
ਪਠਾਨਕੋਟ (ਦ ਸਟੈਲਰ ਨਿਊਜ਼)। ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾਕਟਰ ਐਸ.ਪੀ. ਸਿੰਘ ਉਬਰਾਏ ਵੱਲੋਂ ਕੋਰੋਨਾ ਦੀ ਮਹਾਂਮਾਰੀ ਤੋਂ ਸਮੁੱਚੀ ਮਨੁਖਤਾ ਨੂੰ ਬਚਾਊਣ ਲਈ ਕੀਤੇ ਜਾ ਰਹੇ ਅਹਿੰਮ ਉਪਰਾਲਿਆਂ ਤਹਿਤ ਸੂਬੇ ਦੇ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੁਰੱਖਿਆ ਲਈ ਜ਼ਿਲਾ ਪਠਾਨਕੋਟ ਦੇ ਐਸ. ਐਸ. ਪੀ. ਦੀਪਕ ਹਿਲੋਰੀ ਨੂੰ ਭੇਜੀਆਂ ਗਈਆਂ ਪੀ.ਪੀ.ਈ. ਕਿੱਟਾਂ, ਐਨ-95 ਮਾਸਕ ਅਤੇ ਟ੍ਰੀਪਲ ਲੇਅਰ ਮਾਸਕ ਜ਼ਿਲਾ ਪੁਲਿਸ ਪਠਾਨਕੋਟ ਦੇ ਐਸ. ਪੀ. (ਡੀ.) ਸ. ਪ੍ਰਭਜੋਤ ਸਿੰਘ ਵਿਰਕ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜਿਲਾ ਗੁਰਦਾਸਪੁਰ ਅਤੇ ਪਠਾਨਕੋਟ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਮੈਬਰ ਹਰਮਿੰਦਰ ਸਿੰਘ ਵੱਲੋਂ ਐਸ. ਐਸ. ਪੀ. ਕੰਪਲੈਕਸ ਵਿਖੇ ਭੇਟ ਕੀਤੇ ਗਏ।

ਇਸ ਦੋਰਾਨ ਐਸ. ਐਸ. ਪੀ. ਦੀਪਕ ਹਿਲੋਰੀ ਅਤੇ ਐਸ. ਪੀ. (ਡੀ.) ਪ੍ਰਭਜੋਤ ਸਿੰਘ ਵਿਰਕ ਨੇ ਡਾ. ਐਸ.ਪੀ. ਸਿੰਘ ਉਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਸਰਬੱਤ ਦਾ ਭਲਾ ਟਰੱਸਟ ਵੱਲੋਂ ਇਨਸਾਨੀਅਤ ਦੇ ਭਲੇ ਲਈ ਕੀਤੇ ਜਾ ਰਹੇ ਕਾਰਜ ਬਹੁਤ ਹੀ ਸ਼ਲਾਘਾਯੋਗ ਹਨ, ਉਹਨਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਡਾ. ਉਬਰਾਏ ਵੱਲੋਂ ਜਿੱਥੇ ਗਰੀਬਾਂ ਨੂੰ ਰਾਸ਼ਨ ਦਿੱਤਾ ਜਾ ਰਿਹਾ ਹੈ, ਉਥੇ ਨਾਲ ਹੀ ਸਿਹਤ ਵਿਭਾਗ ਸਮੇਤ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਨੂੰ ਵੀ ਸੁਰੱਖਿਆ ਲਈ ਲੋੜੀਂਦੀਆਂ ਮੈਡੀਕਲ ਕਿੱਟਾਂ ਅਤੇ ਹੋਰ ਸਮਾਨ ਵੀ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਟਰੱਸਟ ਦੇ ਜ਼ਿਲਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਦੱਸਿਆ ਕਿ ਡਾ. ਉਬਰਾਏ ਵੱਲੋਂ ਜੰਮੂ ਕਸ਼ਮੀਰ ਸਮੇਤ ਸੂਬੇ ਦੇ ਮੈਡੀਕਲ ਕਾਲਜਾਂ ਤੋਂ ਇਲਾਵਾ ਹਰ ਜਿਲੇ ਦੇ ਸਰਕਾਰੀ ਹਸਪਤਾਲਾਂ ਸਮੇਤ ਪੁਲਿਸ ਅਤੇ ਸਿਵਲ ਵਿਭਾਗ ਸਮੇਤ ਕੋਰੋਨਾ ਨਾਲ ਫੀਲਡ ਵਿਚ ਲੜਾਈ ਲੜ ਰਹੇ ਪੱਤਰਕਾਰਾਂ ਨੂੰ ਵੀ ਮਾਸਕ ਦਿੱਤੇ ਜਾ ਰਹੇ ਹਨ।
ਜਦਕਿ ਡਾ. ਓਬਰਾਏ ਵਲੋ ਐਲਾਨ ਕੀਤਾ ਗਿਆ ਹੈ ਕਿ ਜਦਕਿ ਤੱਕ ਮਹਾਂਮਾਰੀ ਦਾ ਦੌਰ ਚੱਲੇਗਾ ਓਦੋ ਤੱਕ ਸਰਬੱਤ ਦਾ ਭਲਾ ਟਰੱਸਟ ਵਲੋ ਰਾਹਤ ਦੇ ਕਾਰਜ਼ ਲਗਾਤਾਰ ਜਾਰੀ ਰਹਿਣ ਗਏ। ਉਨਾਂ ਦੱÎਿਸਆ ਕਿ ਡਾ. ਓਬਰਾਏ ਵਲੋ ਮਈ ਮਹੀਨੇ ਵਿੱਚ ਸੂਬੇ ਦੇ 37 ਹਜ਼ਾਰ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਸਹੂਲਤ ਦਿੱਤੀ ਜਾ ਰਹੀ ਹੈ, ਜਦਕਿ ਇਹ ਰਾਸ਼ਨ ਦੀ ਖੇਪ ਵੀ ਜਲਦ ਹੀ ਜ਼ਿਲੇ ਵਿਚ ਪਾਹੁੰਚ ਜਾਵੇਗੀ, ਜਿਸ ਤੋ ਬਾਅਦ ਰਾਸ਼ਨ ਦੀਆਂ ਕਿੱਟਾਂ ਪ੍ਰਸ਼ਾਸ਼ਨ ਦੇ ਨਾਲ ਮਿਲ ਕੇ ਗਰੀਬ ਲੋੜਵੰਦਾਂ ਨੂੰ ਦਿੱਤੀਆਂ ਜਾਣਗੀਆਂ।












