ਸਿਹਤ ਵਿਭਾਗ ਵਲੋਂ ਅੱਜ ਲਏ ਗਏ 99 ਵਿਅਕਤੀਆਂ ਦੇ ਸੈਂਪਲ: ਸਿਵਲ ਸਰਜਨ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਕੋਵਿਡ-19 ਸਬੰਧੀ ਅੱਜ 99 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਉਹਨਾਂ ਕਿਹਾ ਕਿ ਹੁਣ ਤੱਕ 86 ਕੇਸ ਪੋਜ਼ੀਟਿਵ ਪਾਏ ਗਏ ਹਨ। ਉਹਨਾਂ ਦੱਸਿਆ ਕਿ ਇਕ ਮਰੀਜ ਦੀ ਮੌਤ ਹੋ ਚੁੱਕੀ ਹੈ ਅਤੇ 6 ਠੀਕ ਹੋ ਕੇ ਘਰ ਜਾ ਚੁੱਕੇ ਹਨ।

Advertisements

ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ 952 ਸੈਂਪਲ ਲਏ ਗਏ ਹਨ, ਜਿਸ ਵਿਚੋਂ 630 ਨੈਗੇਟਿਵ ਹਨ ਅਤੇ 222 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਹਨਾਂ ਦੱਸਿਆ ਕਿ 14 ਸੈਂਪਲ ਇਨਵੈਲਿਡ ਪਾਏ ਗਏ ਹਨ। ਉਹਨਾਂ ਦੱਸਿਆ ਕਿ ਤਖਤ ਸ੍ਰੀ ਹਜੂਰ ਸਾਹਿਬ ਤੋਂ ਆਉਣ ਵਾਲੇ 157 ਸ਼ਰਧਾਲੂਆਂ ਨੂੰ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ।

LEAVE A REPLY

Please enter your comment!
Please enter your name here