ਕੋਵਿਡ-19 ਦੇ ਚੱਲਦਿਆਂ ਕਣਕ ਦੀ ਨਾੜ ਨੂੰ ਅੱਗ ਲਗਾ ਕੇ ਨਾ ਸਾੜਿਆ ਜਾਵੇ: ਡਾ.ਅਮਰੀਕ

ਪਠਾਨਕੋਟ (ਦ ਸਟੈਲਰ ਨਿਊਜ਼)। ਅਜੋਕੇ ਸਮੇਂ ਵਿੱਚ ਕਰੋਨਾ ਵਾਇਰਸ ਦੇ ਖਤਰੇ ਕਾਰਨ ਪੈਦਾ ਹੋਏ ਹਾਲਾਤਾਂ ਵਿੱਚ ਕਣਕ ਦੀ ਨਾੜ ਨੂੰ ਅੱਗ ਲਾਉਣ ਨਾਲ ਜੇਕਰ ਹਵਾ ਦਾ ਪ੍ਰਦੂਸ਼ਣ ਵਧਦਾ ਹੈ ਤਾਂ ਮੁਸ਼ਕਲਾਂ ਵਿੱਚ ਹੋਰ ਵਾਧਾ ਹੋ ਸਕਦਾ ਹੈ ਇਸ ਲਈ ਕਣਕ ਦੇ ਨਾੜ ਨੂੰ ਸਾੜਣ ਦੀ ਬਿਜਾਏ ਖੇਤਾਂ ਵਿੱਚ ਵਾਹ ਕੇ ਨਸ਼ਟ ਕਰ ਦੇਣਾ ਚਾਹੀਦਾ ਹੈ। ਇਹ ਵਿਚਾਰ ਡਾ. ਅਮਰੀਕ ਸਿੰਘ ਨੇ ਪਿੰਡ ਡੱਲਾ ਬਲੀਮ ਦੇ ਕਿਸਾਨ ਕੁਲਦੀਪ ਸਿੰਘ ਪੁੱਤਰ ਭੋਲਾ ਨਾਥ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਗਾ ਕੇ ਸਾੜਨ ਦਾ ਜਾਇਜ਼ਾ ਲੈਂਦਿਆਂ ਗੱਲਬਾਤ ਕਰਦਿਆਂ ਕਹੇ।

Advertisements

ਬਲਾਕ ਪਠਾਨਕੋਟ ਵਿੱਚ ਇਹ ਕਣਕ ਦੇ ਨਾੜ ਨੂੰ ਅੱਗ ਲੱਗਣ ਦਾ ਪਹਿਲਾ ਵਾਕਿਆ ਸੈਟੇਲਾਈਟ ਰਾਹੀ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਲੁਧਿਆਣਾ ਵੱਲੋਂ ਦਰਜ ਕੀਤਾ ਗਿਆ ਜਿਸ ਸੰਬੰਧੀ ਡਾ.ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਦੇ ਹੁਕਮਾਂ ਤੇ ਕਾਰਵਾਈ ਕਰਦਿਆਂ ਮੋਨਟਿਰਿੰਗ ਟੀਮ ਜਿਸ ਵਿੱਚ ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ ਅਤੇ ਪਟਵਾਰੀ ਅਨਿਲ ਸਿੰਘ ਵੱਲੋਂ ਸੰਬੰਧਤ ਕਿਸਾਨ ਨੂੰ 2500 ਰੁਪਏ ਪ੍ਰਦੂਸ਼ਣ ਮੁਆਵਜ਼ਾ ਮੌਕੇ ਤੇ ਵਸੂਲਿਆ ਗਿਆ। ਇਸ ਮੌਕੇ ਉਨਾਂ ਦੇ ਨਾਲ ਗੁਰਦਿੱਤ ਸਿੰਘ,ਜਤਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ,ਨਿਰਪਜੀਤ ਸ਼ਿੰਘ ਖੇਤੀ ਉਪ ਨਿਰੀਖਕ,ਸਰਪੰਚ ਅਜੇ ਸਿੰਘ ਲਾਡੀ ਪਰਮਾਨੰਦ ਵੀ ਹਾਜ਼ਰ ਸਨ।

ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਜੇਕਰ ਕੋਈ ਕਿਸਾਨ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਦਾ ਹੈ ਤਾਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਅੱਗ ਲਗਾਉਣ ਵਾਲੇ ਕਿਸਾਨਾਂ ਤੋਂ 2500 ਰੁਪਏ ਤੋਂ 12500 ਰੁਪਏ ਤੱਕ ਦਾ ਵਾਤਾਵਰਣ ਦੁਸ਼ਿਤ ਕਰਨ ਦਾ ਜੁਰਮਾਨਾ ਵਸੂਲਣ ਦਾ ਪਰਾਵਦਾਨ ਕੀਤਾ ਗਿਆ ਹੈ।ਉਨਾਂ ਕਿਹਾ ਕਿ ਸੰਬੰਧਤ ਕਿਸਾਨ ਵਿਰੁੱਧ ਧਾਰਾ 144 ਦੀ ਉਲੰਘਨਾ ਤਹਿਤ ਕੇਸ ਵੀ ਦਰਜ ਕੀਤਾ ਜਾ ਸਕਦਾ ਹੈ।ਉਨਾਂ ਕਿਹਾ ਕਿ ਨਾੜ ਨੂੰ ਅੱਗ ਲਗਾ ਕੇ ਸਾੜਣ ਨਾਲ ਵੱਡੀ ਮਾਤਰਾ ਵਿੱਚ  ਜ਼ਹਿਰੀਲੀਆਂ ਗੈਸਾਂ ਜਿਵੇਂ ਕਾਰਬਨ ਡਾਈਆਕਸਾਈਡ,ਕਾਰਬਨ ਮੋਨੋਆਕਸਾਈਡ, ਮੀਥੇਨ, ਨਾਈਟਰਸ ਆਕਸਾਈਡ ਆਦਿ ਪੈਦਾ ਹੋਣ ਕਾਰਨ ਮਨੁੱਖਾਂ ਵਿੱਚ ਸਾਹ, ਅੱਖਾਂ ਵਿੱਚ ਜਲਣ ਅਤੇ ਚਮੜੀ ਦੇ ਰੋਗਾਂ ਦਾ ਖਤਰਾ ਪੈਦਾ ਹੋ ਜਾਂਦਾ ਹੈ। ਉਹਨਾਂ ਕਿਹਾ ਕਿ  ਕਣਕ ਦੇ ਨਾੜ ਨੂੰ ਅੱਗ ਲਗਾ ਕੇ ਸਾੜਣ ਨਾਲ ਪੈਦਾ ਹੋਣ ਵਾਲੀਆਂ ਉਪਰੋਕਤ ਗੈਸਾਂ ਕੋਵਿਡ-19 ਬਿਮਾਰੀ ਲਈ ਬਹੁਤ ਖਤਰਨਾਕ ਹਨ। ਉਨਾਂ ਕਿਹਾ ਕਿ ਇਸ ਬਿਮਾਰੀ ਦੇ ਪਸਾਰ ਨੂੰ ਰੋਕਣ ਲਈ ਜ਼ਰੁਰੀ ਹੈ ਕਿ ਕਣਕ ਦੇ ਨਾੜ ਨੂੰ ਅੱਗ ਲਗਾ ਕੇ ਹਵਾ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾਵੇ। ਉਨਾਂ ਕਿਹਾ ਕਿ ਇਨਾਂ ਬਿਮਾਰੀਆਂ ਨਾਲ ਮਨੁੱਖ ਦੀ ਉਮਰ ਘੱਟ ਰਹੀ ਹੈ। ਉਨਾਂ ਕਿਹਾ ਕਿ ਇੱਕ ਸਰਵੇਖਣ ਅਨੁਸਾਰ ਪਿੰਡਾਂ ਵਿੱਚ 80 ਫੀਸਦੀ ਲੋਕ ਸਾਹ ਅਤੇ ਫੇਫੜਿਆਂ ਦੀਆਂ ਬਿਮਾਰੀਆਂ ਨਾਲ ਪ੍ਰਭਾਵਤ ਪਾਏ ਗਏ ਹਨ। ਉਨਾਂ ਕਿਹਾ ਕਿ ਅੱਗ ਲਗਾਉਣ ਨਾਲ ਸੜਕਾਂ ਕਿਨਾਰੇ ਲਗਾਏ ਦਰੱਖਤ ਸੜਕੇ ਨਸਟ ਹੋ ਜਾਂਦੇ ਹਨ ਅਤੇ ਬਹੁਤ ਸਾਰੇ ਕਿਸਾਨਾਂ ਦੇ ਮਿੱਤਰ ਪੰਛੀ ਆਪਣੇ ਪਰਿਵਾਰਕ ਵਾਧੇ ਲਈ ਆਂਡੇ ਖੇਤਾਂ ਅਤੇ ਖੇਤਾਂ ਦੀਆਂ ਵੱਟਾਂ ਉੱਪਰ ਦਿੰਦੇ ਹਨ ਅਤੇ ਇਨਾਂ ਅੰਡਿਆਂ ਤੋਂ ਪੈਦਾ ਹੋਣ ਵਾਲੇ ਬੱਚੇ ਜਨਮ ਤੋਂ ਪਹਿਲਾਂ ਹੀ ਅੱਗ ਨਾਲ ਸੜ ਕੇ ਖਤਮ ਹੋ ਜਾਂਦੇ ਹਨ। ਉਨਾਂ ਕਿਹਾ ਕਿ  ਕਣਕ ਦੀ ਕਟਾਈ ਤੋਂ ਬਾਅਦ ਤਵੀਆਂ ਜਾਂ ਉਲਟਾਵੇਂ ਹੱਲ ਨਾਲ ਨਾੜ ਦੀ ਰਹਿੰਦ ਖੂੰਹਦ ਨੂੰ ਜ਼ਮੀਨ ਵਿੱਚ ਦਬਾਇਆ ਜਾ ਸਕਦਾ ਹੈ,ਜਿਸ ਨਾਲ ਮਿੱਟੀ  ਦੀ ਸਿਹਤ ਨੂੰ ਸੁਧਾਰ ਹੁੰਦਾ ਹੈ ਅਤੇ ਵਾਤਾਵਰਣ ਵੀ ਪ੍ਰਦੂਸਤ ਨਹੀਂ ਹੁੰਦਾ। ਉਨਾਂ ਕਿਹਾ ਕਿ ਤੂੜੀ ਬਨਾਉਣ ਉਪਰੰਤ ਜੇਕਰ ਖੇਤ ਭਾਰੀ ਅਤੇ ਜ਼ਿਆਦਾ ਸੁੱਕਾ ਹੈ ਤਾਂ ਪਾਣੀ ਲਾਉਣ ਉਪਰੰਤ ਵੱਤਰ ਆਉਣ ਤੇ ਤਵੀਆਂ ਜਾਂ ਉਲਟਾਵੇਂ ਹੱਲ ਖੇਤ ਨੂੰ ਵਾਹਿਆ ਜਾ ਸਕਦਾ।

LEAVE A REPLY

Please enter your comment!
Please enter your name here