ਸਿਵਲ ਸਰਜਨ ਨੇ ਕੁਆਰੰਟਾਈਨ ਵਿਅਕਤੀਆਂ ਨੂੰ ਇਕੱਲੇ ਕਮਰੇ ਵਿੱਚ ਰਹਿਣ ਦੀ ਦਿੱਤੀ ਸਲਾਹ

ਪਠਾਨਕੋਟ (ਦ ਸਟੈਲਰ ਨਿਊਜ਼)। ਕੋਵਿਡ-19 ਨੂੰ ਲੈ ਕੇ ਸਾਰੇ ਪੰਜਾਬ ਅੰਦਰ 23 ਮਾਰਚ ਤੋਂ ਕਰਫਿਓ ਜਾਰੀ ਕੀਤਾ ਗਿਆ ਹੈ ਜਿਸ ਅਧੀਨ ਕਰੋਨਾ ਪਾਜੀਟਿਵ ਲੋਕਾਂ ਦੀ ਭਾਲ ਵੀ ਕੀਤੀ ਜਾ ਰਹੀ ਹੈ ਜਿਸ ਅਧੀਨ ਬਾਹਰ ਤੋਂ ਆਏ ਲੋਕ ਜਾਂ ਜੋ ਪਹਿਲਾ ਕਰੋਨਾ ਪਾਜੀਟਿਵ ਮਰੀਜ ਹਨ ਉਹਨਾਂ ਦੀ ਸੰਪਰਕ ਹਿਸਟਰੀ ਵਿੱਚ ਸਾਹਮਣੇ ਆਏ ਲੋਕਾਂ ਨੂੰ ਉਨਾਂ ਦੇ ਘਰਾਂ ਅੰਦਰ ਹੀ ਕੋਰਿਨਟਾਈਨ ਕੀਤਾ ਹੋਇਆ ਹੈ। ਇਹ ਪ੍ਰਗਟਾਵਾ ਡਾ. ਵਿਨੋਦ ਸਰੀਨ ਸਿਵਲ ਸਰਜਨ ਪਠਾਨਕੋਟ ਨੇ ਕੀਤਾ ਹੈ।

Advertisements

ਉਹਨਾਂ ਦੱਸਿਆ ਕਿ ਕੋਰੋਨਾ ਵਾਇਰਸ (ਕੋਵਿਡ-19) ਜ਼ਿਆਦਾਤਰ ਮੌਕਿਆਂ’ਤੇ ਛਿੱਕਾਂ ਅਤੇ ਖੰਘ ਦੇ ਛਿੱਟਿਆਂ ਰਾਹੀਂ ਸਾਹ ਜ਼ਰੀਏ ਅੰਦਰ ਜਾਣ ਨਾਲ, ਪੀੜਤ ਵਿਅਕਤੀ ਦੇ ਸੰਪਰਕ ਵਿੱਚ ਆਉਣ ਨਾਲ ਅਤੇ ਇੰਫੈਕਟਿਡ ਚੀਜ਼ਾਂ/ਵਸਤੂਆਂ ਨੂੰ ਛੂਹਣ ਨਾਲ ਫ਼ੈਲਦੀ ਹੈ। ਇਹ ਇੱਕ ਲਾਗ ਦਾ ਵਾਇਰਸ ਹੈ ਇਸ ਲਈ ਜ਼ਰੂਰੀ ਹੈ ਕਿ ਵਾਇਰਸ ਸਬੰਧੀ ਸਾਰੇ ਸੰਪਰਕਾਂ ਨੂੰ ਇਕਾਂਤਵਾਸ ਕੀਤਾ ਜਾਵੇ ਅਤੇ ਡਾਕਟਰੀ ਜਾਂਚ ਕਰਵਾਈ ਜਾਵੇ। ਉਨਾਂ ਕਿਹਾ ਕਿ ਜੇ ਪਰਿਵਾਰ ਦਾ ਕੋਈ ਹੋਰ ਮੈਂਬਰ ਵੀ ਉਸੇ ਕਮਰੇ ਵਿੱਚ ਰਹਿੰਦਾ ਹੈ ਤਾਂ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਦੋਹਾਂ ਵਿੱਚਕਾਰ ਘੱਟੋ-ਘੱਟ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖੀ ਜਾਵੇ। ਘਰ ਅੰਦਰ ਬਜ਼ੁਰਗਾਂ, ਗਰਭਵਤੀ ਮਹਿਲਾ, ਬੱਚਿਆਂ ਅਤੇ ਹੋਰ ਬਿਮਾਰੀਆਂ ਨਾਲ ਗ੍ਰਸਤ ਵਿਅਕਤੀਆਂ ਤੋਂ ਦੂਰ ਰਿਹਾ ਜਾਵੇ। ਇਕਾਂਤਵਾਸ ਵਿੱਚ ਰਹਿ ਰਹੇ ਵਿਅਕਤੀ ਨੂੰ ਘਰ ਵਿੱਚ ਇਧਰ-ਉਧਰ ਨਾ ਘੁੰਮਣ ਦਿੱਤਾ ਜਾਵੇ। ਕਿਸੇ ਵੀ ਸਥਿਤੀ ਵਿੱਚ ਸਮਾਜਿਕ/ਧਾਰਮਿਕ ਇਕੱਠਾਂ ਜਿਵੇਂ ਵਿਆਹ, ਸ਼ੋਕ ਸਭਾ ਆਦਿ ਵਿੱਚ ਸ਼ਾਮਲ ਨਾ ਹੋਇਆ ਜਾਵੇ।  

ਉਹਨਾਂ ਕਿਹਾ ਕਿ ਕੋਰਿਨਟਾਈਨ ਕੀਤੇ ਵਿਅਕਤੀ ਨੂੰ ਚਾਹੀਦਾ ਹੈ ਕਿ ਉਹ ਹੱਥਾਂ ਨੂੰ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਜਾਂ ਅਲਕੋਹਲ-ਯੁਕਤ ਹੈਂਡ ਸੈਨੀਟਾਈਜਰ ਨਾਲ ਧੋਂਦੇ ਰਹਿਣ। ਘਰੇਲੂ ਚੀਜਾਂ ਜਿਵੇਂ ਪਕਵਾਨ, ਪੀਣ ਵਾਲੇ ਗਲਾਸ, ਕੱਪ, ਖਾਣਾ ਖਾਣ ਵਾਲੇ ਬਰਤਨ, ਤੌਲੀਏ, ਬਿਸਤਰੇ ਅਤੇ ਹੋਰ ਚੀਜਾਂ ਘਰ ਦੇ ਹੋਰ ਮੈਂਬਰਾਂ ਨਾਲ ਸਾਂਝੀਆਂ ਨਾ ਕਰਨ। ਹਰ ਸਮੇਂ ਸਰਜੀਕਲ ਮਾਸਕ ਪਹਿਨ ਕੇ ਰੱਖਣ। ਮਾਸਕ ਨੂੰ ਹਰ 6-8 ਘੰਟਿਆਂ ਬਾਅਦ ਬਦਲਿਆ ਜਾਵੇ ਅਤੇ ਨਿਰਧਾਰਤ ਤਰੀਕੇ ਨਾਲ ਨਸ਼ਟ ਕੀਤਾ ਜਾਵੇ। ਉਹਨਾਂ ਕਿਹਾ ਕਿ ਜੇ ਖਾਂਸੀ/ਬੁਖਾਰ/ਸਾਹ ਲੈਣ ਵਿੱਚ ਤਕਲੀਫ ਜਿਹੇ ਲੱਛਣ ਦਿਖਾਈ ਦਿੰਦੇ ਹਨ ਤਾਂ ਉਕਤ ਵਿਅਕਤੀ ਵੱਲੋਂ ਤੁਰੰਤ ਨਜਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here