
ਪਠਾਨਕੋਟ(ਦ ਸਟੈਲਰ ਨਿਊਜ਼)। ਜਿਲਾ ਪ੍ਰਸ਼ਾਸਨ ਵੱਲੋਂ ਕਰੋਨਾ ਵਾਈਰਸ ਦੇ ਚਲਦਿਆਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਜਿਸ ਦੇ ਚਲਦਿਆਂ ਜਿਲਾ ਪਠਾਨਕੋਟ ਵਿੱਚ ਚਿੰਤਪੂਰਨੀ ਮੈਡੀਕਲ ਕਾਲਜ ਪਠਾਨਕੋਟ ਨੂੰ ਕਰੋਨਾ ਆਈਸੋਲੇਟ ਹਸਪਤਾਲ ਪਠਾਨਕੋਟ ਵਜੋਂ ਤਿਆਰ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਵੀ ਉਪਰੋਕਤ ਹਸਪਤਾਲ ਦਾ ਦੋਰਾ ਕੀਤਾ ਗਿਆ ਹੈ।

ਮੰਗਲਵਾਰ ਨੂੰ ਡਾ. ਵਿਨੋਦ ਸਰੀਨ ਸਿਵਲ ਸਰਜਨ ਪਠਾਨਕੋਟ ਵੱਲੋਂ ਕਰੋਨਾ ਆਈਸੋਲੇਟ ਹਸਪਤਾਲ (ਚਿੰਤਪੂਰਨੀ ਮੈਡੀਕਲ ਕਾਲਜ ਪਠਾਨਕੋਟ) ਦੇ ਪ੍ਰਬੰਧਾਂ ਦਾ ਦੋਰਾ ਕੀਤਾ। ਉਹਨਾਂ ਇਸ ਮੋਕੇ ਤੇ ਸਟਾਫ ਨਾਲ ਗੱਲਬਾਤ ਕੀਤੀ ਅਤੇ ਸਾਫ ਸਫਾਈ ਦਾ ਵੀ ਪੂਰਾ ਜਾਇਜਾ ਲਿਆ।
ਜਿਕਰਯੋਗ ਹੈ ਪਿਛਲੇ ਦਿਨਾਂ ਦੋਰਾਨ ਸਿਹਤ ਮੰਤਰੀ ਵੱਲੋਂ ਵੀ ਖੁਲਾਸਾ ਕੀਤਾ ਗਿਆ ਸੀ ਕਿ ਕਰੋਨਾ ਵਾਈਰਸ ਦਾ ਕਹਿਰ ਪੂਰੀ ਦੁਨੀਆਂ ਤੇ ਬਣਿਆ ਹੋਇਆ ਹੈ ਅਤੇ ਪੰਜਾਬ ਅੰਦਰ ਵੀ ਕਰੀਬ 5 ਹਜਾਰ ਲੋਕਾਂ ਨੂੰ ਆਈਸੋਲੇਟ ਕਰਨ ਦੀ ਅਤੇ ਕਰੀਬ 1 ਲੱਖ ਲੋਕਾਂ ਨੂੰ ਕੋਰਿਨਟਾਈਨ ਕਰਨ ਦੀ ਵਿਵਸਥਾ ਕੀਤੀ ਗਈ ਹੈ ਅਤੇ ਜਿਲਾ ਪਠਾਨਕੋਟ ਵਿੱਚ ਚਿੰਤਪੂਰਨੀ ਮੈਡੀਕਲ ਕਾਲਜ ਪਠਾਨਕੋਟ ਨੂੰ ਕਰੋਨਾ ਆਈਸੋਲੇਟ ਹਸਪਤਾਲ ਪਠਾਨਕੋਟ ਨੂੰ ਵੀ ਭਵਿੱਖ ਲਈ ਤਿਆਰ ਕੀਤਾ ਗਿਆ ਹੈ। ਕਿਸੇ ਵੀ ਅਪਾਤਕਾਲੀਨ ਸਥਿਤੀ ਵਿੱਚ ਇੱਥੇ ਕਰੀਬ 500 ਬੈਡ ਦਾ ਆਈਸੋਲੇਟ ਹਸਪਤਾਲ ਦਾ ਪ੍ਰਬੰਧ ਕੀਤਾ ਗਿਆ ਹੈ। ਪ੍ਰਤੀਦਿਨ ਹਸਪਤਾਲ ਨੂੰ ਪੂਰੀ ਤਰਾਂ ਨਾਲ ਸੈਨੀਟਾਈਜ ਕੀਤਾ ਜਾਂਦਾ ਹੈ ਅਤੇ ਸਾਫ ਸਫਾਈ ਸਟਾਫ ਦਾ ਵੀ ਯੋਗ ਪ੍ਰਬੰਧ ਕੀਤਾ ਗਿਆ ਹੈ। ਸਿਹਤ ਵਿਭਾਗ ਦੀਆਂ ਅਤੇ ਜਿਲਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਸਮੇਂ-ਸਮੇਂ ਤੇ ਉਪਰੋਕਤ ਹਸਪਤਾਲ ਦੀ ਜਾਂਚ ਕੀਤੀ ਜਾਂਦੀ ਹੈ।












