ਸੈਨਾ ਵਿੱਚ ਭਰਤੀ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ 15 ਮਈ ਤੋਂ ਸ਼ੁਰੂ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਜ਼ਿਲਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਕਰਮ ਚੰਦ ਨੇ ਦੱਸਿਆ ਕਿ ਭਾਰਤੀ ਸੈਨਾ ਵਿੱਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਸੈਂਟਰ (ਸੀ-ਪਾਈਟ) ਤਲਵਾੜਾ ਵਲੋਂ 15 ਮਈ 2020 ਤੋਂ ਆਨ-ਲਾਈਨ ਟ੍ਰੇਨਿੰਗ ਸ਼ੁਰੂ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਇਸ ਟ੍ਰੇਨਿੰਗ ਲਈ 10ਵੀਂ ਪਾਸ (ਘੱਟੋ-ਘੱਟ 45 ਫੀਸਦੀ ਨੰਬਰਾਂ ਨਾਲ), ਉਮਰ ਘੱਟੋ-ਘੱਟ 17 ਸਾਲ 6 ਮਹੀਨੇ ਤੋਂ 21 ਸਾਲ ਤੱਕ, ਕੱਦ 170 ਸੈਂਟੀਮੀਟਰ, ਸਿਰਫ ਲੜਕੇ ਹੀ ਯੋਗ ਹਨ।

Advertisements

ਉਹਨਾਂ ਦੱਸਿਆ ਕਿ ਚਾਹਵਾਨ ਉਮੀਦਵਾਰਾਂ ਦੀ ਰਜਿਸਟ੍ਰੇਸ਼ਨ ਕੇਵਲ ਟੈਲੀਫੋਨ ਰਾਹੀਂ ਹੀ ਕੀਤੀ ਜਾਵੇਗੀ। ਪ੍ਰਾਰਥੀ ਮੋਬਾਇਲ ਨੰਬਰ 80546-98980 ‘ਤੇ ਸੰਪਰਕ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਇਸ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਦੇ ਹਨ। ਉਹਨਾਂ ਦੱਸਿਆ ਕਿ ਰੋਜ਼ਗਾਰ ਦੇ ਵਧੇਰੇ ਮੌਕੇ ਪ੍ਰਾਪਤ ਕਰਨ ਲਈ ਨੌਜਵਾਨ ਰੋਜ਼ਗਾਰ ਵਿਭਾਗ ਦੀ ਵੈਬਸਾਈਟ www.pgrkam.com ‘ਤੇ ਆਪਣਾ ਨਾਂਅ ਰਜਿਸਟਰਡ ਕਰਵਾ ਸਕਦੇ ਹਨ।

LEAVE A REPLY

Please enter your comment!
Please enter your name here