ਕੋਵਿਡ-19 ਨਾਲ ਨਜਿੱਠਣ ਦੀ ਤਿਆਰੀਆਂ ਸਬੰਧੀ ਰੀਵਿਊ ਮੀਟਿੰਗ ਆਯੋਜਿਤ

ਪਠਾਨਕੋਟ (ਦ ਸਟੈਲਰ ਨਿਊਜ਼)। ਡਿਜਾਸਟਰ ਮੈਨੇਜਮੈਂਟ ਅਤੇ ਸਰਕਾਰ ਵੱਲੋਂ ਕੋਵਿਡ ਮੈਨੇਜਮੈਂਟ ਗਰੁਪ ਅਧੀਨ ਜਿਲਾ ਪਠਾਨਕੋਟ ਵਿਖੇ ਕੋਵਿਡ 19 ਨਾਲ ਨਜਿੱਠਣ ਦੀ ਤਿਆਰੀਆਂ ਸਬੰਧੀ ਰੀਵਿਊ ਮੀਟਿੰਗ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿੱਚ ਇੱਕ ਵਿਸ਼ੇਸ ਮੀਟਿੰਗ ਜਿਲਾ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਹੋਰਨਾ ਤੋਂ ਇਲਾਵਾ ਦੀਪਕ ਹਿਲੋਰੀ ਐਸ.ਐਸ.ਪੀ. ਪਠਾਨਕੋਟ, ਅਭਿਜੀਤ ਕਪਲਿਸ ਵਧੀਕ ਡਿਪਟੀ ਕਮਿਸ਼ਨਰ (ਜ), ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ, ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ, ਦਿਨੇਸ ਸਿੰਘ ਬੱਬੂ ਵਿਧਾਇਕ ਹਲਕਾ ਸੁਜਾਨਪੁਰ, ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ, ਅਰਸਦੀਪ ਸਿੰਘ ਐਸ.ਡੀ.ਐਮ. ਪਠਾਨਕੋਟ, ਡਾ. ਨਿਧੀ ਕਲੋਤਰਾ ਐਸ.ਡੀ.ਐਮ. ਧਾਰ, ਡਾ. ਭੁਪਿੰਦਰ ਸਿੰਘ ਅਤੇ ਹੋਰ ਸਬੰਧਤ ਵਿਭਾਗਾਂ ਦੇ ਜਿਲਾ ਅਧਿਕਾਰੀ ਵੀ ਹਾਜ਼ਰ ਸਨ।

Advertisements

ਮੀਟਿੰਗ ਦੋਰਾਨ ਸੰਬੋਧਤ ਕਰਦਿਆਂ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਮੀਟਿੰਗ ਦੇ ਸੁਰੂ ਵਿੱਚ ਕਰੋਨਾ ਵਾਈਰਸ (ਕੋਵਿਡ-19) ਦੇ ਸਬੰਧ ਵਿੱਚ ਹੁਣ ਤੱਕ ਦੀ ਸਾਰੀ ਕਾਰਗੁਜਾਰੀ ਤੇ ਰੋਸ਼ਨੀ ਪਾਈ ਅਤੇ ਕਰੋਨਾ ਵਾਈਰਸ ਦੀ ਜਿਲਾ ਪਠਾਨਕੋਟ ਵਿੱਚ ਮੋਜੂਦਾ ਸਥਿਤੀ ਬਾਰੇ ਵੀ ਚਰਚਾ ਕੀਤੀ। ਇਸ ਤੋਂ ਇਲਾਵਾ ਭਵਿੱਖ ਵਿੱਚ ਵੀ ਕਰੋਨਾ ਵਾਈਰਸ ਨੂੰ ਲੈ ਕੇ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਵੀ ਚਰਚਾ ਕੀਤੀ ਗਈ। ਉਹਨਾਂ ਕਿਹਾ ਕਿ ਹੁਣ ਤੱਕ ਮੈਡੀਕਲ ਸੁਵਿਧਾ ਵਿੱਚ ਜੋ ਅੋਕੜਾ ਆਈਆਂ ਹਨ ਉਹਨਾਂ ਨੂੰ ਦੂਰ ਕਰਨਾ ਸਾਡਾ ਪਹਿਲਾ ਕੰਮ ਹੋਵੇਗਾ। ਉਹਨਾਂ ਕਿਹਾ ਕਿ ਸਾਨੂੰ ਇਸ ਤਰਾਂ ਨਾਲ ਤਿਆਰ ਹੋਣ ਦੀ ਲੋੜ ਹੈ ਕਿ ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਨਿਪਟਣ ਲਈ ਜਿਲਾ ਪਠਾਨਕੋਟ ਪੂਰੀ ਤਰਾਂ ਨਾਲ ਤਿਆਰ ਹੋ ਸਕੇ। ਉਹਨਾਂ ਇਸ ਮੀਟਿੰਗ ਵਿੱਚ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਹਨਾਂ ਦੇ ਵਿਧਾਨ ਸਭਾ ਖੇਤਰਾਂ ਵਿੱਚ ਪੈਦਾ ਹੋਈਆਂ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੋਕੇ ਤੇ ਉਨ•ਾਂ ਵੱਲੋਂ ਅਧਿਕਾਰੀਆਂ ਨਾਲ ਚਿੰਤਪੂਰਨੀ ਮੈਡੀਕਲ ਕਾਲਜ ਜਿਸ ਨੂੰ ਹੁਣ ਜਿਲਾ ਪ੍ਰਸਾਸਨ ਆਈਸੋਲੇਟਿਡ ਹਸਪਤਾਲ ਵਜੋਂ ਤਿਆਰ ਕਰ ਰਿਹਾ ਹੈ ਬਾਰੇ ਵੀ ਚਰਚਾ ਕੀਤੀ ਗਈ ਅਤੇ ਤਿਆਰੀਆਂ ਦਾ ਜਾਇਜਾ ਲਿਆ ਗਿਆ।

LEAVE A REPLY

Please enter your comment!
Please enter your name here