ਕਿਸਾਨ ਝੋਨੇ/ਬਾਸਮਤੀ ਦੀਆਂ ਸਿਫਾਰਸ਼ਸ਼ੂਦਾ ਕਿਸਮਾਂ ਦੀ ਕਾਸ਼ਤ ਕਰਨ: ਡਾ. ਅਮਰੀਕ ਸਿੰਘ

ਪਠਾਨਕੋਟ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਬਲਾਕ ਪਠਾਨਕੋਟ ਦੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਕਾਸਤ ਸੰਬੰਧੀ ਚਲਾਈ ਜਾਣ ਵਾਲੀ ਮੁਹਿੰੰਮ ਤਹਿਤ ਸਰਨਾ ਦਾਣਾ ਮੰਡੀ ਵਿੱਚ ਕਿਸਾਨਾਂ ਅਤੇ ਆੜਤੀਆਂ ਨਾਲ ਬਲਾਕ ਖੇਤੀਬਾੜੀ ਅਫਸਰ ਡਾ.ਅਮਰੀਕ ਸਿੰਘ ਨੇ ਮੀਟਿੰਗ ਕੀਤੀ। ਜਿਸ ਵਿੱਚ ਗੁਰਦਿੱਤ ਸਿੰਘ, ਸੁਭਾਸ਼ ਚੰਦਰ, ਜਤਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ, ਨਿਰਪਜੀਤ ਸਿੰਘ ਖੇਤੀ ਉਪ ਨਿਰੀਖਕ, ਹਰਦੇਵ ਸਿੰਘ ਮਾਹਲ, ਸੰਜੀਵ ਕੁਮਾਰ, ਜਗਜੀਤ ਸਿੰਘ, ਜਤਿੰਦਰ ਸ਼ਰਮਾ, ਕੁਲਵਿੰਦਰ ਸਿੰਘ, ਅਮਰਜੀਤ ਸਿੰਘ, ਦਲੀਪ ਸੈਣੀ ਹਾਜ਼ਰ ਸਨ।

Advertisements

ਮੀਟਿੰਗ ਵਿੱਚ ਹਾਜ਼ਰ ਆੜਤੀ ਅਤੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਝੋਨੇ ਦੀ ਕਾਸ਼ਤ ਵਿੱਚ ਕਿਸਮ ਅਤੇ ਬੀਜ ਦਾ ਬਹੁਤ ਵੱਡਾ ਰੋਲ ਹੈ ਕਿਉਂਕਿ ਆਮ ਕਰਕੇ ਬੀਜ ਵਿਕ੍ਰੇਤਾ ਅਤੇ ਆੜਤੀ ਭਰਾ ਕਿਸਾਨਾਂ ਨੂੰ ਸਬਜ਼ਬਾਗ ਦਿਖਾ ਕੇ ਗੈਰ ਸਿਫਾਰਸ਼ਸ਼ੁਦਾ ਕਿਸਮਾਂ ਦਾ ਬੀਜ,ਕਿਸਾਨਾਂ ਨੂੰ ਮਹਿੰਗੇ ਭਾਅ ਵੇਚਦੇ ਹਨ। ਉਹਨਾਂ ਕਿਹਾ ਕਿ ਆਮ ਕਰਕੇ ਕਿਸਾਨਾਂ ਵਲੋਂ ਵੇਖੋ ਵੇਖੀ ਕੁਝ ਗੈਰ ਸਿਫਾਰਸ਼ਸ਼ੁਦਾ ਕਿਸਮਾਂ ਦੀ ਕਾਸਤ ਕਰ ਲਈ ਜਾਂਦੀ ਹੈ ਜਿਸ ਕਾਰਨ ਮੰਡੀ ਵਿੱਚ ਮੰਡੀਕਰਨ ਸਮੇਂ ਕਿਸਾਨਾਂ ਅਤੇ ਆੜਤੀਆਂ ਨੂੰ ਕੁਝ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹਨਾਂ ਕਿਹਾ ਕਿ ਕੁਝ ਬੀਜ ਵਿਕ੍ਰੇਤਾ ਹਾੜੀ-ਸਾਉਣੀ ਤੋਂ ਪਹਿਲਾਂ ਅਖਬਾਰਾਂ, ਟੀ.ਵੀ. ਵਿੱਚ ਇਸ਼ਤਿਹਾਰ ਦੇ ਕੇ ਆਪਣੇ ਦੁਆਰਾ ਤਿਆਰ ਗੈਰ ਸਿਫਾਰਸ਼ਸ਼ੁਦਾ ਕਿਸਮਾਂ ਦੀ ਮਸ਼ਹੂਰੀ ਕਰਕੇ ਕਿਸਾਨਾਂ ਨੂੰ ਗੁਮਰਾਹ ਕਰਦੇ ਹਨ, ਜਿਸ ਤੋਂ ਪ੍ਰਭਾਵਤ ਹੋ ਕੇ ਕਿਸਾਨ ਬੀਜ ਖਰੀਦ ਕੇ ਝੋਨੇ ਦੀ ਕਾਸ਼ਤ ਕਰਦੇ ਹਨ, ਜੋ ਕਈ ਵਾਰ ਕਿਸਾਨਾਂ ਲਈ ਘਾਟੇ ਵਾਲਾ ਸੌਦਾ ਸਾਬਿਤ ਹੁੰਦਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਅੰਦਰ ਫਸਲਾਂ ਦੀਆ ਨਵੀਆਂ ਕਿਸਮਾਂ ਬੀਜਣ ਦੀ ਤਾਂਘ ਹੋਣ ਕਾਰਨ ਕਈ ਵਾਰ ਕਿਸਾਨ ਦਾ ਆਰਥਿਕ ਸ਼ੋਸ਼ਣ ਵੀ ਹੁੰਦਾ ਹੈ।

ਉਹਨਾਂ ਕਿਹਾ ਕਿ ਬਾਜ਼ਾਰ ਵਿੱਚ ਨਿੱਜੀ ਅਦਾਰਿਆਂ ਵੱਲੋਂ ਕੁਝ ਗੈਰਸਿਫਾਰਸ਼ੀ ਕਿਸਮਾਂ ਜਿਵੇਂ ਬੀ ਆਰ 141, ਬੀ ਆਰ 105, ਪੀਲੀ ਪੂਸਾ, ਗੋਲਡ 76.ਗੋਲਡੀ, ਜੀ ਕੇ 668, ਜੀ ਕੇ 4042, ਹਾਈਬ੍ਰਿਡ 47 ਅਤੇ ਸਵਾ 27 ਆਦਿ ਕਿਸਾਨਾਂ ਨੂੰ ਨਵੀਆਂ ਕਿਸਮਾਂ ਦੇ ਨਾਂ ਤੇ ਮਹਿੰਗੇ ਭਾਅ ਤੇ ਵੇਚੀਆਂ ਜਾਂਦੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ ਸਿਰਫ 8 ਝੋਨੇ ਦੀਆਂ ਦੋਗਲੀਆਂ ਕਿਸਮਾਂ ਗੰਗਾ,ਪੀ ਏ 6129, ਸਹਾਇਦਰੀ 4,ਵੀ ਐਨ ਆਰ 203, 27 ਪੀ 22, ਐਚ ਆਰ 180, ਐਚਆਰਆਈ 178 ਅਤੇ ਸਵਾ 134  ਨੂੰ ਕਾਸਤ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਇਹਨਾਂ ਕਿਸਮਾਂ ਤੋਂ ਇਲਾਵਾ ਪੰਜਾਬ ਵਿੱਚ ਹਾਈਬ੍ਰਿਡ ਕਿਸਮਾਂ ਦੀ ਕਾਸਤ ਕਰਨ ਤੇ ਪਾਬੰਦੀ ਹੈ। ਉਹਨਾਂ ਕਿਹਾ ਕਿ ਗੈਰ ਸਿਫਾਰਸ਼ਸ਼ੁਦਾ ਹਾਈਬ੍ਰਿਡ ਝੋਨੇ ਦੀ ਕਾਸ਼ਤ ਕਰਨ ਨਾਲ ਜਿਥੇ ਹਾਈਬ੍ਰਿਡ ਬੀਜ ਮਹਿੰਗੇ ਹੋਣ ਕਾਰਨ ਕਿਸਾਨਾਂ ਦਾ ਆਰਥਿਕ ਨੁਕਸਾਨ ਹੁੰਦਾ ਹੈ ਉਥੇ ਸੈਲਰ ਉਦਯੋਗ ਨੂੰ ਭਾਰੀ ਨੁਕਸਾਨ ਹੁੰਦਾ ਹੈ, ਕਿਉਂਕਿ ਹਾਈਬ੍ਰਿਡ ਕਿਸਮਾਂ ਵਿੱਚ ਟੋਟੇ ਦੀ ਮਾਤਰਾ 40% ਤੋਂ ਵੀ ਵੱਧ ਹੁੰਦੀ ਹੈ। ਉਹਨਾਂ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਪੀ ਆਰ 129,128,122, 121 ਅਤੇ 114 ਦੀ ਪਨੀਰੀ 20-25 ਮਈ ਨੂੰ,ਐਚ ਕੇ ਆਰ 47, ਪੀ ਆਰ 127 ਦੀ ਪਨੀਰੀ ਨੂੰ 25-31 ਮਈ ,ਪੀ ਆਰ 124 ਦੀ ਪਨੀਰੀ 25 ਤੋਂ 31 ਮਈ  ਅਤੇ ਪੀ ਆਰ 126 ਦੀ 25 ਮਈ 10 ਜੂਨ ਤੱਕ ਬੀਜਣ ਦੀ ਸਿਫਾਰਸ਼ ਕੀਤੀ ਗਈ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਬੀਜ ਖ੍ਰੀਦਣ ਸਮੇਂ ਖ੍ਰੀ ਦਬਿੱਲ ਜ਼ਰੂਰ ਲੈਣਾ ਚਾਹੀਦਾ।

ਉਹਨਾਂ ਕਿਹਾ ਕਿ ਕਿਸੇ ਵੀ ਫਸਲ ਦਾ ਬੀਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ,ਪੀ.ਏ,ਯੂ. ਜਾਂ ਕਿਸੇ ਲਾਇਸੰਸਧਾਰੀ ਬੀਜ ਵਿਕ੍ਰੇਤਾ ਤੋਂ ਹੀ ਖ੍ਰੀਦਣਾ ਚਾਹੀਦਾ। ਉਹਨਾਂ ਕਿਹਾ ਕਿ ਕਿਸੇ ਗੈਰ ਲਾਇਸਸ਼ਧਾਰੀ ਜਾਂ ਆੜਤੀ ਤੋਂ ਬੀਜ ਖ੍ਰੀਦਣ ਤੋਂ ਗੁਰੇਜ਼ ਕਰਨਾ ਚਾਹੀਦਾ। ਉਹਨਾਂ ਕਿਹਾ ਕਿ ਬੀਜ ਖ੍ਰੀਦਣ ਸਮੇਂ ਬਿੱਲ ਲੈ ਕੇ ਉਸ ਨੂੰ ਸਾਂਭ ਲੈਣਾ ਚਾਹੀਦਾ। ਆੜਤੀ  ਹਰਦੇਵ ਸਿੰਘ ਮਾਹਲ ਨੇ ਮੀਟੰਗ ਦਾ ਆਯੋਜਨ ਕਰਨ ਤੇ ਖੇਤੀ ਮਹਿਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਿਫਾਰਸ਼ਸ਼ੁਦਾ ਕਿਸਮਾਂ ਦੀ ਹੀ ਕਾਸ਼ਤ ਕਰਨੀ ਚਾਹੀਦੀ ਹੈ ਤਾਂ ਜੋ ਮੰਡੀਕਰਨ ਸਮੇਂ ਕਿਸਾਨਾਂ ਅਤੇ ਆੜਤੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਾਂ ਆਵੇ।

LEAVE A REPLY

Please enter your comment!
Please enter your name here