ਆਰਿਆ ਗਰਲਜ ਕਾਲਜ ਵਲੋਂ ਜਿਲਾ ਕਚਹਰੀ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਨੂੰ ਵੰਡੇ ਗਏ ਮਾਸਕ

ਪਠਾਨਕੋਟ (ਦ ਸਟੈਲਰ ਨਿਊਜ਼)। ਕੰਵਲਜੀਤ ਸਿੰਘ ਬਾਜਵਾ, ਜਿਲਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਅਤੇ ਜਤਿੰਦਰਪਾਲ ਸਿੰਘ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਦੱਸਿਆ ਗਿਆ ਕਿ ਮਾਨਯੋਗ ਜਸਟਿਸ ਆਰ.ਕੇ.ਜੈਨ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਰੁਪਿੰਦਰਜੀਤ ਚਾਹਲ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਵਲੋਂ ਕਰੋਨਾ ਵਾਇਰਸ ਦੀ ਮਹਾਮਾਰੀ ਨੂੰ ਰੋਕਣ ਦੇ ਲਈ ਨਿਰਦੇਸ਼ ਦਿੱਤੇ ਗਏ ਹਨ, ਕਿ ਸਟਾਫ ਫਿਜਿਕਲ ਡਿਸਟੈਂਸ ਬਣਾ ਕੇ ਰੱਖਣ ਅਤੇ ਕੋਰਟ ਵਿੱਚ ਆਉਣ ਵਾਲੇ ਲੋਕਾ ਵਿੱਚ ਘੱਟੋ ਘੱਟ 2 ਮੀਟਰ ਦੀ ਦੂਰੀ ਬਣਾ ਕੇ ਰੱਖਣ ਅਤੇ ਇਸ ਦੇ ਨਾਲ ਹੀ ਕੋਰਟ ਵਿੱਚ ਸਫਾਈ ਬਣਾਈ ਰੱਖਣ ਲਈ ਵੀ ਜਰੂਰੀ ਪ੍ਰੰਬਧ ਕੀਤੇ ਜਾਣ।

Advertisements

ਗੈਰਜਰੂਰੀ ਲੋਕਾਂ ਦੀ ਕੋਰਟ ਵਿੱਚ ਆਉਣ ਦੀ ਪੰਬਦੀ ਲਗਾਈ ਜਾਵੇ। ਅੱਜ ਮਿਤੀ 30.04.2020 ਨੂੰ ਆਰ.ਆਰ.ਐਮ.ਕੇ. ਆਰਿਆ ਗਰਲਜ ਕਾਲਜ, ਪਠਾਨਕੋਟ ਦੇ ਪ੍ਰਿੰਸੀਪਲ ਸੁਨੀਤਾ ਡੋਗਰਾ ਅਤੇ ਉਹਨਾਂ ਦੇ ਨਾਲ ਆਏ ਸਟਾਫ ਮੈਂਬਰ ਅਤੇ ਵਿਦਿਆਰਥੀਆਂ ਵਲੋਂ ਕਰੋਨਾ ਵਾਇਰਸ ਦੀ ਮਹਾਮਾਰੀ ਦੀ ਰੋਕਥਾਮ ਲਈ ਜਿਲਾ ਕਚਿਹਰੀਆਂ ਦੇ ਵਿੱਚ ਕੰਮ ਕਰ ਰਹੇ ਸਾਰੇ ਕਰਮਚਾਰੀਆਂ, ਸੁਰੱਖਿਆਂ ਕਰਮਚਾਰੀਆਂ ਅਤੇ ਸਫਾਈ ਕਰਮਚਾਰੀਆਂ ਆਦਿ ਨੂੰ ਮਾਸਕ ਵੰਡੇ ਗਏ। ਇਹ ਮਾਸਕ ਖੁੱਦ ਕਾਲਜ ਦੇ ਵਿੱਦਿਆਰਥੀਆਂ ਵਲੋਂ ਆਪਣੇ ਹੱਥਾ ਨਾਲ ਤਿਆਰ ਕੀਤੇ ਗਏ ਅਤੇ ਮੁੜ ਉਨਹਾਂ ਨੂੰ ਸੈਨਾਟਾਇਜ ਕਰਕੇ ਜਿਲਾ ਕਚਿਹਰੀਆਂ ਵਿੱਚ ਜਿਲਾ ਅਤੇ ਸੈਸਨ-ਕਮ-ਚੇਅਰਮੈਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਕੰਵਲਜੀਤ ਸਿੰਘ ਬਾਜਵਾ ਦੇ ਸਪੂਰਦ ਕੀਤੇ ਅਤੇ ਖੁੱਦ ਵੀ ਮਾਸਕ ਜਰੂਰਤਮੰਦ ਲੋਕਾਂ ਨੂੰ ਦਿੱਤੇ ਗਏ।

LEAVE A REPLY

Please enter your comment!
Please enter your name here