ਜ਼ਿਲਾ ਮੈਜਿਸਟਰੇਟ ਨੇ 17 ਮਈ ਤੱਕ ਕਰਫਿਊ ਜਾਰੀ ਰੱਖਣ ਦੇ ਦਿੱਤੇ ਹੁਕਮ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਹੁਸ਼ਿਆਰਪੁਰ ਵਿੱਚ 17 ਮਈ 2020 ਤੱਕ ਕਰਫਿਊ ਜਾਰੀ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

Advertisements

ਉਹਨਾਂ ਦੱਸਿਆ ਕਿ ਸਮੂਹ ਲੋਕਾਂ ਨੂੰ ਕੋਵਿਡ-19 (ਕੋਰੋਨਾ ਵਾਇਰਸ) ਦੇ ਮਾੜੇ ਪ੍ਰਭਾਵ ਤੋਂ ਬਚਾਉਣ ਲਈ ਅਪਾਤਕਾਲ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਆਮ ਲੋਕਾਂ ਨੂੰ ਸੁਰੱਖਿਆ ਅਤੇ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਇਹ ਹੁਕਮ ਪਹਿਲਾਂ 3 ਮਈ 2020 ਤੱਕ ਲਾਗੂ ਕੀਤੇ ਗਏ ਸਨ। ਉਹਨਾਂ ਦੱਸਿਆ ਕਿ ਕਰਫਿਊ ਦੌਰਾਨ ਵੱਖ-ਵੱਖ ਹੁਕਮਾਂ ਰਾਹੀਂ ਦਿੱਤੀਆਂ ਗਈਆਂ ਛੋਟਾਂ ਅਗਲੇ ਹੁਕਮਾਂ ਤੱਕ ਬਰਕਰਾਰ ਰਹਿਣਗੀਆਂ ਅਤੇ ਇਸ ਤੋਂ ਇਲਾਵਾ ਜੇਕਰ ਹੋਰ ਵਿਸ਼ੇਸ਼ ਛੋਟ ਦਿੱਤੀ ਜਾਂਦੀ ਹੈ, ਤਾਂ ਸੂਚਿਤ ਕਰ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here