ਹੁਣ ਤੱਕ ਜ਼ਿਲੇ ਦੀਆਂ ਮੰਡੀਆਂ ਵਿਚ 52 ਹਜਾਰ 749 ਮੀਟਰਕ ਟਨ ਕਣਕ ਦੀ ਹੋਈ ਆਮਦ

ਪਠਾਨਕੋਟ (ਦ ਸਟੈਲਰ ਨਿਊਜ਼)। ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ 10 ਮਈ ਤੱਕ 52749 ਮੀਟਰਕ ਟਨ ਕਣਕ ਦੀ ਆਮਦ ਹੋਈ ਸੀ। ਜਿਸ ਵਿਚੋਂ 52195 ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ। ਉਨਾਂ ਕਿਹਾ ਕਿ ਕਰੋਨਾ ਵਾਈਰਸ ਦੇ ਚਲਦਿਆਂ ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਜਿਲੇ ਦੀਆਂ ਸਾਰੀਆਂ ਕਣਕ ਮੰਡਿਆਂ ਵਿੱਚ ਇਸ ਤਰਾਂ ਨਾਲ ਵਿਵਸਥਾ ਕੀਤੀ ਗਈ ਹੈ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ।

Advertisements

ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਕਣਕ ਦੀ ਲਿਫਟਿੰਗ ਵੀ ਨਾਲ ਦੀ ਨਾਲ ਹੀ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਪਨਗਰੇਨ ਵਲੋਂ 18980, ਮਾਰਕਫੈੱਡ ਵਲੋਂ 5941, ਪਨਸਪ ਵਲੋਂ 3539, ਵੇਅਰਹਾਊਸ ਵਲੋਂ 5635, ਐਫ.ਸੀ.ਆਈ ਵਲੋਂ 18100 ਮੀਟਰਕ ਟਨ ਦੀ ਖਰੀਦ ਕੀਤੀ ਗਈ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ, ਸਗੋਂ ਨਾੜ ਨੂੰ ਜ਼ਮੀਨ ਵਿਚ ਹੀ ਵਾਹੁਣ। ਉਨਾਂ ਕਿਹਾ ਕਿ ਨਾੜ ਨੂੰ ਅੱਗ ਲਾਉਣ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ ਓਥੇ ਧਰਤੀ ਦੀ ਉਪਜਾਊ ਸ਼ਕਤੀ ਵੀ ਖਤਮ ਹੁੰਦੀ ਹੈ। ਉਨਾਂ ਕਿਸਾਨਾਂ ਨੂੰ ਕਿਹਾ ਕਿ ਉਹ ਆਪਣੀ ਫਸਲ ਮੰਡੀਆਂ ਵਿਚ ਲਿਆਉਣ ਮੋਕੋ ਸ਼ੋਸਲ ਡਿਸਟੈਂਸ ਨੂੰ ਮੈਨਟੇਨ ਕਰਕੇ ਰੱਖਣ ਅਤੇ ਮਾਸਕ ਜਰੂਰੀ ਤੋਰ ‘ਤੇ ਪਹਿਨਿਆ ਜਾਵੇ।

LEAVE A REPLY

Please enter your comment!
Please enter your name here