਜੈਕਟ ਸਾਈਟ ਦੇ ਠੇਕੇਦਾਰਾਂ ਵਲੋਂ ਲੇਬਰ ਦੀ ਰਿਹਾਇਸ਼/ਖਾਣਾ/ਮੈਡੀਕਲ ਸਹੂਲਤ ਤੋਂ ਇਲਾਵਾ ਮਾਸਕ, ਗਲੱਵਜ ਅਤੇ ਸੈਨੇਟਾਈਜਰ ਮੁਹੱਈਆ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਜ਼ਿਲਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਪੈਂਦੇ ਸ਼ਹਿਰੀ ਖੇਤਰ ਵਿੱਚ ਨਵੀਂ ਸਰਕਾਰੀ ਉਸਾਰੀ ‘ਤੇ ਪੂਰਨ ਪਾਬੰਦੀ ਹੋਵੇਗੀ।

Advertisements

LEAVE A REPLY

Please enter your comment!
Please enter your name here