ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦੇ ਜਨਮਦਿਹਾੜੇ ਤੇ ਆਰਗੇਨਾਈਜੇਸ਼ਨ ਨੇ ਲਗਾਇਆ ਖੂਨਦਾਨ ਕੈਂਪ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿੱਖ ਪੰਥ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦੇ 297ਵੇਂ ਜਨਮ ਦਿਹਾੜੇ ਨੂੰ ਸਮਰਪਿਤ ਰਾਮਗੜੀਆ ਸਿੱਖ ਆਰਗੇਨਾਈਜ਼ੇਸ਼ਨ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ। ਹਰਦੇਵ ਸਿੰਘ ਕੌਂਸਲ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਿਆਨਕ ਮਹਾਂਮਾਰੀ ਕੋਰੋਨਾ ਦੇ ਖਿਲਾਫ ਲੜਾਈ ਤਹਿਤ ਸਰਬਤ ਦੇ ਭਲੇ ਲਈ ਆਰਗੇਨਾਇਜੇਸ਼ਨ ਦੇ ਪੰਜਾਬ ਪ੍ਰਧਾਨ ਹਰਜੀਤ ਸਿੰਘ ਮਠਾਰੂ ਦੀ ਅਗਵਾਈ ਹੇਠ ਭਾਈ ਘਨੱਈਆ ਜੀ ਚੈਰੀਟੇਬਲ ਬਲੱਡ ਬੈਂਕ ਹੁਸ਼ਿਆਰਪੁਰ ਵਿਖੇ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ।

Advertisements

ਇਸ ਮੌਕੇ ਮਠਾਰੂ ਨੇ ਕਿਹਾ ਕਿ ਅੱਜ ਦੀ ਇਸ ਔਖੀ ਘੜੀ ਵਿੱਚ ਜਿੱਥੇ ਕੋਰੋਨਾ ਬਿਮਾਰੀ ਦੇ ਭਿਆਨਕ ਹਾਲਾਤਾਂ ਵਿੱਚ ਸਾਨੂੰ ਸੰਜਮ ਵਰਤਣ ਦੀ ਲੋੜ ਹੈ, ਉੱਥੇ ਹੀ ਜ਼ਰੂਰਤਮੰਦ ਪਰਿਵਾਰਾਂ ਦੀ ਮਦਦ ਕਰਨਾ ਵੀ ਸਾਡਾ ਫਰਜ਼ ਹੈ। ਉਹਨਾਂ ਕਿਹਾ ਕਿ ਇਸ ਦੌਰ ਵਿੱਚ ਵੀ ਅੱਗੇ ਆ ਕੇ ਜਰੂਰਤਮੰਦਾਂ ਲਈ ਖੂਨਦਾਰ ਕਰਨਾ ਜੱਸਾ ਸਿੰਘ ਰਾਮਗੜੀਆ ਜੀ ਨੂੰ ਸੱਚੀ ਸ਼ਰਧਆੰਜਲੀ ਹੋਵੇਗੀ। ਇਸ ਮੌਕੇ ਬਲੱਡ ਬੈਂਕ ਦੇ ਪ੍ਰਧਾਨ ਜਸਦੀਪ ਸਿੰਘ ਪਾਹਵਾ ਦੀ ਹਾਜ਼ਰੀ ਵਿੱਚ ਆਰਗੇਨਾਇਜੇਸ਼ਨ ਦੇ ਮੈਂਬਰਾਂ ਨੇ ਖੂਨਦਾਨ ਕੀਤਾ ਅਤੇ ਬਲੱਡ ਬੈਂਕ ਵੱਲੋਂ ਖੂਨਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਦੇ ਸੰਸਥਾ ਦੇ ਮੈਂਬਰਾਂ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਤੇ ਸਤਵੰਤ ਸਿੰਘ ਸਿਆਣ, ਗੁਰਬਿੰਦਰ ਸਿੰਘ ਪਲਾਹਾ, ਸੁਖਦੀਪ ਸਿੰਘ ਭੱਚੂ, ਸਤਨਾਮ ਸਿੰਘ ਬੰਟੀ, ਮਲਕੀਤ ਸਿੰਘ ਮਰਵਾਹਾ, ਜਸਵਿੰਦਰ ਸਿੰਘ ਖਾਂਬਾ, ਮਨਪ੍ਰੀਤ ਸਿੰਘ ਰੇਹਸੀ, ਬਲਬੀਰ ਸਿੰਘ ਨੋਤਰਾ ਅਤੇ ਹੋਰ ਮੈਂਬਰ ਸਾਹਿਬਾਨ ਹਾਜ਼ਰ ਸਨ।

LEAVE A REPLY

Please enter your comment!
Please enter your name here